ਚੰਡੀਗੜ੍ਹ, 20 ਅਕਤੂਬਰ, 2017 : ਆਲ ਇੰਡੀਆ ਜੱਟ ਮਹਾਂ ਸਭਾ ਨੇ ਪੰਜਾਬ ਦੇ ਪੰਜ ਏਕੜ ਜ਼ਮੀਨ ਦੇ ਮਾਲਕ ਕਿਸਾਨਾਂ ਦਾ ਦੋ ਲੱਖ ਰੁਪਏ ਦਾ ਕਰਜ਼ਾ ਮੁਆਫ਼ ਕਰਨ 'ਤੇ ਦੀਵਾਲੀ ਮੌਕੇ ਕਿਸਾਨਾਂ ਨੂੰ ਤੋਹਫ਼ਾ ਦੇਣ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੌਮੀ ਪ੍ਰਧਾਨ ਆਲ ਇੰਡੀਆ ਜੱਟ ਮਹਾਂ ਸਭਾ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਦੇਸ਼ ਅੰਦਰ ਮਹਿੰਗਾਈ ਦੀ ਮਾਰ ਹੇਠ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।
ਜੱਟ ਮਹਾਂ ਸਭਾ ਦੇ ਆਗੂਆਂ ਹਰਪਾਲ ਸਿੰਘ ਹਰਪੁਰਾ ਕੌਮੀ ਸੀਨੀਅਰ ਮੀਤ ਪ੍ਰਧਾਨ,ਚੌਧਰੀ ਯੁੱਧਵੀਰ ਸਿੰਘ ਕੌਮੀ ਜਨਰਲ ਸਕੱਤਰ ਅਤੇ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈਸ ਬਿਆਨ ਰਾਹੀਂ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਆਰਥਿਕਤਾ ਨੂੰ ਲੀਹ ਉੱਤੇ ਲਿਆ ਕੇ ਪੰਜਾਬ ਵਾਸੀਆਂ ਨਾਲ ਚੋਣਾਂ ਦੌਰਾਨ ਕੀਤਾ ਦਾ ਹਰ ਵਾਅਦਾ ਪੂਰਾ ਕਰ ਕੇ ਵਿਖਾਉਣਗੇ ।