ਲੁਧਿਆਣਾ, 11 ਫਰਵਰੀ, 2017 : ਅੱਜ ਨੈਸ਼ਨਲ ਲੀਗਲ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਵੱਲੋਂ ਜਾਰੀ ਹੋਇਆਂ ਹਦਾਇਤਾਂ ਦੀ ਅਨੁਸਾਰ ਜਿਲ੍ਹਾਂ ਕਚਹਿਰੀਆਂ, ਲੁਧਿਆਣਾ ਵਿਖੇ ਕਰਮਜੀਤ ਸਿੰਘ ਕੰਗ, ਜਿਲ੍ਹਾ ਤੇ ਸੈਸ਼ਨਸ ਜੱਜ, ਲੁਧਿਆਣਾ ਜੀ ਦੀ ਪ੍ਰਧਾਨਗੀ ਅਤੇ ਰੇਸ਼ ਕੁਮਾਰ ਗੋਇਲ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ) ਦੀ ਦੇਖ ਰੇਖ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
ਇਸ ਲੋਕ ਅਦਾਲਤ ਵਿੱਚ Criminal Compoundable Cases., 138 NI Act, Bank Recovery Cases, Matrimonial Disputes, Labour Disputes, Land Acquisition Cases, Electricity Bill Cases, Water Bill Cases, Service Matters, Revenue Cases and Other Civil Cases ਕੇਸਾਂ ਦੇ ਨਿਪਟਾਰੇ ਲਈ 15 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਸੀ ਜਿਸਦੀ ਪ੍ਰਧਾਨਗੀ ਨਿਆਇਕ ਅਧਿਕਾਰੀ ਸਾਹਿਬਾਨ ਸ੍ਰੀ ਜਤਿੰਦਰਪਾਲ ਸਿੰਘ ਖੁਰਮੀ, ਵਧੀਕ ਜਿਲ੍ਹਾ ਅਤੇ ਸੈਸ਼ਨਜ਼, ਲੁਧਿਆਣਾ, ਸ੍ਰੀ ਐਸ.ਐਸ. ਧਾਲੀਵਾਲ, ਵਧੀਕ ਜਿਲ੍ਹਾ ਅਤੇ ਸੈਸ਼ਨਜ਼, ਲੁਧਿਆਣਾ, ਸ੍ਰੀ ਦਿਲਬਾਗ ਸਿੰਘ ਜ਼ੌਹਲ, ਪ੍ਰਧਾਨਗੀ ਅਫ਼ਸਰ, ਲੇਬਰ ਕੋਰਟ, ਸ੍ਰੀ ਜੇ.ਐਸ. ਚਾਵਲਾ,ਚੇਅਰਮੈਨ, ਸਥਾਈ ਲੋਕ ਅਦਾਲਤ, ਲੁਧਿਆਣਾ, ਸ੍ਰੀ ਜਾਪਇੰਦਰ ਸਿੰਘ, ਸੀ.ਜੇ.ਐਮ, ਲੁਧਿਆਣਾ, ਡਾ. ਸੁਸ਼ੀਲ ਬੌਦ,ਸ੍ਰੀ ਅਨੂਪ ਸਿੰਘ, ਸ੍ਰੀ ਰਜਿੰਦਰ ਸਿੰਘ ਨਾਗਪਾਲ, ਸ੍ਰੀ ਵਰਿੰਦਰ ਕੁਮਾਰ, ਮੈਡਮ ਗੁਰਪ੍ਰੀਤ ਕੌਰ, ਮੈਡਮ ਸੁਮਿਤ ਸਬਰਵਾਲ, ਸ੍ਰੀ ਸੁਧੀਰ ਕੁਮਾਰ, ਸ੍ਰੀ ਜਗਜੀਤ ਸਿੰਘ ਅਤੇ ਰਜਿੰਦਰ ਸਿੰਘ, ਜੇ.ਐਮ.ਆਈ.ਸੀ, ਲੁਧਿਆਣਾ ਵੱਲੋਂ ਕੀਤੀ ਗਈ ਅਤੇ ਲੋਕ ਅਦਾਲਤ ਬੈਂਚਾਂ ਦੇ ਪ੍ਰਧਾਨਗੀ ਅਫ਼ਸਰਾਂ ਦੀ ਸਹਾਇਤਾ ਲਈ ਹਰ ਲੋਕ ਅਦਾਲਤ ਬੈਂਚ ਵਿੱਚ ਇੱਕ ਉੱਘੇ ਸਮਾਜ ਸੇਵਕ ਅਤੇ ਇੱਕ ਸੀਨੀਅਰ ਐਡਵੋਕੇਟ ਨੂੰ ਉਨ੍ਹਾਂ ਦੇ ਸਹਿਯੋਗ ਲਈ ਬਤੌਰ ਮੈਂਬਰ ਨਾਮਜਦ ਕੀਤਾ ਗਿਆ।
ਅੱਜ ਦੀ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 4061 ਕੇਸ ਰੱਖੇ ਗਏ ਜਿਨ੍ਹਾ ਵਿੱਚੋਂ 2068 ਕੇਸਾਂ ਦਾ ਨਿਪਟਾਰਾ ਦੋਹਾ ਧਿਰਾ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਇਸ ਨੈਸ਼ਨਲ ਲੋਕ ਅਦਾਲਤ ਦੇ ਪੁਰਜੋਰ ਪ੍ਰਚਾਰ ਕਾਰਨ ਇਸ ਨੈਸ਼ਨਲ ਲੋਕ ਅਦਾਲਤ ਦੇ ਦੌਰਾਨ 55,68,69,333/- ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਇਸ ਮੌਕੇ ਸ੍ਰੀ ਕਰਮਜੀਤ ਸਿੰਘ ਕੰਗ, ਜਿਲ੍ਹਾ ਅਤੇ ਸੈਸ਼ਨਜ਼-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਲੋਕ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਭਾਰੀ ਉਤਸ਼ਾਹ ਦਿਖਾਇਆ ਗਿਆ। ਲੋਕ ਅਦਾਲਤ ਦੇ ਲਾਭਾਂ ਤੇ ਚਾਨਣਾ ਪਾਉਦੇ ਹੋਏ ੳਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਕੇਸਾਂ ਵਿੱਚ ਲਗਾਈ ਗਈ ਕੋਰਟ ਫੀਸ ਵਾਪਸ ਕੀਤੀ ਜਾਂਦੀ ਹੈ, ਦੋਵੇ ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ, ਧਿਰਾਂ ਵਿੱਚ ਆਪਸੀ ਦੁਸ਼ਮਣੀ ਘਟਦੀ ਹੈ ਅਤੇ ਪਿਆਰ ਵੱਧਦਾ ਹੈ ਅਤੇ ਇਸ ਫੈਸਲੇ ਦੇ ਖਿਲਾਫ ਅੱਗੇ ਕੋਈ ਅਪੀਲ ਨਹੀਂ ਹੁੰਦੀ ਹੈ, ਝਗੜਾ ਹਮੇਸ਼ਾਂ ਲਈ ਖਤਮ ਹੋ ਜਾਂਦਾ ਹੈ।
ਸਿਵਲ ਜੱਜ (ਸੀਨਅਰ ਡਵੀਜਨ)
ਲੁਧਿਆਣਾ।