ਮਲੇਰਕੋਟਲਾ: ਜ਼ਿਲ੍ਹੇ 'ਚ ਵੋਟ ਦੇ ਅਧਿਕਾਰ ਪ੍ਰਤੀ ਲੋਕਾਂ ਅੰਦਰ ਜਾਗਰੂਕਤਾ ਲਿਆਉਣ ਲਈ ਨੁੱਕੜ ਨਾਟਕਾਂ ਮੰਚਨ
- ਜ਼ਿਲ੍ਹੇ ਦੇ ਦੋਵੇਂ ਵਿਧਾਨ ਸਭਾ ਹਲਕਿਆਂ ਦੇ ਯੋਗ ਵੋਟਰਾਂ ਨੂੰ ਨੁੱਕੜ ਨਾਟਕਾਂ ਦਾ ਮੰਚਨ ਕਰਕੇ ਕੀਤਾ ਜਾਵੇਗਾ ਜਾਗਰੂਕ- ਜ਼ਿਲ੍ਹਾ ਸਵੀਪ ਨੋਡਲ ਅਫ਼ਸਰ
ਮੁਹੰਮਦ ਇਸਮਾਈਲ ਏਸ਼ੀਆ
ਮਲੇਰਕੋਟਲਾ 10 ਮਈ 2024 - ਵੋਟ ਦੇ ਅਧਿਕਾਰ ਪ੍ਰਤੀ ਲੋਕਾਂ ਅੰਦਰ ਜਾਗਰੂਕਤਾ ਲਿਆਉਣ ਲਈ ਸਵੀਪ ਗਤੀਵਿਧੀਆਂ ਤਹਿਤ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਤੇ ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੁੱਕੜ ਨਾਟਕ ਤਿਆਰ ਕੀਤਾ ਗਿਆ । ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ )ਵੱਲੋਂ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਆਰਤੀ ਗੁਪਤਾ ਦੀ ਅਗਵਾਈ ਵਿੱਚ "ਵੋਟ ਦੇ ਸਹੀ ਇਸਤੇਮਾਲ ਅਤੇ ਯੋਗ ਉਮੀਦਵਾਰ ਦੀ ਚੋਣ " ਅਤੇ ਡੀ.ਏ.ਵੀ. ਪਬਲਿਕ ਸਕੂਲ ਦੇ ਪ੍ਰਿੰਸੀਪਲ ਸ੍ਰੀ ਭੁਪਿੰਦਰ ਸ਼ਰਮਾ ਦੀ ਅਗਵਾਈ ਵਿੱਚ ਸਕੂਲ ਦੇ ਅਧਿਆਪਕ ਸ੍ਰੀਮਤੀ ਸੁਸਮਾ ਸੌਰੀ ਅਤੇ ਨੁਜ਼ਹਤ ਬਾਨੋ ਦੀ ਨਿਗਰਾਨੀ ਹੇਠ ਸਕੂਲ ਦੇ ਵਿਦਿਆਰਥੀਆਂ ਵੱਲੋਂ "ਆਪਣਾ ਵਾਅਦਾ,ਮਤਦਾਨ ਕੋ ਕਭੀ ਵੀ ਨਹੀਂ ਭੁਲਾਉਣਾ "ਦੇ ਸ਼ੀਰਸਕ ਅਧੀਨ ਨੁੱਕੜ ਨਾਟਕ ਤਿਆਰ ਕੀਤੇ ਗਏ ਹਨ ਤਾਂ ਜੋ ਲੋਕ ਸਭਾ ਚੋਣਾਂ 2024 ਵਿੱਚ ਵੋਟਰਾਂ ਦੀ 100 ਫ਼ੀਸਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਸਕੇ ।
ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਨੌਜਵਾਨਾਂ,ਯੋਗ ਵੋਟਰਾਂ ਵਿੱਚ ਵੋਟ ਦੇ ਅਧਿਕਾਰ ਸਬੰਧੀ ਜਾਗਰੂਕਤਾ ਅਤੇ ਚੋਣ ਭਾਗੀਦਾਰੀ ਸਬੰਧੀ ਨੁੱਕੜ ਨਾਟਕ ਤਿਆਰ ਕੀਤੇ ਗਏ ਹਨ ਜਿਨ੍ਹਾਂ ਨੂੰ ਜ਼ਿਲ੍ਹੇ ਦੇ ਦੋਵੇਂ ਵਿਧਾਨ ਸਭਾ ਹਲਕਿਆਂ ਦੇ ਸਕੂਲਾਂ,ਕਾਲਜਾਂ,ਵਿੱਦਿਅਕ ਅਦਾਰਿਆਂ,ਬੈਂਕਾਂ,ਬਜ਼ਾਰਾਂ,ਪਾਰਕਾਂ ਵਿੱਚ 01 ਜੂਨ ਨੂੰ ਵੋਟ ਦੀ ਟਰਨ ਆਊਟ ਰੀਚ ਨੂੰ ਵਧਾਣ ਲਈ ਖੇਡੇ ਜਾਣਗੇ ਤਾਂ ਜੋ ਬਿਨਾ ਕਿਸੇ ਡਰ, ਭੈਅ, ਲਾਲਚ ਦੇ ਵੋਟ ਪਾਉਣ ਪ੍ਰਤੀ ਆਵਾਜ਼ ਨੂੰ ਬੁਲੰਦ ਕੀਤਾ ਜਾ ਸਕੇ ।ਉਨ੍ਹਾਂ ਕਿਹਾ ਕਿ ਨੁੱਕੜ ਨਾਟਕ ਕਰਵਾਉਣ ਦਾ ਮੰਤਵ ਲੋਕਾਂ ਨੂੰ ਵੋਟ ਪਾਉਣ ਅਤੇ ਵੋਟ ਦੀ ਸਹੀ ਵਰਤੋਂ ਕਰਨ ਬਾਰੇ ਪ੍ਰੇਰਿਤ ਕਰਨਾ ਹੈ।
ਉਨ੍ਹਾਂ ਹੋਰ ਕਿਹਾ ਕਿ ਇਸ ਵਾਰ ਜ਼ਿਲ੍ਹਾ ਮਾਲੇਰਕੋਟਲਾ ਦੀ 70 ਫ਼ੀਸਦੀ ਵੋਟਾਂ ਦੇ ਟੀਚੇ ਤੋਂ ਉੱਪਰ ਤਿਆਰੀ ਨੂੰ ਲੈ ਕੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੁਆਰਾ ਵੋਟਾਂ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸਕੂਲਾਂ ਵਿੱਚ ਭਾਸ਼ਣ, ਰੰਗੋਲੀ, ਸਲੋਗਨ, ਪੋਸਟਰ ਮੁਕਾਬਲੇ ਅਤੇ ਹਿਊਮਨ ਚੈਨ, ਰੈਲੀ, ਮੋਕ ਪੋਲ ਬੂਥ, ਵੋਟਰ ਪ੍ਰਣ ਆਦਿ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਮਾਪੇ-ਮਿਲਣੀ ਸਮੇਂ ਸਵੀਪ ਗਤੀਵਿਧੀਆਂ ਕਰਵਾ ਕੇ ਮਾਪਿਆ ਨੂੰ ਚੋਣਾਂ ਵਿੱਚ 100 ਫ਼ੀਸਦੀ ਭਾਗੀਦਾਰੀ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਵਾਰ ਚੋਣਾਂ ਵਿੱਚ ਵੋਟ ਪ੍ਰਤੀਸ਼ਤ ਨੂੰ ਵਧਾਇਆ ਜਾ ਸਕੇ।