ਹਲਕਾ ਰੂਪਨਗਰ ਦੇ ਵਿੱਚ ਵੱਖ-ਵੱਖ ਸਥਾਨਾਂ ਉੱਤੇ ਚੋਣਾਂ ਸਬੰਧੀ ਜਾਗਰੂਕਤਾ ਪੈਦਾ ਕੀਤੀ
ਰੂਪਨਗਰ, 10 ਮਈ 2024: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਹਲਕਾ ਅਨੰਦਪੁਰ ਸਾਹਿਬ-50 ਰੂਪਨਗਰ ਵਿਖੇ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਡਾ.ਪ੍ਰੀਤੀ ਯਾਦਵ ਅਤੇ ਐਸ.ਡੀ.ਐਮ.-ਕਮ-ਸਹਾਇਕ ਚੋਣ ਅਫਸਰ ਨਵਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਸ਼ਹਿਰ ਵਿੱਚ ਵੱਖ-ਵੱਖ ਸਥਾਨਾਂ ਉੱਤੇ ਜਾ ਕੇ ਚੋਣਾਂ ਸਬੰਧੀ ਜਾਗਰੂਕਤਾ ਪੈਦਾ ਕੀਤੀ ਗਈ ।
ਇਸ ਸਬੰਧੀ ਅਸਿਸਟੈਂਟ ਨੋਡਲ ਅਫਸਰ ਵਰਿੰਦਰ ਸਿੰਘ ਅਤੇ ਪੁਨੀਤ ਸਿੰਘ ਲਾਲੀ ਵੱਲੋਂ ਬਾਜ਼ਾਰ ਵਿੱਚ ਕੱਪੜੇ ਦੀ ਦੁਕਾਨਾਂ, ਡੇਰੀ ਫਾਰਮ ਅਤੇ ਰਾਸ਼ਨ ਦੇ ਡੀਪੂ ਉੱਤੇ ਕਣਕ ਲੈਣ ਆਏ ਲੋਕਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਸਬੰਧੀ ਜਾਗਰੂਕ ਕੀਤਾ ਗਿਆ। ਲੋਕਾਂ ਨੂੰ ਇਕ ਜੂਨ ਨੂੰ ਪਰਿਵਾਰ ਸਮੇਤ ਆਪਣੇ ਮਨ ਪਸੰਦ ਉਮੀਦਵਾਰ ਨੂੰ ਮਤਦਾਨ ਕਰਨ ਦੀ ਅਪੀਲ ਕੀਤੀ ਗਈ।
ਉਨ੍ਹਾਂ ਵੋਟਰਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਪੂਰੇ ਸੋਚ ਸਮਝ ਕੇ ਸਹੀ ਤਰੀਕੇ ਨਾਲ, ਆਪਣੀ ਵੋਟ ਬਿਨਾ ਕਿਸੇ ਲਾਲਚ, ਜਾਤ-ਪਾਤ, ਧਰਮ ਅਤੇ ਦਬਾਅ ਤੋਂ ਉੱਪਰ ਉੱਠ ਕੇ ਪਾਉਣ। ਨੌਜਵਾਨਾਂ ਤੇ ਬੱਚਿਆਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਵੋਟ ਦੇ ਇਸਤੇਮਾਲ ਪ੍ਰਤੀ ਜਾਗਰੂਕ ਕਰਨ ਦੀ ਅਪੀਲ ਕੀਤੀ।