← ਪਿਛੇ ਪਰਤੋ
ਵਿਸ਼ਵ ਦ੍ਰਿਸ਼ਟੀ ਦਿਵਸ ਮੌਕੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅੱਪ ਕਰਦੇ ਡਾ: ਦਵਿੰਦਰ ਪਾਲ ਸਿੰਘ ਗਿੱਲ ਨਾਲ ਐਸ.ਐਮ.ਓ ਡਾ: ਪ੍ਰਦੀਪ ਅਗਰਵਾਲ, ਡਾ: ਸੰਦੀਪ ਬਜਾਜ ਤੇ ਹੋਰ।
ਗੁਰਿੰਦਰ ਸਿੰਘ ਫ਼ਿਰੋਜ਼ਪੁਰ, 12 ਅਕਤੂਬਰ, 2017 : ਵਿਸ਼ਵ ਦ੍ਰਿਸ਼ਟੀ ਦਿਵਸ ਮੌਕੇ ਸਿਹਤ ਵਿਭਾਗ ਵੱਲੋਂ ਸਟੇਟ ਆਫ਼ ਆਰਟ ਆਈ ਬਲਾਕ, ਸਿਵਲ ਹਸਪਤਾਲ ਫ਼ਿਰੋਜਪੁਰ ਵਿਖੇ ਇੱਕ ਸੈਮੀਨਾਰ ਆਯੋਜਨ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ.ਪ੍ਰਦੀਪ ਅਗਰਵਾਲ ਐਸ.ਐਮ.ਓ ਨੇ ਦੱਸਿਆ ਕਿ ਇਸ ਦਾ ਮਕਸਦ ਲੋਕਾਂ ਨੂੰ ਅੱਖਾਂ ਦੀ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਾ ਹੈ ਤਾਂ ਜੋ ਉਹ ਅੱਖਾਂ ਦੀਆਂ ਬਿਮਾਰੀਆਂ ਤੋਂ ਬਚ ਸਕਣ ਅਤੇ ਤੰਦਰੁਸਤ ਜੀਵਨ ਜੀਅ ਸਕਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀਆਂ ਅਤੇ ਬੱਚਿਆਂ ਦੀਆਂ ਅੱਖਾਂ ਦੀ ਸਮੇਂ ਸਮੇਂ ਸਿਰ ਜਾਂਚ ਕਰਦੇ ਰਹਿਣ ਅਤੇ ਜੇਕਰ ਕਿਸੇ ਦੀ ਨਿਗਾਹ ਘੱਟ ਲੱਗੇ ਤਾਂ ਉੁਸ ਦਾ ਸਮੇਂ ਸਿਰ ਚੈੱਕ ਅਪ ਅੱਖਾਂ ਦੇ ਮਾਹਿਰ ਡਾਕਟਰ ਤੋਂ ਕਰਵਾਇਆ ਜਾਵੇ ਤਾਂ ਜੋ ਉਸ ਦਾ ਸਮੇਂ ਸਿਰ ਇਲਾਜ ਕੀਤਾ ਜਾ ਸਕੇ ਅਤੇ ਜੇਕਰ ਐਨਕ ਦੀ ਜਰੂਰਤ ਹੋਵੇ ਤਾਂ ਉਸ ਨੂੰ ਐਨਕ ਲਗਾਈ ਜਾ ਸਕੇ। ਇਸ ਮੌਕੇ ਸਟੇਟ ਆਫ ਆਈ ਬਲਾਕ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਸਪੈਸ਼ਲ ਮੁਫਤ ਆਈ ਸਕਰੀਨਿੰਗ ਕੈਂਪ ਵੀ ਲਗਾਇਆ ਗਿਆ ਜਿਸ ਵਿਚ 100 ਦੇ ਕਰੀਬ ਮਰੀਜਾਂ ਦੀਆਂ ਅੱਖਾਂ ਦਾ ਮੁਆਇਨਾਂ ਡਾ. ਦਵਿੰਦਰ ਪਾਲ ਸਿੰਘ ਗਿੱਲ, ਡਾ. ਸੰਦੀਪ ਬਜਾਜ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੀਤਾ ਗਿਆ ਅਤੇ ਜਰੂਰਤ ਮੰਦਾਂ ਦਾ ਮੁਫਤ ਇਲਾਜ ਕੀਤਾ ਗਿਆ। ਇਸ ਮੌਕੇ ਸ੍ਰੀ ਸੁਰਿੰਦਰ ਸਿੰਗਲਾ ਮਾਸ ਮੀਡੀਆ ਅਫਸਰ ਨੇ ਦੱਸਿਆ ਕਿ ਵਿਸ਼ਵ ਦ੍ਰਿਸ਼ਟੀ ਦਿਵਸ ਹਰ ਸਾਲ ਸਾਰੇ ਵਿਸ਼ਵ ਵਿੱਚ ਅਕਤੁਬਰ ਮਹੀਨੇ ਦੇ ਦੂਜੇ ਵੀਰਵਾਰ ਨੂੰ ਮਨਾਇਆ ਜਾਂਦਾ ਹੈ ਅਤੇ ਮੁਫਤ ਸਪੈਸ਼ਲ ਆਈ ਸਕਰੀਨਿੰਗ ਕੈਂਪ ਲਗਾ ਕੇ ਮਰੀਜਾਂ ਦੀਆਂ ਅੱਖਾਂ ਅਤੇ ਸਕੂਲੀ ਬੱਚਿਆਂ ਦੀ ਨਜਰ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਜਾਗਰੂਕਤਾ ਕੈਂਪ ਵੀ ਲਗਾਏ ਜਾਂਦੇ ਹਨ। ਇਸ ਮੌਕੇ ਤੇ ਸਮੂਹ ਆਈ ਮੋਬਾਇਲ ਟੀਮ ਦੇ ਮੈਂਬਰ ਵੀ ਹਾਜਰ ਸਨ ਅਤੇ ਵਿਸ਼ਵ ਦਰੀਸ਼ਟੀ ਦਿਵਸ ਮਨਾਉਣ ਦੇ ਪ੍ਰੋਗਰਾਮ ਨੂੰ ਨੇਪਰੇ ਚੜ੍ਹਾਉਣ ਲਈ ਵਿਸ਼ੇਸ਼ ਯੋਗਦਾਨ ਦਿੱਤਾ।
Total Responses : 260