ਦੀਨਾਨਗਰ ਪਹੁੰਚਣ ਤੇ ਪ੍ਰਧਾਨ ਮੰਤਰੀ ਨੂੰ ਵਿਖਾਈਆਂ ਜਾਣਗੀਆਂ ਕਾਲੀਆਂ ਝੰਡੀਆਂ - ਭੋਜਰਾਜ/ਮਸਾਣੀਆਂ
ਰੋਹਿਤ ਗੁਪਤਾ
ਗੁਰਦਾਸਪੁਰ 23 ਮਈ 2024 - ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਆਗੂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਹਰਵਿੰਦਰ ਸਿੰਘ ਮਸਾਣੀਆਂ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੱਲ ਦੇਸ਼ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਨਾਨਗਰ ਕਸਬੇ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨ ਵਾਸਤੇ ਪਹੁੰਚ ਰਹੇ ਹਨ।
ਦੇਸ਼ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਨਾਲ ਵਾਅਦੇ ਕਰਕੇ ਮੁੱਕਰ ਗਏ ਅਤੇ ਜਦੋਂ ਕਿਸਾਨ ਜਥੇਬੰਦੀਆਂ ਕੇ ਅੰਦਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਵਾਸਤੇ 13 ਫਰਵਰੀ ਨੂੰ ਦਿੱਲੀ ਵੱਲ ਨੂੰ ਚੱਲੀਆਂ ਤਾਂ ਹਰਿਆਣੇ ਬੀ ਬੀਜੇਪੀ ਸਰਕਾਰ ਨੇ ਕਿਸਾਨਾਂ ਉੱਤੇ ਅੰਨਾ ਤਸ਼ਦਦ ਕਰਕੇ ਸੈਂਕੜੇ ਕਿਸਾਨਾਂ ਨੂੰ ਜਖਮੀ ਕੀਤਾ ਕਿਸਾਨਾਂ ਦੀਆਂ ਅੱਖਾਂ ਦੀ ਰੋਸ਼ਨੀ ਖਤਮ ਕੀਤੀ ਅਤੇ ਇਸ ਨੌਜਵਾਨ ਦੇ ਸਿਰ ਵਿੱਚ ਸਿੱਧੀ ਗੋਲੀ ਮਾਰ ਕੇ ਸ਼ਹੀਦ ਕੀਤਾ ਸੋ ਇਸ ਲਈ ਫਿਰ ਉਸ ਵਜੋਂ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਸਾਂਝੇ ਫੋਰਮਾਂ ਵੱਲੋਂ ਲਏ ਗਏ ਫੈਸਲੇ ਅਨੁਸਾਰ ਪ੍ਰਧਾਨ ਮੰਤਰੀ ਨੂੰ ਸ਼ਾਂਤਮਈ ਢੰਗ ਨਾਲ ਸੁਆਲ ਪੁੱਛੇ ਜਾਣਗੇ ਜੇਕਰ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਰੋਕਿਆ ਤਾਂ ਰੋਸ ਵਜੋਂ ਪ੍ਰਧਾਨ ਮੰਤਰੀ ਨੂੰ ਸ਼ਾਂਤਮਈ ਢੰਗ ਨਾਲ ਜਾਬਤੇ ਵਿੱਚ ਰਹਿ ਕੇ ਕਾਲੀਆਂ ਝੰਡੀਆਂ ਵਿਖਾਈਆਂ ਜਾਣਗੀਆਂ।
ਕਿਸਾਨ ਆਗੂਆਂ ਨੇ ਸਾਰੇ ਕਿਸਾਨ, ਮਜ਼ਦੂਰ ਬੀਬੀਆਂ, ਛੋਟੇ ਦੁਕਾਨਦਾਰ, ਵਿਦਿਆਰਥੀ,ਮੁਲਾਜ਼ਮ ਵਰਗ ਨੂੰ ਅਪੀਲ ਕਰਦਿਆਂ ਕਿਹਾ ਕਿ ਸਵੇਰੇ ਠੀਕ 8 ਵਜੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਪਿੰਡ ਜਾਪੂਵਾਲ ਸੋਹਲ ਪਿੰਡ ਦੇ ਨੇੜੇ ਅੰਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇ ਉੱਪਰ ਇਕੱਤਰ ਹੋਣ। ਇਥੋਂ ਹੀ ਫਿਰ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।