ਸਾਹਿਤਕਾਰ ਜਗਮੋਹਨ ਸਿੰਘ ਲੱਕੀ
ਚੰਡੀਗੜ੍ਹ, 19 ਅਗਸਤ, 2017 : ਫੁੱਲਾਂ ਦੀਏ ਕੱਚੀਏ ਵਪਾਰਨੇ ਅਤੇ ਹੋਰ ਪ੍ਰਸਿੱਧ ਗੀਤਾਂ ਦੇ ਰਚੇਤਾ ਗਾਇਕ ਪ੍ਰੀਤ ਮਹਿੰਦਰ ਤਿਵਾੜੀ ਦੀ ਘਾਟ ਕਦੇ ਵੀ ਗੀਤਕਾਰੀ ਖੇਤਰ ਵਿਚ ਪੂਰੀ ਨਹੀਂ ਕੀਤੀ ਜਾ ਸਕਦੀ- ਇਹ ਵਿਚਾਰ ਪ੍ਰਸਿੱਧ ਸਾਹਿਤਕਾਰ ਜਗਮੋਹਨ ਸਿੰਘ ਲੱਕੀ ਨੇ ਇਕ ਬਿਆਨ ਵਿਚ ਪ੍ਰਗਟ ਕੀਤੇ। ਸਾਹਿਤਕਾਰ ਜਗਮੋਹਨ ਸਿੰਘ ਲੱਕੀ ਗੀਤਕਾਰ ਪ੍ਰੀਤ ਮਹਿੰਦਰ ਤਿਵਾੜੀ ਦੀ ਮੌਤ ਉਪਰ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਪਣੇ ਵਿਚਾਰ ਪ੍ਰਗਟ ਕਰ ਰਹੇ ਸਨ।
ਸਾਹਿਤਕਾਰ ਜਗਮੋਹਨ ਸਿੰਘ ਲੱਕੀ ਨੇ ਕਿਹਾ ਕਿ ਗੀਤਕਾਰ ਤਿਵਾੜੀ ਨੇ ਆਪਣੇ ਗੀਤਾਂ ਵਿਚ ਪੰਜਾਬੀ ਸਭਿਆਚਾਰ ਨੂੰ ਹਮੇਸ਼ਾ ਹੀ ਜਿਉਂਦਾ ਰਖਿਆ ਅਤੇ ਉਹਨਾਂ ਦੇ ਵੱਡੀ ਗਿਣਤੀ ਗੀਤਾਂ ਵਿਚ ਕੋਈ ਨਾ ਕੋਈ ਸੰਦੇਸ਼ ਜਰੂਰ ਹੁੰਦਾ ਸੀ। ਸਾਹਿਤਕਾਰ ਜਗਮੋਹਨ ਸਿੰਘ ਲੱਕੀ ਨੇ ਕਿਹਾ ਕਿ ਇਹ ਗੀਤਕਾਰ ਅਤੇ ਕਲਾਕਾਰ ਲੋਕ ਹੀ ਹੁੰਦੇ ਹਨ ਜੋ ਕਿ ਹਰ ਕੌਮ ਦਾ ਸਭਿਆਚਾਰ ਜਿਉਂਦਾ ਰਖਦੇ ਹਨ ਅਤੇ ਇਹਨਾਂ ਦੇ ਗੀਤ ਆਪਣੇ ਸਮੇਂ ਦਾ ਸ਼ੀਸ਼ਾ ਹੁੰਦੇ ਹਨ।
ਸਾਹਿਤਕਾਰ ਜਗਮੋਹਨ ਸਿੰਘ ਲੱਕੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬੀ ਦੇ ਪ੍ਰਸਿੱਧ ਗੀਤਕਾਰਾਂ ਅਤੇ ਹੋਰ ਕਲਾਕਾਰਾਂ ਦੀਆਂ ਰਚਨਾਵਾਂ ਅਤੇ ਗਾਇਕੀ ਦੀ ਸੰਭਾਲ ਲਈ ਵਿਸ਼ੇਸ ਉਪਰਾਲੇ ਕਰੇ ਤਾਂ ਕਿ ਆਉਣ ਵਾਲੀ ਪੀੜੀ ਨੂੰ ਵੀ ਇਹਨਾਂ ਦੀਆਂ ਰਚਨਾਵਾਂ ਦੀ ਜਾਣਕਾਰੀ ਹੋ ਸਕੇ।