ਸ਼੍ਰੀ ਰਾਮਵੀਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ
ਫ਼ਿਰੋਜ਼ਪੁਰ, 24 ਅਪ੍ਰੈਲ, 2017 (ਗੁਰਿੰਦਰ ਸਿੰਘ) : ਜ਼ਿਲੇਾ ਫ਼ਿਰੋਜ਼ਪੁਰ ਵਿਚ ਸਥਾਪਿਤ ਕੀਤੇ 127 ਖ਼ਰੀਦ ਕੇਂਦਰਾਂ ਵਿਚੋਂ ਕਣਕ ਦੀ ਖ਼ਰੀਦ ਦਾ ਕੰਮ ਨਿਰਵਿਘਨ ਜਾਰੀ ਹੈ । ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 619175 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 616965 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ ਇਸ ਤੋਂ ਇਲਾਵਾ ਮੰਡੀਆਂ ਵਿੱਚੋਂ ਖ਼ਰੀਦ ਕੀਤੀ ਕਣਕ ਦੀ 59.78 ਪ੍ਰਤੀਸ਼ਤ ਲਿਫ਼ਟਿੰਗ ਵੀ ਕਰਵਾਈ ਗਈ ਹੈ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਖ਼ਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 632 ਕਰੋੜ 42 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚੇ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿਚੋਂ ਖ਼ਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਵੱਲੋਂ 170736 ਮੀਟਰਕ ਟਨ, ਮਾਰਕਫੈੱਡ ਵੱਲੋਂ 137492 ਮੀਟਰਿਕ ਟਨ, ਪਨਸਪ ਵੱਲੋਂ 105483 ਮੀਟਰਿਕ ਟਨ, ਪੰਜਾਬ ਵੇਅਰ ਹਾਊਸ ਵੱਲੋਂ 94037 ਮੀਟਰਿਕ ਟਨ, ਪੰਜਾਬ ਐਗਰੋ ਵੱਲੋਂ 36175 ਮੀਟਰਿਕ ਟਨ, ਐਫ.ਸੀ.ਆਈ ਵੱਲੋਂ 67732 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 5310 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ 6 ਲੱਖ 19 ਹਜ਼ਾਰ 175 ਮੀਟਰਿਕ ਟਨ ਕਣਕ ਆ ਚੁੱਕੀ ਹੈ ਜਿਸ ਵਿਚੋਂ 6 ਲੱਖ 16 ਹਜ਼ਾਰ 965 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਲਿਫ਼ਟਿੰਗ ਹੋਰ ਤੇਜ਼ ਕਰਨ ਅਤੇ ਅਦਾਇਗੀ ਸਮੇਂ ਸਿਰ ਕਰਨ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ।