← ਪਿਛੇ ਪਰਤੋ
ਰੂਪਨਗਰ 09 ਦਸੰਬਰ 2017: ਕੋਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਜਿਲਾ ਅਦਾਲਤਾਂ ਰੂਪਨਗਰ ਵਿਖੇ ਮਾਣਯੋਗ ਜਿਲਾ ਅਤੇ ਸ਼ੈਸ਼ਨ ਜੱਜ ਸ਼੍ਰੀ ਬਲਵਿੰਦਰ ਸਿੰਘ ਸੰਧੂ ਜੀ ਦੀ ਅਗਵਾਈ ਹੇਠ ਨੈਸ਼ਨਲ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਰੂਪਨਗਰ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੁੱਲ 14 ਬੈਂਚ ਲਗਾਏ ਗਏ ਜਿਹਨਾਂ ਵੱਲੋਂ ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਉਹਨਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਕੁੱਲ 1200 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਅਤੇ 8 ਕਰੌੜ 21 ਲੱਖ 27 ਹਜ਼ਾਰ 267 ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ। ਇਸ ਮੌਕੇ ਸ਼੍ਰੀ ਬਲਵਿੰਦਰ ਸਿੰਘ ਸੰਧੂ ਜਿਲਾ ਅਤੇ ਸ਼ੈਸ਼ਨ ਜੱਜ ਰੂਪਨਗਰ ਜੀ ਨੇ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ ਵੱਲੋਂ ਪੂਰੇ ਦੇਸ਼ ਵਿੱਚ ਨੈਸ਼ਨਲ ਲੋਕ ਅਦਾਲਤ ਲਗਾਈ ਗਈ ਹੈ ਜਿਸ ਵਿੱਚ ਹਰ ਤਰਾਂ ਦੇ ਮਾਮਲਿਆਂ ਦੀ ਸੁਣਵਾਈ ਕੀਤੀ ਗਈ । ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੰਬਤ ਮਾਮਲੇ ਲੋਕ ਅਦਾਲਤਾਂ ਰਾਹੀਂ ਸੁਲਝਾਏ ਜਾਣ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਟਿਕਾਊ ਨਿਆਂ ਪ੍ਰਾਪਤ ਹੁੰਦਾ ਹੈ ਅਤੇ ਲੋਕ ਅਦਾਲਤ ਦੇ ਅਵਾਰਡ ਦੀ ਅੱਗੇ ਅਪੀਲ ਨਹੀਂ ਹੁੰਦੀ ਅਤੇ ਲੋਕ ਅਦਾਲਤਾਂ ਰਾਹੀਂ ਕੀਤੇ ਗਏ ਫੈਸਲੇ ਸਥਾਈ ਹੁੰਦੇ ਹਨ ਅਤੇ ਇਸ ਤੋਂ ਇਲਾਵਾ ਲੋਕ ਅਦਾਲਤਾਂ ਦੇ ਫੈਸਲੇ ਸਮਾਜ ਵਿੱਚ ਕੁੜੱਤਣ ਨੂੰ ਦੂਰ ਕਰਕੇ ਭਾਈਚਾਰਕ ਸਾਂਝ ਨੂੰ ਵਧਾਉਂਦੇ ਹਨ। ਉਹਨਾਂ ਨੇ ਲੋਕਾਂ ਨੂੰ ਲੋਕ ਅਦਾਲਤ ਦਾ ਵੱਧ ਤੋਂ ਫਾਇਦਾ ਉਠਾਉਣ ਦੀ ਅਪੀਲ ਕੀਤੀ। ਇਸ ਮੌਕੇ ਤੇ ਸ਼੍ਰੀ ਅਜੀਤਪਾਲ ਸਿੰਘ ਸੀ. ਜ.ੇ ਐਮ.-ਕਮ- ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਜੀ ਨੇ ਦੱਸਿਆ ਕਿ ਕਾਨੂੰਨੀ ਸੇਵਾਵਾਂ ਨਾਲ਼ ਸਬੰਧੀ ਕਿਸੇ ਕਿਸਮ ਦੀ ਜਾਣਾਕਰੀ ਲਈ ਕਿਸੇ ਸਮੇਂ ਵੀ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।ਆਮ ਲੋਕਾਂ ਵੱਲੋਂ ਲੋਕ ਅਦਾਲਤ ਦੇ ਆਯੋਜਨ ਦੀ ਭਰਪੂਰ ਸਲਾਘਾ ਕੀਤੀ ਗਈ।
Total Responses : 934