ਐਸ.ਏ.ਐਸ. ਨਗਰ, 11 ਫਰਵਰੀ, 2017 : ਨੈਸ਼ਨਲ ਲੀਗਲ ਸਰਵਿਸੀਜ਼ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਅਤੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਸ਼੍ਰੀ ਐਸ.ਐਸ.ਸਾਰੋਂ ਦੀ ਅਗਵਾਈ ਹੇਠ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜਿਲ੍ਹੇ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਜਿਸ ਵਿੱਚ ਕ੍ਰਿਮੀਨਲ ਕੰਪਾਉਂਡਏਬਲ ਓਫੈਂਸੀਜ਼, ਐੇਨ.ਆਈ. ਐਕਟ ਕੇਸ ਅੰਡਰ ਸੈਕਸ਼ਨ-138, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਮੈਟ੍ਰੀਮੋਨੀਅਲ ਡਿਸਪਿਉਟਜ਼, ਲੈਬਰ ਡਿਸਪਿਉਟਜ਼, ਲੈਂਡ ਏਕਿਉਜ਼ਿਸ਼ਨ ਕੇਸ, ਇਲੈਕਟ੍ਰੀਸਿਟੀ ਐਂਡ ਵਾਟਰ ਬਿੱਲ (ਐਕਸਕਲੁਡਿੰਗ ਨੋਨ-ਕੰਪਾਉਂਡਏਬਲ ਥੈਫਟ ਕੇਸ), ਸਰਵਿਸਿਜ਼ ਮੈਟਰ ਰਿਲੈਟਿੰਗ ਟੁ ਪੇਅ ਐਂਡ ਅਲਾਉਐਂਸ ਐਂਡ ਰਿਟ੍ਰਾਇਲ ਬੈਨੇਫਿਟਜ਼, ਰੇਵਿਨਿਊ ਕੇਸ, ਅਦਰ ਸਿਵਲ ਕੇਸ (ਰੈਂਟ, ਈਜ਼ਮੈਂਟਰੀ ਰਾਈਟਜ਼, ਇੰਜਕਸ਼ਨ ਸੂਟਜ਼, ਸਪੈਸਿਫਿਕ) 11 ਕੇਟੈਗਰੀਆਂ ਦੇ ਕੇਸ ਨਿਪਟਾਰੇ ਲਈ ਰੱਖੇ ਗਏ।
ਇਹ ਜਾਣਕਾਰੀ ਦਿੰਦਿਆਂ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਸ਼੍ਰੀਮਤੀ ਅਰਚਨਾ ਪੁਰੀ ਨੇ ਦੱਸਿਆ ਕਿ ਜਿਲ੍ਹਾ ਅਦਾਲਤ ਵਿੱਚ ਸ਼੍ਰੀਮਤੀ ਸਾਰੂ ਮਹਿਤਾ ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ਼੍ਰੀਮਤੀ ਪਾਰੁਲ ਸਿਵਲ ਜੱਜ ਜੂਨੀਅਰ ਡਵੀਜ਼ਨ ਅਤੇ ਮਿਸ ਬਿਸਮਨ ਮਾਨ ਸਿਵਲ ਜੱਜ ਜੂਨੀਅਰ ਡਵੀਜ਼ਨ ਐਸ.ਏ.ਐਸ. ਨਗਰ ਦੇ 3 ਬੈਂਚ ਬਣਾਏ ਗਏ । ਸਬ ਡਵੀਜ਼ਨ ਖਰੜ੍ਹ ਵਿਖੇ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਖਰੜ੍ਹ ਸ਼੍ਰੀਮਤੀ ਏਕਤਾ ਉਪਲ ਦਾ ਇਕ ਬੈਂਚ ਅਤੇ ਸਬ ਡਵੀਜ਼ਨ ਡੇਰਾਬੱਸੀ ਵਿਖੇ ਸਿਵਲ ਜੱਜ ਜੂਨੀਅਰ ਡਵੀਜ਼ਨ ਡੇਰਾਬੱਸੀ ਸ਼੍ਰੀ ਰਾਜ ਕਰਨ ਦਾ ਇਕ ਬੈਂਚ ਬਣਾਇਆ ਗਿਆ। ਉਨਾ੍ਹਂ ਦੱਸਿਆ ਕਿ ਜਿਲ੍ਹਾ ਐਸ.ਏ.ਐਸ. ਨਗਰ ਦੀਆਂ ਸਾਰੀਆਂ ਅਦਾਲਤਾਂ ਨੇ ਵੱਧ ਤੋਂ ਵੱਧ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਰੇ ਲਈ ਕੌਮੀ ਲੋਕ ਅਦਾਲਤ ਵਿੱਚ ਰੱਖਵਾਏ ਗਏ ਅਤੇ ਇਹਨਾਂ ਦਾ ਨਿਪਟਾਰਾ ਕਰਵਾਇਆ ਗਿਆ।
ਸ੍ਰੀਮਤੀ ਪੁਰੀ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਜਿਲ੍ਹਾ ਕਾਨੂਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਅਤੇ ਪ੍ਰਧਾਨ ਬਾਰ ਐਸੌਸੀਏਸ਼ਨ ਨੂੰ ਵੀ ਕਿਹਾ ਗਿਆ ਕਿ ਉਹ ਆਪਣੇ ਪੱਧਰ ਤੇ ਵਕੀਲਾਂ ਨੂੰ ਬੁਲਾ ਕੇ ਨੈਸ਼ਨਲ ਲੋਕ ਅਦਾਲਤ ਦੀ ਸਫਲਤਾ ਅਤੇ ਲੋਕਾਂ ਨੂੰ ਆਪਣੇ ਕੇਸਾਂ ਦਾ ਛੇਤੀ ਤੇ ਸਸਤਾ ਨਿਆ ਲੈਣ ਲਈ ਇਸ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਤਾਂ ਜੋ ਕੌਮੀ ਲੋਕ ਅਦਾਲਤ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਇਆ ਜਾ ਸਕੇ ਅਤੇ ਕੇਸ ਰਾਜੀਨਾਮੇ ਦੇ ਅਧਾਰ ਤੇ ਨਿਪਟਾਏ ਜਾ ਸਕਣ ।
ਜਿਲ੍ਹਾ ਤੇ ਸੈਸ਼ਨ ਜੱਜ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ ਕੁਲ 837 ਕੇਸ ਨਿਪਟਾਏ ਗਏ ਅਤੇ ਕੁੱਲ 28ਕਰੋੜ 58ਲੱਖ 11ਹਜ਼ਾਰ 860/- ਰੁਪਏ ਦੇ ਅਵਾਰਡ ਪਾਸ ਕੀਤੇ ਗਏ ਅਤੇ ਆਮ ਜਨਤਾ ਨੇ ਇਸ ਕੌਮੀ ਲੋਕ ਅਦਾਲਤ ਦਾ ਫਾਇਦਾ ਉਠਾਇਆ। ਇਸ ਮੌਕੇ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਸ਼੍ਰੀਮਤੀ ਮੋਨੀਕਾ ਲਾਂਬਾ ਨੇ ਕੌਮੀ ਲੋਕ ਅਦਾਲਤ ਚ ਰਾਜ਼ੀਨਾਮੇ ਦੇ ਅਧਾਰ ਤੇ ਕੇਸਾਂ ਦੇ ਨਿਪਟਾਰੇ ਕਰਵਾਉਣ ਦੇ ਫਾਇਦਿਆਂ ਬਾਰੇ ਦਸਿਆ ਕਿ ਕੇਸਾਂ ਵਿੱਚ ਲਗੀ ਹੋਈ ਕੋਰਟ ਫੀਸ ਵਾਪਿਸ ਕਰ ਦਿੱਤੀ ਜਾਂਦੀ ਹੈ ਅਤੇ ਇਹਨਾ ਕੇਸਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ ਹੁੰਦੀ ਅਤੇ ਰਾਜ਼ੀਨਾਮਾ ਕਰਨ ਕਾਰਨ ਪਾਰਟੀਆਂ ਦੇ ਰਿਸ਼ਤੇ ਵਿੱਚ ਤਰੇੜ ਨਹੀ ਪੈਂਦੀ ਅਤੇ ਪਾਰਟੀਆਂ ਵਿਚ ਭਾਈ ਚਾਰਕ ਸਾਂਝ ਬਣੀ ਰਹਿੰਦੀ ਹੈ ਅਤੇ ਕਿਸੇ ਇਕ ਧਿਰ ਦੀ ਜਿੱਤ ਹਾਰ ਨਹੀਂ ਹੁੰਦੀ। ਬੈਂਕਾਂ ਵੱਲੋਂ ਸ਼੍ਰੀ ਆਰ. ਕੇ. ਸੈਣੀ ਲੀਡ ਜਿਲ੍ਹਾ ਮੈਨੇਜਰ ਨੇ ਕੌਮੀ ਲੋਕ ਅਦਾਲਤ ਵਿੱਚ ਬੈਂਕਾਂ ਦੇ ਕੇਸ ਲਗਵਾ ਕੇ ਨਿਪਟਾਰਾ ਕਰਵਾਇਆ ਜਿਸ ਦਾ ਆਮ ਲੋਕਾਂ ਨੂੰ ਬਹੁਤ ਲਾਭ ਮਿਲਿਆ।