← ਪਿਛੇ ਪਰਤੋ
ਫ਼ਤਹਿਗੜ੍ਹ ਸਾਹਿਬ, 12 ਨਵੰਬਰ 2017 (ਦੀਦਾਰ ਗੁਰਨਾ ) ਸਰਹਿੰਦ ਦੇ ਨਵੇਂ ਫਲਾਈ ਓਵਰ ਬ੍ਰਿਜ ਤੋਂ ਚੂੰਗੀ ਨੰ: 4 ਤੱਕ ਅਤੇ ਅੱਗੇ ਜੋਤੀ ਸਰੂਪ ਚੌਂਕ ਤੱਕ ਅਤੇ ਜੋਤੀ ਸਰੂਪ ਚੌਂਕ ਤੋਂ ਮਾਤਾ ਚਕਰੇਸ਼ਵਰੀ ਦੇਵੀ ਮੰਦਰ ਤੱਕ 6 ਕਰੋੜ ਦੀ ਲਾਗਤ ਨਾਲ ਬਨਣ ਵਾਲੇ ਚਾਰ ਮਾਰਗੀ ਸੜਕ ਦੇ ਚੱਲ ਰਹੇ ਕੰਮ ਦਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਜਾਇਜਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕੰਮ ਦੀ ਸਪੀਡ ਵਿੱਚ ਹੋਰ ਤੇਜੀ ਲਿਆਂਦੀ ਜਾਵੇ ਅਤੇ ਨਿਸ਼ਚਿਤ ਸਮੇਂ ਅੰਦਰ ਕੰਮ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਮੌਕੇ 'ਤੇ ਹੀ ਸੀਵਰੇਜ ਬੋਰਡ, ਲੋਕ ਨਿਰਮਾਣ ਅਤੇ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਬੁਲਾਇਆ ਅਤੇ ਨਿਰਦੇਸ਼ ਦਿੱਤੇ ਕਿ ਕੰਮ ਦੀ ਗੁਣਵੱਤਾ ਨਾਲ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਧਾਇਕ ਨੇ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਕਿਲੋਮੀਟਰ ਤੱਕ ਉਕਤ ਸੜਕਾਂ ਦੀ ਦੋਵੇਂ ਪਾਸਿਓਂ ਚੋੜਾਈ 1.63 ਮੀਟਰਕ ਤੋਂ 3.26 ਮੀਟਰਕ ਤੱਕ ਵਧਾਈ ਜਾਣੀ ਹੈ ਜਿਸ ਲਈ ਉਨ੍ਹਾਂ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੜਕ ਨਿਰਮਾਣ ਵਿੱਚ ਜੋ ਬਿਜਲੀ ਦੇ ਪੋਲ ਰੁਕਾਵਟ ਪੈਦਾ ਕਰ ਰਹੇ ਹਨ ਉਨ੍ਹਾਂ ਨੂੰ ਤੁਰੰਤ ਹਟਾਇਆ ਜਾਵੇ ਤਾਂ ਜੋ ਸੜਕ ਬਣਾਉਣ ਦਾ ਕੰਮ ਸਹੀ ਢੰਗ ਨਾਲ ਚੱਲ ਸਕੇ। ਇਸ 'ਤੇ ਬਿਜਲੀ ਬੋਰਡ ਦੇ ਅਧਿਕਾਰੀਆਂ ਨੇ ਵਿਧਾਇਕ ਨਾਗਰਾ ਨੂੰ ਦੱਸਿਆ ਕਿ ਪੋਲ ਹਟਾਉਣ ਦੀ ਪ੍ਰਕ੍ਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਜਿਹੜੀ ਸੜਕ ਦਾ ਕੰਮ ਸ਼ੁਰੂ ਹੋ ਗਿਆ ਹੈ ਉਸ ਖੇਤਰ ਦੇ ਖੰਭੇ ਪਹਿਲਾਂ ਹਟਾਏ ਜਾ ਰਹੇ ਹਨ। ਵਿਧਾਇਕ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕੰਮ ਵਿੱਚ ਤੇਜੀ ਲਿਆਂਦੀ ਜਾਵੇ ਤਾਂ ਜੋ ਫ਼ਤਹਿਗੜ੍ਹ ਸਾਹਿਬ ਵਿੱਚ ਮਹਾਨ ਸ਼ਹੀਦਾਂ ਦੀ ਯਾਦ 'ਚ ਲਗਣ ਵਾਲੀ ਸਲਾਨਾਂ ਸ਼ਹੀਦੀ ਸਭਾ ਤੋਂ ਪਹਿਲਾਂ ਸੜਕ ਦਾ ਨਿਰਮਾਣ ਪੂਰਾ ਕੀਤਾ ਜਾ ਸਕੇ। ਇਸ ਮੌਕੇ ਮੌਜੂਦ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੇ ਕਿਹਾ ਕਿ ਚਾਰ ਮਾਰਗੀ ਸੜਕ ਦੇ ਕੰਮ ਨੂੰ ਮੁੱਖ ਰੱਖਦਿਆਂ ਸੀਵਰੇਜ ਦੀ ਮੇਨ ਪਾਈਪ ਲਾਈਨ ਦੀ ਕਰਾਸਿੰਗ ਆਮ ਖਾਸ ਬਾਗ ਦੇ ਨਜਦੀਕ ਤੱਕ ਕਰਵਾਈ ਜਾ ਚੁੱਕੀ ਹੈ ਅਤੇ ਹੋਰ ਕਿਧਰੇ ਵੀ ਕੋਈ ਕਰਾਸਿੰਗ ਇਸ ਸੜਕ ਤੇ ਨਹੀਂ ਹੋਵੇਗੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਨਾਗਰਾ ਨੇ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਨੈ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਫ਼ਤਹਿਗੜ੍ਹ ਸਾਹਿਬ ਦੀ ਸਾਰ ਨਹੀਂ ਲਈ ਤੇ ਨਾ ਹੀ ਇਥੇ ਕੋਈ ਕੰਮ ਹੀ ਕਰਵਾਇਆ ਗਿਆ। ਜਦੋਂ ਕ ਬਸੀ ਪਠਾਣਾ 'ਚ ਅਕਾਲੀ ਸਰਕਾਰ ਨੇ ਮੇਨ ਰੋਡ ਨੂੰ ਚੌੜ ਕਰਵਾਇਆ ਅਤੇ ਬੱਸ ਸਟੈਂਡ ਦਾ ਨਿਰਮਾਣ ਵੀ ਕੀਤਾ।ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਜਦੋਂ ਵੀ ਫ਼ਤਹਿਗੜ੍ਹ ਸਾਹਿਬ ਵਿਖੇ ਆਉਂਦੇ ਸੀ ਤਾਂ ਵਿਕਾਸ ਦਾ ਰਾਗ ਹੀ ਅਲਾਪਦੇ ਰਹਿੰਦੇ ਸਨ ਪ੍ਰੰਤੂ ਕੀਤਾ ਕੁਝ ਨਹੀਂ। ਉਨ੍ਹਾਂ ਕਿਹਾ ਕਿ ਪ੍ਰੰਤੂ ਜੋ ਵਾਅਦਾ ਉਨ੍ਹਾਂ ਨੇ ਲੋਕਾਂ ਨਾਲ ਕੀਤਾ ਸੀ ਉਹ ਵਾਅਦੇਪ੍ਰੰਤੂ ਇੱਕ-ਇੱਕ ਕਰਕੇ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ ਤਾਂ ਜੋ ਫ਼ਤਹਿਗੜ੍ਹ ਸਾਹਿਬ ਹਲਕੇ ਦਾ ਸਰਵਪੱਖੀ ਵਿਕਾਸ ਕੀਤਾ ਜਾ ਸਕੇ। ਬਸੀ ਰੋਡ 'ਤੇ ਸੜਕ ਦੇ ਚੱਲ ਰਹੇ ਕੰਮ ਨੂੰ ਲੈ ਕੇ ਅਧਿਕਾਰੀਆ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਨਾਗਰਾ।
Total Responses : 939