ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਬੈਨਰ ,ਪੋਸਟਰ,ਪੈਂਫਲਿਟ ਵੰਡ ਕੇ ਜਾਗਰੂਕ ਕੀਤਾ
ਰੋਹਿਤ ਗੁਪਤਾ
ਬਟਾਲਾ,15 ਮਈ 2024 - 1 ਜੂਨ 2024 ਬਾਰੇ ਆਮ ਜਨਤਾ ਵਿੱਚ ਵੋਟਰ ਜਾਗਰੂਕਤਾ ਪੈਦਾ ਕਰਨ ਲਈ ਮਾਣਯੋਗ ਮੁੱਖ ਚੋਣ ਅਫਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਗੁਰਦਾਸਪੁਰ ਦੀ ਸਵੀਪ ਟੀਮ ਵੱਲੋਂ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਗੁਰਦਾਸਪੁਰ ਕਮ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਗੁਰਦਾਸਪੁਰ ਰਾਜੇਸ਼ ਕੁਮਾਰ ਸ਼ਰਮਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ ਵੱਖ ਧਾਰਮਿਕ ਸਥਾਨਾਂ ਤੇ ਜੇਠ ਮਹੀਨੇ ਦੀ ਸੰਗਰਾਂਦ ਮੌਕੇ ਪਹੁੰਚੀ ਸਾਧ ਸੰਗਤ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਬੈਨਰ ,ਪੋਸਟਰ,ਪੈਂਫਲਿਟ ਵੰਡ ਕੇ ਜਾਗਰੂਕ ਅਤੇ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਸਹਾਇਕ ਨੋਡਲ ਅਫ਼ਸਰ ਸਵੀਪ ਗੁਰਦਾਸਪੁਰ ਗੁਰਮੀਤ ਸਿੰਘ ਭੋਮਾ ਅਤੇ ਸਵੀਪ ਟੀਮ ਮੈਂਬਰ ਹਾਜ਼ਰ ਸਨ।
ਸਵੀਪ ਟੀਮ ਵਲੋਂ ਲਗਾਤਾਰ ਜਿਲੇ ਅੰਦਰ ਸਵੀਪ ਗਤੀਵਿਧੀਆਂ ਕਰਵਾ ਕੇ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ, ਭੈਅ ਤੇ ਲਾਲਚ ਤੋਂ ਵੋਟ ਦਾ ਅਧਿਕਾਰ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।