← ਪਿਛੇ ਪਰਤੋ
ਸਮੂਹ ਸਟਾਫ ਦੇ ਨਾਲ ਪ੍ਰਿੰਸੀਪਲ ਬਰਿਜ ਮੋਹਨ ਸਿੰਘ ਬੇਦੀ
ਜਗਦੀਸ਼ ਥਿੰਦ ਗੁਰੂਹਰਸਹਾਏ/ਫਿਰੋਜ਼ਪੁਰ, 13 ਅਗਸਤ, 2017 : ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਲ ਰਹੇ ਸਵੱਛ ਭਾਰਤ ਅਭਿਆਨ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਮੁਜੋਈਆ ਨੇ ਰੂਰਲ ਖੇਤਰ ਦੇ ਸਕੂਲਾਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਜਿਲ੍ਹਾ ਫਾਜ਼ਿਲਕਾ ਦਾ ਨਾਮ ਰੋਸ਼ਨ ਕੀਤਾ ਹੈ । ਇਸ ਸਬੰਧੀ ਪ੍ਰਿੰਸੀਪਲ ਬਰਿਜ ਮੋਹਨ ਸਿੰਘ ਬੇਦੀ ਇਸ ਪ੍ਰਾਪਤੀ ਲਈ ਐਸ ਐਮ ਸੀ ਕਮੇਟੀ ਚੇਅਰਮੈਨ ਮੁਖਤਿਆਰ ਸਿੰਘ ਅਤੇ ਸਮੂਹ ਸਟਾਫ ਦਾ ਸਹਿਯੋਗ ਰਿਹਾ ਹੈ । ਉਹਨਾਂ ਦਸਿਆ ਕਿ ਪ੍ਰਸ਼ਾਸਨ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਮੂਜੋਈਆ ਦਾ ਨਾਮ ਨੈਸ਼ਨਲ ਐਵਾਰਡ ਲਈ ਭੇਜਿਆ ਗਿਆ ਹੈ । ਸਕੂਲ ਦੀ ਇਸ ਪ੍ਰਾਪਤੀ ਲਈ ਸਟਾਫ ਨੂੰ ਮੁਬਾਰਕਾਂ ਮਿਲ ਰਹੀਆਂ ਹਨ ।
Total Responses : 189