ਜਗਦੀਸ਼ ਥਿੰਦ
ਫਾਜ਼ਿਲਕਾ, 23 ਅਕਤੂਬਰ, 2017 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਅਤੇ ਸ੍ਰੀ ਐਸ. ਕੇ. ਅਗਰਵਾਲ, ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜੁਲਾਈ ਤੋਂ ਸਤੰਬਰ ਮਹੀਨੇ ਦੀ ਤਿਮਾਹੀ ਮੀਟਿੰਗ ਜੁਡੀਸ਼ੀਅਲ ਕੋਰਟ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸ਼੍ਰੀ ਲੱਛਮਣ ਸਿੰਘ, ਮਾਣਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੈਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਅਗਵਾਈ ਹੇਠ ਹੋਈ।
ਇਸ ਮੀਟਿੰਗ ਦੌਰਾਨ ਪਿੰਡਾਂ ਵਿੱਚ ਸਥਾਪਿਤ ਲੀਗਲ ਏਡ ਕਲੀਨਿਕ ਦੇ ਕਾਰਜਾਂ, ਸੀਨੀਅਰ ਸਟੀਜਨ ਦੀਆਂ ਸਕੀਮਾਂ, ਵਿਕਟਿਮ ਮੁਆਵਜ਼ਾ ਸਕੀਮ ਦੇ ਅਧੀਨ ਤੇਜ਼ਾਬ ਪੀੜਤ, ਸੜਕ ਦੁਰਘਟਨਾ ਜਿਸ ਵਿੱਚ ਬੰਦਾ ਨਾ-ਮਾਲੂਮ ਹੋਏ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ, ਨੈਸ਼ਨਲ ਲੋਕ ਅਦਾਲਤਾਂ, ਮਹੀਨਾਵਾਰ ਲੋਕ ਅਦਾਲਤਾਂ ਬਾਰੇ ਵਿਸਤਾਰ ਵਿੱਚ ਚਰਚਾ ਕੀਤੀ ਗਈ। ਇਸ ਦੌਰਾਨ ਲੋਕਾਂ ਤੱਕ ਵੱਧ ਤੋਂ ਵੱਧ ਜਾਣਕਾਰੀ ਪਹੁੰਚਾਉਣ ਲਈ ਸੁਝਾਅ ਮੰਗੇ। ਇਸ ਮੌਕੇ ਸਕੱਤਰ ਕਾਨੂੰਨੀ ਸੇਵਾਵਾਂ ਸ੍ਰੀ ਕੇ.ਕੇ.ਬਾਂਸਲ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਮੁੱਖ ਦਿਵਸਾਂ ਆਦਿ ਬਾਰੇ ਜਾਣਕਾਰੀ ਦਿੱਤੀ ਜ਼ੋ ਕਿ ਮਨਾਏ ਜਾਣਗੇ ਅਤੇ ਉਹਨਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਏਗਾ। ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੈਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਲੱਛਮਣ ਸਿੰਘ ਨੇ ਪੰਜਾਬ ਪੁਲਿਸ ਦੇ ਹਾਜ਼ਰ ਨੁਮਾਇੰਦੇ ਨੂੰ ਕਿਹਾ ਕਿ ਆਉਣ ਵਾਲੇ ਸਰਦੀ ਦੇ ਸੀਜਨ ਦੌਰਾਨ ਪੈਣ ਵਾਲੀ ਧੁੱਦ ਤੋਂ ਦੁਰਘਟਨਾਵਾਂ ਨੂੰ ਬਚਾਉਣ ਲਈ ਵੱਧ ਤੋਂ ਵੱਧ ਵਹੀਕਲਾਂ ਆਦਿ ਤੇ ਰਿਫਲੈਕਟਰ ਲਗਵਾਏ ਜਾਣ। ਇਸ ਮੌਕੇ ਸਕੱਤਰ, ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ, ਸ੍ਰੀ ਕੇ. ਕੇ. ਬਾਂਸਲ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਹੇਠ "ਤੁਸੀਂ ਇਕੱਲੇ ਨਹੀਂ " ਕੰਪੈਨ ਦੇ ਤਹਿਤ ਸੀਨੀਅਰ fਸਟੀਜ਼ਨਾਂ ਲਈ ਜ਼ਿਲ੍ਹੇ ਵਿੱਚ ਇਕ ਟੀਮ ਦਾ ਵੀ ਗਠਨ ਕੀਤਾ ਜਾ ਚੁੱਕਾ ਜੋ ਕਿ ਜਮੀਨੀ ਪੱਥਰ ਤੇ ਬਜ਼ੁਰਗਾਂ ਨੂੰ ਉਹਨਾਂ ਦੇ ਹੱਕਾ ਪ੍ਰਤੀ ਜਾਗਰੂਕ ਕਰਨਗੇ ਤਾਂ ਜੋ ਉਹ ਸਮਾਜ਼ ਵਿੱਚ ਆਪਣੇ ਹੱਕਾਂ ਤੋਂ ਵਾਂਝੇ ਨਾ ਰਹਿ ਸਕਣ। ਇਸ ਮੀਟਿੰਗ ਵਿੱਚ ਸ੍ਰੀ ਅਮਿਤ ਕੁਮਾਰ ਗਰਗ, ਚੀਫ ਜੂਡੀਸ਼ੀਅਲ ਮੈਜੀਸਟਰੇਟ, ਸ਼੍ਰੀ ਬਲਬੀਰ ਰਾਜ ਸਿੰਘ, ਐਸ.ਡੀ.ਐਮ-ਕਮ-ਵਧੀਕ ਡਿਪਟੀ ਕਮਿਸ਼ਨਰ(ਜ), ਫਾਜ਼ਿਲਕਾ, ਸ਼੍ਰੀ ਮੁਖਤਿਆਰ ਸਿੰਘ, ਐਸ.ਪੀ(ਡੀ), ਫਾਜ਼ਿਲਕਾ, ਸ਼੍ਰੀ ਯੋਗੇਸ਼ ਕਸਰੀਜਾ, ਡਿਪਟੀ ਜ਼ਿਲ੍ਹਾ ਅਟਾਰਨੀ, ਫਾਜ਼ਿਲਕਾ, ਸ਼੍ਰੀ ਕਰਨ ਮੈਨੀ ਅਤੇ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਫਾਜ਼ਿਲਕਾ ਮੀਟਿੰਗ ਵਿੱਚ ਮੌਜੂਦ ਸਨ.