ਜਗਦੀਸ਼ ਥਿੰਦ
ਫਾਜ਼ਿਲਕਾ 15 ਨਵੰਬਰ 2017 :
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਫ਼ਾਜ਼ਿਲਕਾ ਸ੍ਰੀ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਅਰਨੀਵਾਲਾ ਅਤੇ ਬਲਾਕ ਖੂਈਆਂ ਸਰਵਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਬੱਚਿਆਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਬੱਚਿਆਂ ਨੇ ਵੱਖ-ਵੱਖ ਪ੍ਰਤੀਯੋਗਤਾਵਾਂ ਵਿੱਚ ਹਿੱਸਾ ਲਿਆ।
ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਰੀਤੂ ਬਾਲਾ ਨੇ ਦੱਸਿਆ ਕਿ ਬੱਚਿਆਂ ਨਾਲ ਪ੍ਰੋਗਰਾਮ ਮਨਾਉਣ ਦਾ ਮੁੱਖ ਮਕਸਦ ਉਨ੍ਹਾਂ ਦੇ ਮਨੋਬਲ ਨੂੰ ਉਚਾ ਕਰਨਾ ਹੈ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਹੈ। ਇਸ ਮੌਕੇ ਬੱਚਿਆਂ ਨੂੰ ਪੈਕਸੋ ਐਕਟ ਬਾਰੇ ਜਾਣਕਾਰੀ ਦਿੱਤੀ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਦੀ ਹੋਈ ਕੋਮਲ ਨਾਮੀ ਵੀਡੀਓ ਵੀ ਦਿਖਾਈ ਗਈ। ਇਸ ਮੌਕੇ ਬੱਚਿਆਂ ਨੂੰ ਬਾਲ ਸੁਰੱਖਿਆ ਸਕੀਮ ਤਹਿਤ ਜਾਗਰੂਕ ਕਰਦੇ ਹੋਏ ਵੱਖ-ਵੱਖ ਐਕਟਾਂ ਤਹਿਤ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਲੀਗਲ ਕਮ-ਪ੍ਰੋਬੇਸ਼ਨ ਅਫਸਰ ਸ੍ਰੀ ਅਜੇ ਸ਼ਰਮਾ, ਬਾਲ ਸੁਰੱਖਿਆ ਅਫਸਰ ਸ੍ਰੀਮਤੀ ਰਣਵੀਰ ਕੌਰ, ਕਾਊਂਸਲਰ ਸ. ਭੁਪਿੰਦਰ ਦੀਪ ਸਿੰਘ, ਸੋਸ਼ਲ ਵਰਕਰ ਨਿਸ਼ਾਂਨ ਸਿੰਘ ਤੇ ਗੁਰਜੀਤ ਕੌਰ ਆਦਿ ਤੋਂ ਇਲਾਵਾ ਸਕੂਲ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।