ਧਾਰਮਿਕ ਪ੍ਰੀਖਿਆ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਲੜਕੀ ਨੂੰ ਕੀਤਾ ਸਨਮਾਨਿਤ
ਰੋਹਿਤ ਗੁਪਤਾ
ਗੁਰਦਾਸਪੁਰ 2 ਅਪ੍ਰੈਲ 2024- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵਲੋਂ ਸਲਾਨਾ ਧਾਰਮਿਕ ਪ੍ਰੀਖਿਆ ਕਰਵਾਈ ਗਈ ਸੀ ਜਿਸ ਵਿੱਚ ਸੁਖਮਨਪ੍ਰੀਤ ਕੌਰ ਪੁੱਤਰੀ ਸ. ਗੁਰਪ੍ਰੀਤ ਸਿੰਘ ਪੋਤਰੀ ਸ ਬਲਵਿੰਦਰ ਸਿੰਘ ਵਾਸੀ ਹੇਮਰਾਜ ਪੁਰ ਨੇ ਪੂਰੇ ਭਾਰਤ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋਨ ਬਾਬਾ ਮਸਤੂ ਜੀ ਦੇ ਪ੍ਰਧਾਨ ਅਨੂਪ ਸਿੰਘ ਸੁਲਤਾਨੀ, ਸਕੱਤਰ ਕੁਲਜੀਤ ਸਿੰਘ ਹਯਾਤ ਨਗਰ ਜਤਿੰਦਰ ਸਿੰਘ ਵਰਿਆ, ਪ੍ਰੈੱਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ ਵਲੋਂ ਸੁਖਮਨਪ੍ਰੀਤ ਕੌਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਹੈ ਜੀ ਅਤੇ ਉਹਨਾਂ ਦੇ ਪਿੰਡ ਹੇਮਰਾਜ ਪੁਰ ਵਿਖੇ ਉਹਨਾਂ ਦੇ ਪਰਿਵਾਰ ਦੇ ਮੈਂਬਰ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰੀਕ ਸਿੰਘ ਹਯਾਤ ਨਗਰ, ਵੱਸਣ ਸਿੰਘ ਪੀਰਾਂ ਬਾਗ਼, ਵੀ ਹਾਜਰ ਸਨ।