PM ਮੋਦੀ ਦਾ ਪੰਜਾਬ ਫੇਰੀ ਦੌਰਾਨ ਅਕਾਲੀ ਦਲ ਬਾਰੇ ਇਕ ਸਬਦ ਵੀ ਨਾ ਬੋਲਣਾ ਫਰੈਂਡਲੀ ਮੈਚ ਦਰਸਾਉਂਦੈ : ਉਦੇਵੀਰ ਰੰਧਾਵਾ, ਰਵਿੰਦਰ ਬਰਾੜ, ਤਰਨਜੀਤ ਸਿੰਘ, ਮਹਾਜਨ
ਕ੍ਰਿਸ਼ਨ ਚੰਦਰ
ਪਠਾਨਕੋਟ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੀ ਪਟਿਆਲਾ, ਜਲੰਧਰ, ਗੁਰਦਾਸਪੁਰ ਵਿੱਚ ਜਿਥੇ ਕਾਂਗਰਸ ਪਾਰਟੀ ਦੇ ਖਿਲਾਫ ਕੁੱਫਰ ਤੋਲਿਆ ਹੈ ਉਥੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਹੋਈ ਬੇਅਦਬੀ ਲਈ ਕਸੂਰਵਾਰ ਅਕਾਲੀ ਦਲ ਬਾਰੇ ਇਕ ਵੀ ਸਬਦ ਨਾ ਬੋਲਣਾ ਇਹ ਦਰਸਾਉਂਦਾ ਹੈ ਕਿ ਅਕਾਲੀ ਦਲ ਅਤੇ ਭਾਜਪਾ ਆਪਸ ਵਿੱਚ ਫਰੈਂਡਲੀ ਮੈਚ ਖੇਡ ਕਿ ਪੰਜਾਬ ਵਾਸੀਆਂ ਦੀਆਂ ਅੱਖਾ ਵਿੱਚ ਘੱਟਾ ਪਾ ਰਹੇ ਹਨ ਇਹਨਾਂ ਗੱਲਾਂ ਦਾ ਪ੍ਰਗਟਾਵਾ ਯੁਥ ਕਾਂਗਰਸੀ ਆਗੂ ਅਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਹੌਣਹਾਰ ਸਪੁੱਤਰ ਸਰਦਾਰ ਉਦੇਵੀਰ ਸਿੰਘ ਰੰਧਾਵਾ, ਸੀਨੀਅਰ ਕਾਂਗਰਸੀ ਆਗੂ ਰਵਿੰਦਰ ਸਿੰਘ ਬਰਾੜ, ਤਰਨਜੀਤ ਸਿੰਘ ਤਰੁਣ ਸੀਨੀਅਰ ਐਡਵੋਕੇਟ ਅਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੇ ਪ੍ਰਧਾਨ ਮੰਤਰੀ ਮੋਦੀ ਦੇ ਕਾਰਜਕਾਲ ਦੌਰਾਨ ਖੇਤੀਬਾੜੀ ਨਾਲ ਸਬੰਧਤ ਕਿਸਾਨ ਮਾਰੂ ਤਿੰਨ ਕਾਨੂੰਨ ਲਿਆ ਕਿ ਕਿਸਾਨਾਂ ਦਾ ਘਾਣ ਕੀਤਾ ਹੈ ਇਹਨਾਂ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਸਿੰਗੂ,ਟਿੱਕਰੀ,ਅਤੇ ਗਾਜੀਪੁਰ ਬਾਰਡਰਾਂ ਤੇ ਤਿੰਨ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਪੰਜਾਬ ਸਮੇਂਤ ਲੱਖਾਂ ਕਿਸਾਨਾਂ ਨੇ ਇਹ ਸੰਘਰਸ਼ ਲੜਿਆ ਜਿਸ ਵਿੱਚ 750 ਕਿਸਾਨਾਂ ਨੇ ਸ਼ਹੀਦੀ ਦਾ ਜਾਮ ਪੀਤਾ ਫਿਰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀਬਾੜੀ ਨਾਲ ਸਬੰਧਤ ਤਿੰਨ ਕਾਲੇ ਕਾਨੂੰਨਾਂ ਨੂੰ ਮੁਅਤਲ ਕੀਤਾ ਸੀ ਨਾਂ ਕਿ ਉਹਨਾਂ ਨੂੰ ਪੂਰਨ ਤੌਰ ਤੇ ਵਾਪਿਸ ਨਹੀਂ ਲਿਆ ਰੰਧਾਵਾ,ਬਰਾੜ,ਤਰੁਣ ਅਤੇ ਮਹਾਜ਼ਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਮਹਿਗਾਈ, ਬੇਰੁਜ਼ਗਾਰੀ ਦੂਰ ਕਰਨ ਦੀ ਬਜਾਏ ਦੇਸ਼ ਦੇ ਲੋਕਾਂ ਵਿੱਚ ਧਰਮ ਦੇ ਵੰਡਣ ਦਾ ਕੰਮ ਕਰ ਰਹੇ ਉਹਨਾਂ ਕਿਹਾ ਕਿ ਦੇਸ਼ ਵਿੱਚ ਤਰੱਕੀ ਅਤੇ ਸਦਭਾਵਨਾ ਦਾ ਮਾਹੌਲ ਕਾਇਮ ਕਰਨ ਲਈ ਕੇਂਦਰ ਵਿੱਚ ਕਾਂਗਰਸ ਅਤੇ ਉਸਦੀਆਂ ਸਹਿਯੋਗੀ ਪਾਰਟੀਆਂ ਦੀ ਸਰਕਾਰ ਬਣਾਉਣਾ ਅਤਿ ਜ਼ਰੂਰੀ ਹੈ ਰੰਧਾਵਾ, ਬਰਾੜ, ਤਰੁਣ ਅਤੇ ਕਿਸ਼ਨ ਚੰਦਰ ਮਹਾਜ਼ਨ ਨੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੂਝਵਾਨ ਵੋਟਰਾਂ ਨੂੰ ਅਪੀਲ ਕੀਤੀ ਹੈ ਉਹ ਇਕ ਜੂਨ ਵਾਲੇ ਦਿਨ ਆਪਣਾ ਇਕ ਇਕ ਕੀਮਤੀ ਵੋਟ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਪਾ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਦਾ ਜੰਗੀ ਪੱਧਰ ਤੇ ਵਿਕਾਸ ਕਰਾਉਣ ਨੂੰ ਪਹਿਲ ਦੇਣ ਤੇ ਧਾਰ ਬਲਾਕ ਦੇ ਲੋਕਾਂ ਨੂੰ ਸਾਫ ਸੁਥਰਾ ਪਾਣੀ ਦੇਣ ਦਾ ਕੰਮ ਪਹਿਲ ਦੇ ਆਧਾਰ ਉਪਰਾਲਾ ਕਰੀਏ ਤੇ ਧਾਰ ਬਲਾਕ ਦੇ ਲੋਕਾਂ ਦੀ ਜ਼ਮੀਨ ਜੋ ਜੰਗਲਾਤ ਵਿਭਾਗ ਵੱਲੋਂ ਐਕਵਾਇਰ ਕੀਤੀ ਗਈ ਹੈ ਉਸ ਨੂੰ ਧਾਰ ਬਲਾਕ ਦੇ ਲੋਕਾਂ ਨੂੰ ਵਾਪਿਸ ਕਰਕੇ ਉਹਨਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰੀਏ ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਹੈਵੀ ਇੰਡਸਟਰੀ ਲਾ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਇਆ ਕਰਵਾਏ ਜਾ ਸੱਕਣ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ