ਸ਼ਹੀਦ ਭਗਤ ਸਿੰਘ ਕੈਂਪਸ ਫ਼ਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਦੇ ਡਾ: ਟੀ.ਐਸ.ਸਿੱਧੂ ।
ਫਿਰੋਜ਼ਪੁਰ, 24 ਮਾਰਚ, 2017 (ਗੁਰਿੰਦਰ ਸਿੰਘ) : ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਦੇਸ਼ ਦੀ ਆਜ਼ਾਦੀ ਲਈ ਮਰ ਮਿਟਣ ਵਾਲੇ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ 86ਵੇਂ ਸ਼ਹੀਦੀ ਦਿਵਸ ਤੇ ਸ਼ਰਧਾਂਜਲੀ ਸਮਾਰੋਹ ਕੀਤਾ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸਟਾਫ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਟੀ ਐਸ ਸਿੱਧੂ ਅਤੇ ਸਟਾਫ ਮੈਂਬਰਾਂ ਨੇ ਸੰਸਥਾ ਵਿੱਚ ਬਣੇ ਸ਼ਹੀਦੀ ਸਮਾਰਕ ਤੇ ਫੁੱਲ ਮਾਲਾਵਾਂ ਭੇਂਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸੰਸਥਾ ਦੇ ਐਨ. ਸੀ. ਸੀ. ਕੈਡਿਟਸ ਅਤੇ ਵਿਦਿਆਰਥੀਆਂ ਨੇ ਸ਼ਹੀਦਾਂ ਦੇ ਜੀਵਨ ਅਤੇ ਕੁਰਬਾਨੀ ਨਾਲ ਸੰਬੰਧਿਤ ਜਾਣਕਾਰੀ ਸਾਂਝੀ ਕੀਤੀ ਅਤੇ ਕਵਿਤਾਵਾਂ ਪੇਸ਼ ਕੀਤੀਆਂ।
ਸਮੂਹ ਸਟਾਫ ਮੈਂਬਰ, ਹੇਠਾਂ ਹਾਜਰੀਨ ਨੂੰ ਸੰਬੋਧਨ ਕਰਦੇ ਡਾ: ਟੀ.ਐਸ ਸਿੱਧੂ।
ਡਾਇਰੈਕਟਰ ਡਾ. ਟੀ ਐਸ ਸਿੱਧੂ ਨੇ ਸਾਰਿਆਂ ਨੂੰ ਜੀ ਆਇਆਂ ਨੂੰ ਕਿਹਾ ਅਤੇਂ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਫਲਸਫੇ ਤੇ ਭਰਪੂਰ ਰੌਸ਼ਨੀ ਪਾਈ । ਉਹਨਾਂ ਆਪਣੇ ਸੰਬੋਧਨ ਵਿੱਚ ਆਜ਼ਾਦੀ ਦੇ ਇਤਿਹਾਸ ਬਾਰੇ ਵੀ ਰੌਸ਼ਨੀ ਪਾਈ ਅਤੇ ਆਜ਼ਾਦੀ ਖਾਤਰ ਕੁਰਬਾਨੀ ਦੇਣ ਵਾਲੇ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕੀਤਾ। ਪ੍ਰੋ. ਡਾ. ਏ ਕੇ ਤਿਆਗੀ ਨੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲ ਕੇ ਸ਼ਹੀਦ ਭਗਤ ਸਿੰਘ ਦੇ ਨਾਮ' ਤੇ ਬਣੀ ਇਸ ਸੰਸਥਾ ਅਤੇ ਸਮੁੱਚੇ ਦੇਸ਼ ਦੀ ਤਰੱਕੀ ਲਈ ਆਪਣਾ ਯੋਗਦਾਨ ਦੇਣ ਲਈ ਨੌਜੁਆਨਾ ਨੂੰ ਪ੍ਰੇਰਿਤ ਕੀਤਾ । ਇਸ ਮੌਕੇ ਐਸੋਸੀਏਟ ਡਾਇਰੈਕਟਰ ਡਾ. ਲਲਿਤ ਸ਼ਰਮਾ, ਡਾ. ਅਜੇ ਕੁਮਾਰ, ਡਾ. ਐਮ ਕੇ ਕੁਸ਼ਵਾਹਾ, ਡਾ. ਵੀ ਐਸ ਭੁੱਲਰ, ਡਾ. ਅਮਿਤ ਅਰੋੜਾ, ਡਾ. ਜਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਐਨ ਐਸ ਬਾਜਵਾ, ਕੈਂਪਸ ਪੀਆਓ ਬਲਵਿੰਦਰ ਸਿੰਘ ਮੋਹੀ ਅਤੇ ਵੱਡੀ ਗਿਣਤੀ ਵਿੱਚ ਫੈਕਲਟੀ ਅਤੇ ਸਟਾਫ ਮੈਂਬਰ ਹਾਜ਼ਰ ਸਨ। ਮੰਚ ਸੰਚਾਲਕ ਦੀ ਭੂਮਿਕਾ ਯਸ਼ਪਾਲ ਨੇ ਨਿਭਾਈ।