← ਪਿਛੇ ਪਰਤੋ
ਗੁਰਿੰਦਰ ਸਿੰਘ ਫ਼ਿਰੋਜ਼ਪੁਰ, 19 ਜੁਲਾਈ, 2017 : ਫ਼ਿਰੋਜ਼ਪੁਰ ਪੁਲੀਸ ਨੇ ਗੁਰੂਹਰਸਹਾਏ 'ਚ ਪੈਂਦੇ ਪਿੰਡ ਵਿਚ ਛਾਪਾ ਮਾਰ ਕੇ ਇੱਕ ਬਦਮਾਸ਼ ਨੂੰ ਕਾਬੂ ਕੀਤਾ ਹੈ ਜੋ ਕਰੀਬ ਡੇਢ ਦਰਜਨ ਅਪਰਾਧਕ ਮਾਮਲਿਆਂ ਵਿਚ ਸ਼ਾਮਲ ਹੈ। ਇਸ ਬਦਮਾਸ਼ ਦੀ ਪਛਾਣ ਗੁਰਜੀਤ ਸਿੰਘ ਉਰਫ਼ ਗੋਪੀ ਵਾਸੀ ਪਿੰਡ ਗੁੱਜਰ ਜ਼ਿਲ੍ਹਾ ਫ਼ਰੀਦਕੋਟ ਵਜੋਂ ਹੋਈ ਹੈ। ਖ਼ੁਫ਼ੀਆ ਇਤਲਾਹ ਮਿਲਣ ਤੋਂ ਬਾਅਦ ਪੁਲੀਸ ਨੇ ਮੰਗਲਵਾਰ ਦੇਰ ਰਾਤ ਪਿੰਡੀ ਪਿੰਡ ਵਿਚ ਘੇਰਾ ਪਾ ਲਿਆ ਤੇ ਚਾਰ-ਪੰਜ ਸ਼ੱਕੀ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ। ਪੁੱਛਗਿੱਛ ਕਰਨ ਤੋਂ ਬਾਅਦ ਪੁਲੀਸ ਨੇ ਬਾਕੀਆਂ ਨੂੰ ਤਾਂ ਛੱਡ ਦਿੱਤਾ ਪਰ ਗੁਰਜੀਤ ਸਿੰਘ ਨੂੰ ਗਿਰਫ਼ਤਾਰ ਕਰ ਲਿਆ। ਇਹ ਜਾਣਕਾਰੀ ਐਸ.ਪੀ.(ਡੀ) ਅਜਮੇਰ ਸਿੰਘ ਬਾਠ ਨੇ ਅੱਜ ਸ਼ਾਮ ਪੱਤਰਕਾਰ ਸੰਮੇਲਨ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਗੁਰਜੀਤ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਜਿਸ ਦੌਰਾਨ ਕਈ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ
Total Responses : 267