← ਪਿਛੇ ਪਰਤੋ
ਜਗਦੀਸ਼ ਥਿੰਦ ਫਾਜ਼ਿਲਕਾ 16 ਨਵੰਬਰ 2017 : ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਫ਼ਾਜ਼ਿਲਕਾ ਸ੍ਰੀ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਜਲਾਲਾਬਾਦ ਦੇ ਸ਼ਹੀਦ ਉਧਮ ਸਿੰਘ ਚੌਂਕ ਵਿਖੇ ਨੁਕੜ ਨਾਟਕ ਪੇਸ਼ ਕਰਕੇ ਚਿਲਡਰਨ ਦੋਸਤੀ ਹਫਤਾ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਗਿਆ। > ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਰੀਤੂ ਬਾਲਾ ਨੇ ਦੱਸਿਆ ਕਿ ਮਨਾਏੇ ਜਾ ਰਹੇ ਇਸ ਸਪਤਾਹ ਦਾ ਮੁੱਖ ਮੰਤਵ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣਾ ਭਵਿੱਖ ਚੰਗੇ ਪਾਸੇ ਉਜਾਗਰ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਚਿਲਡਰਨ ਦੋਸਤੀ ਹਫਤਾ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਕੇ ਮਜ਼ਬੂਤੀ ਪ੍ਰਦਾਨ ਕਰਨਾ ਹੈ। > ਇਸ ਦੌਰਾਨ ਜਲਾਲਾਬਾਦ ਦੇ ਸ਼ਹੀਦ ਉਧਮ ਸਿੰਘ ਚੌਂਕ ਵਿਖੇ ਆਲੇ-ਦੁਆਲੇ ਦੇ ਆਮ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦਾ ਹੋਇਆ ਇਕ ਨੁਕੜ ਨਾਟਕ ਵੀ ਖੇਡਿਆ ਗਿਆ। > ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਕਾਉਂਸਲਰ ਸ੍ਰੀ ਭੁਪਿੰਦਰ ਦੀਪ ਸਿੰਘ, ਸੋਸ਼ਲ ਵਰਕਰ ਸ੍ਰੀ ਨਿਸ਼ਾਨ ਸਿੰਘ ਅਤੇ ਸ਼ਿਵਾਲੀ ਜੈਨ ਆਦਿ ਮੌਜੂਦ ਸਨ।
Total Responses : 863