ਜਗਦੀਸ਼ ਥਿੰਦ
ਫਾਜ਼ਿਲਕਾ, 22 ਅਕਤੂਬਰ, 2017 : ਡਿਪਟੀ ਕਮਿਸਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ ਖਰੀਦ ਦਾ ਕੰਮ ਸਮੂਹ ਮੰਡੀਆਂ ਵਿੱਚ ਨਿਰਵਿਘਨ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 215982 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਅਤੇ 213169 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕੀਤੀ, ਤਾਂ ਜੋ ਉਨ੍ਹਾਂ ਨੂੰ ਆਪਣੀ ਢੇਰੀ ਵੇਚਣ ਲਈ ਮੰਡੀਆਂ ਵਿੱਚ ਜ਼ਿਆਦਾ ਦੇਰ ਰੁਕਣਾ ਨਾ ਪਵੇ ਇਸ ਦੇ ਨਾਲ-ਨਾਲ ਉੁਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਫਸਲ ਪੱਕਣ ਉਪਰੰਤ ਹੀ ਮੰਡੀਆਂ ਵਿੱਚ ਲਿਆਈ ਜਾਵੇ।
ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ੍ਰੀਮਤੀ ਗੀਤੂ ਬਿਸ਼ੰਬੂ ਨੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੇ ਗਏ ਝੋਨੇ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਤੱਕ ਪਨਗ੍ਰੇਨ ਵੱਲੋ 44963 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 36142 ਮੀਟ੍ਰਿਕ ਟਨ, ਪਨਸਪ ਵੱਲੋਂ 59338 ਮੀਟ੍ਰਿਕ ਟਨ, ਵੇਅਰਹਾਉਸ ਵੱਲੋਂ 27975 ਮੀਟ੍ਰਿਕ ਟਨ,ਪੰਜਾਬ ਐਗਰੋ ਵੱਲੋਂ 17655 ਮੀਟ੍ਰਿਕ ਟਨ, ਐਫ.ਸੀ.ਆਈ ਵੱਲੋਂ 19 ਮੀਟ੍ਰਿਕ ਟਨ ਅਤੇ ਪ੍ਰਾਇਵੇਟ ਵਪਾਰੀਆਂ ਵੱਲੋਂ 27077 ਮੀਟ੍ਰਿਕ ਟਨ ਝੋਨਾ ਖਰੀਦ ਕੀਤਾ ਗਿਆ।