ਮਲੇਰਕੋਟਲਾ ਦੇ ਆਬਾਨ ਪਬਲਿਕ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ 100 ਰਿਹਾ ਫੀਸਦੀ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 2 ਮਈ,2024 - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਘੋਸ਼ਿਤ 12ਵੀਂ ਜਮਾਤ ਦਾ ਆਬਾਨ ਪਬਲਿਕ ਸਕੂਲ ਦਾ ਨਤੀਜਾ 100 ਫੀਸਦੀ ਰਿਹਾ। ਪ੍ਰਿੰਸੀਪਲ ਮੁਹੰਮਦ ਅਸ਼ਰਫ ਨੇ ਦੱਸਿਆ ਕਿ ਨਾਜਮ ਅਨਵਰ ਪੁੱਤਰ ਅਨਵਰ ਨੇ 372/500 ਨੰਬਰ ਲੈ ਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਮੁਹੰਮਦ ਸੁਹੈਬ ਪੁੱਤਰ ਮੁਹੰਮਦ ਸਰੀਫ਼ ਨੇ 362/500 ਨੰਬਰ ਲੈ ਕੇ ਦੂਜਾ ਅਤੇ ਉਮਰ ਸਫੀਕ ਪੁੱਤਰ ਮੁਹੰਮਦ ਸਫੀਕ 314/500 ਨੰਬਰਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਬਾਕੀ ਵਿਦਿਆਰਥੀ ਵੀ ਬਹੁਤ ਵਧੀਆ ਨੰਬਰਾਂ ਨਾਲ ਫਸਟ ਡਿਵੀਜ਼ਨ ਵਿੱਚ ਪਾਸ ਹੋਏ ਹਨ। ਇਸ ਮੌਕੇ ਤੇ ਪ੍ਰਿੰਸੀਪਲ ਮੁਹੰਮਦ ਅਸ਼ਰਫ ਨੇ ਇਸ ਚੰਗੇ ਨਤੀਜੇ ਦਾ ਸਿਹਰਾ ਸਕੂਲ ਦੇ ਸਟਾਫ ਅਤੇ ਬੱਚਿਆਂ ਦੇ ਮਾਪਿਆਂ ਨੂੰ ਦਿੱਤਾ। ਉਹਨਾਂ ਕਿਹਾ ਕਿ ਇਸ 100 ਪ੍ਰਤੀਸ਼ਤ ਨਤੀਜੇ ਲਈ ਬੱਚੇ, ਸਕੂਲ ਮੈਨੇਜ਼ਮੈਂਟ ਅਤੇ ਸਟਾਫ ਵਧਾਈ ਦੇ ਪਾਤਰ ਹਨ।