ਜਗਦੀਸ਼ ਥਿੰਦ
ਫਾਜ਼ਿਲਕਾ 16 ਨਵੰਬਰ 2017 :
ਡਿਪਟੀ ਕਮਿਸਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 400.70(97.25 ਫੀਸਦੀ) ਕਰੋੜ ਰੁਪਏ ਦੀ ਕਿਸਾਨਾਂ ਨੂੰ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 295135 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ ਦੇ ਨਾਲ-ਲਾਲ ਖਰੀਦ ਏਜੰਸੀਆਂ ਵੱਲਂ ਮੁਕੰਮਲ ਖਰੀਦ ਵੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕੀਤੀ, ਤਾਂ ਜੋ ਉਨ੍ਹਾਂ ਨੂੰ ਆਪਣੀ ਢੇਰੀ ਵੇਚਣ ਲਈ ਮੰਡੀਆਂ ਵਿੱਚ ਜ਼ਿਆਦਾ ਦੇਰ ਰੁਕਣਾ ਨਾ ਪਵੇ ਇਸ ਦੇ ਨਾਲ-ਨਾਲ ਉੁਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਫਸਲ ਪੱਕਣ ਉਪਰੰਤ ਹੀ ਮੰਡੀਆਂ ਵਿੱਚ ਲਿਆਈ ਜਾਵੇ।
ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ੍ਰੀਮਤੀ ਗੀਤੂ ਬਿਸ਼ੰਬੂ ਨੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੇ ਗਏ ਝੋਨੇ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋ 59343 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 52728 ਮੀਟ੍ਰਿਕ ਟਨ, ਪਨਸਪ ਵੱਲੋਂ 91000 ਮੀਟ੍ਰਿਕ ਟਨ, ਵੇਅਰਹਾਉਸ ਵੱਲੋਂ 31804 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 25009 ਮੀਟ੍ਰਿਕ ਟਨ, ਐਫ.ਸੀ.ਆਈ ਵੱਲੋਂ 19 ਮੀਟ੍ਰਿਕ ਟਨ ਅਤੇ ਪ੍ਰਾਇਵੇਟ ਵਪਾਰੀਆਂ ਵੱਲੋਂ 35232 ਮੀਟ੍ਰਿਕ ਟਨ ਝੋਨਾ ਖਰੀਦ ਕੀਤਾ ਗਿਆ