ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਲੀਗਲ ਸਰਵਿਸ ਕਲੀਨਿਕ ਦਾ ਉਦਘਾਟਨ ਕਰਦੇ ਸੀ.ਜੇ.ਐਮ ਬਲਜਿੰਦਰ ਸਿੰਘ ਨਾਲ ਐਸ.ਐਮ.ਓ ਡਾ: ਪ੍ਰਦੀਪ ਅਗਰਵਾਲ ਤੇ ਹੋਰ।
ਗੁਰਿੰਦਰ ਸਿੰਘ
ਫ਼ਿਰੋਜ਼ਪੁਰ, 21 ਅਗਸਤ, 2017 : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਅੱਜ ਸਥਾਨਕ ਸਿਵਲ ਹਸਪਤਾਲ ਦੇ ਸਾਇਕੈਟ੍ਰਿਕ ਡਿਪਾਰਟਮੈਂਟ ਵਿਚ ਲੀਗਲ ਸਰਵਿਸ ਕਲੀਨਿਕ ਖੋਲਿਆ ਗਿਆ ਅਤੇ ਕਾਨੂੰਨੀ ਸਾਖਰਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਸ੍ਰੀ.ਐਸ.ਕੇ. ਅਗਰਵਾਲ ਦੀ ਰਹਿਨੁਮਾਈ ਹੇਅ ਕਰਵਾਏ ਸੈਮੀਨਾਰ ਵਿੱਚ ਸ਼੍ਰੀ ਬਲਜਿੰਦਰ ਸਿੰਘ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰੂਨੀ ਸੇਵਾਵਾਂ ਅਥਾਰਟੀ ਵੱਲੋਂ ਹਾਜ਼ਰ ਡਾਕਟਰਾਂ ਅਤੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਡਾਕਟਰਾਂ ਤੇ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣੂ ਕਰਵਾਇਆ । ਇਸ ਤੋਂ ਇਲਾਵਾ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਦਿੱਲੀ ਵੱਲੋਂ ਚਲ ਰਹਿਆ ਸਕੀਮਾਂ ਜਿਵੇਂ ਕਿ ਲੋਕ ਅਦਾਲਤਾਂ, ਪੀੜਤ ਮੁਆਵਜ਼ਾ, ਸਥਾਈ ਲੋਕ ਅਦਾਲਤ, ਅਤੇ ਪੀ. ਐਲ ਵੀ ਸਕੀਮ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ।
ਮਿਡੀਏਸ਼ਨ ਸੈਂਟਰ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮਿਡੀਏਸ਼ਨ ਸੈਂਟਰ ਵਿਖੇ ਲੋਕ ਆਪਣੇ ਕੇਸਾਂ ਦਾ ਫ਼ੈਸਲਾ ਆਪਸੀ ਰਾਜ਼ੀਨਾਮੇ ਨਾਲ ਕਰਵਾ ਸਕਦੇ ਹਨ ਅਤੇ ਜੋ ਲੋਕ ਅਦਾਲਤ ਵਿੱਚ ਕੇਸ ਕਰਨ ਤੋਂ ਅਸਮਰਥ ਹਨ, ਉਹ ਵੀ ਮਿਡੀਏਸ਼ਨ ਸੈਂਟਰ ਵਿੱਚ ਦਰਖਾਸਤ ਦੇ ਕੇ ਅਪਣੇ ਕੇਸ ਦੀ ਸੁਣਵਾਈ ਕਰਵਾ ਸਕਦੇ ਹਨ ਅਤੇ ਆਪਸੀ ਰਾਜ਼ੀਨਾਮੇ ਨਾਲ ਆਪਣੇ ਝਗੜੇ ਨੂੰ ਖ਼ਤਮ ਕਰ ਸਕਦੇ ਹਨ। ਮਿਡੀਏਸ਼ਨ ਵਿੱਚ ਫ਼ੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀ ਚਲਦੀ ਅਤੇ ਧਿਰਾਂ ਵਿੱਚ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਪ੍ਰਦੀਪ ਅਗਰਵਾਲ, ਡਾ. ਰੇਨੂੰ ਸਿੰਗਲਾ ਅਤੇ ਡਾ. ਰਚਨਾ ਮਿੱਤਲ, ਐਮ.ਡੀ. ਸਾਇਕੈਟ੍ਰਿਕ ਤੋਂ ਇਲਾਵਾ ਆਦਿ ਵੀ ਹਾਜ਼ਰ ਸਨ।