ਫ਼ਾਜ਼ਿਲਕਾ ਦੇ ਸਾਈਕਲਾਂ ਬਾਜ਼ਾਰਾਂ ਚੌਂਕ 'ਚ ਨਾਕੇ ਦੌਰਾਨ ਜਾਂਚ ਕਰਦੇ ਹੋਏ ਡੀ.ਐਸ.ਪੀ. ਨਰਿੰਦਰ ਸਿੰਘ ਅਤੇ ਹਾਜ਼ਰ ਸਟਾਫ।
ਫ਼ਾਜ਼ਿਲਕਾ, 24 ਅਪ੍ਰੈਲ 2017 (ਇੰਦਰਜੀਤ ਸਿੰਘ ) : ਫ਼ਾਜ਼ਿਲਕਾ ਦੇ ਨਵਨਿਯੁਕਤ ਡੀ.ਐਸ.ਪੀ. ਨਰਿੰਦਰ ਸਿੰਘ ਵੱਲੋਂ ਅੱਜ ਫ਼ਾਜ਼ਿਲਕਾ ਦੇ ਸਾਈਕਲਾਂ ਬਾਜ਼ਾਰ ਚੌਂਕ 'ਤੇ ਨਾਕਾਬੰਦੀ ਕੀਤੀ। ਇਸ ਦੌਰਾਨ ਉਨ੍ਹਾਂ ਵੱਲੋਂ ਜਿੱਥੇ ਵਾਹਨ ਚਾਲਕਾਂ ਦੇ ਕਾਗ਼ਜ਼ ਚੈੱਕ ਕੀਤੇ, ਉਥੇ ਹੀ ਕਈ ਵਾਹਨ ਚਾਲਕਾਂ ਨੂੰ ਚਿਤਾਵਨੀ ਦੇ ਕੇ ਛੱਡਿਆ ਗਿਆ। ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਨਰਿੰਦਰ ਸਿੰਘ ਨੇ ਦੱਸਿਆ ਕਿ ਫ਼ਾਜਿਲਕਾ ਸ਼ਹਿਰ ਵਿਚ ਸ਼ਰਾਰਤੀ ਅਨਸਰਾਂ 'ਤੇ ਠੱਲ੍ਹ ਪਾਉਣ ਲਈ ਫ਼ਾਜ਼ਿਲਕਾ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ, ਜਿਸ ਦੇ ਤਹਿਤ ਉਨ੍ਹਾਂ ਵੱਲੋਂ ਸ਼ਹਿਰ ਦੇ ਵੱਖ ਵੱਖ ਚੌਂਕਾਂ 'ਤੇ ਨਾਕਾਬੰਦੀ ਕਰਕੇ ਵਾਹਨਾਂ ਨੂੰ ਚੈੱਕ ਕੀਤਾ ਜਾ ਰਿਹਾ ਹੈ, ਤਾਂ ਜੋ ਕੋਈ ਸ਼ਰਾਰਤੀ ਅਨਸਰ ਕਿਸੇ ਨੂੰ ਨੁਕਸਾਨ ਨਾ ਪਹੁੰਚਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਕਾਨੂੰਨ ਤੋੜਦਾ ਪਾਇਆ ਗਿਆ ਤਾਂ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਵਾਹਨ ਚਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਵਾਹਨਾਂ ਦੇ ਕਾਗ਼ਜ਼ਾਤ ਪੂਰੇ ਰੱਖਣ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਖੱਜਲ ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ।