ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਆਪਣੇ ਦਫਤਰ ਵਿਖੇ ਸਿੱਖ ਚਿੰਨ•ਾਂ ਨੂੰ ਦਰਸਾਉਂਦਾ ਟੇਬਲ ਕੈਲੰਡਰ ਜਾਰੀ ਕਰਦੇ ਹੋਏ।
ਚੰਡੀਗੜ, 12 ਜਨਵਰੀ 2018: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਆਪਣੇ ਦਫਤਰ ਵਿਖੇ ਸਿੱਖ ਚਿੰਨ•ਾਂ ਨੂੰ ਦਰਸਾਉਂਦਾ ਸਾਲ 2018 ਦਾ ਇਕ ਟੇਬਲ ਕੈਲੰਡਰ ਜਾਰੀ ਕੀਤਾ। ਇਸ ਕੈਲੰਡਰ ਨੂੰ ਸਾਬਕਾ ਵਧੀਕ ਐਡਵੋਕੇਟ ਜਨਰਲ ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤਾ ਗਿਆ ਹੈ। ਸ੍ਰੀ ਸੰਧੂ ਨੇ ਦੱਸਿਆ ਕਿ ਡਾ. ਐਸ.ਐਸ. ਜੌਹਲ, ਚਾਂਸਲਰ, ਸੈਂਟਰਲ ਯੂਨੀਵਰਸਿਟੀ ਆਫ ਪੰਜਾਬ ਅਤੇ ਪਦਮਸ਼੍ਰੀ ਸੁਰਜੀਤ ਪਾਤਰ ਦੇ ਦਿਸ਼ਾ-ਨਿਰਦੇਸ਼ ਹੇਠ ਇਸ ਕੈਲੰਡਰ ਨੂੰ ਤਿਆਰ ਕੀਤਾ ਗਿਆ ਹੈ ਅਤੇ ਉਨ•ਾਂ ਦੀ ਕੋਸ਼ਿਸ਼ ਰਹੇਗੀ ਕਿ ਇਸ ਕੈਲੰਡਰ ਨੂੰ ਸਾਰੇ ਧਾਰਮਿਕ ਸਥਾਨਾਂ ਤੱਕ ਪੁੱਜਦਾ ਕੀਤਾ ਜਾਵੇ। ਉਨ•ਾਂ ਕਿਹਾ ਕਿ ਇਹ ਕੈਲੰਡਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਮੌਕੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਸਪੀਕਰ ਦੇ ਸਕੱਤਰ ਸ੍ਰੀ ਰਾਮਲੋਕ ਅਤੇ ਸ੍ਰੀ ਪਵਨ ਦੀਵਾਨ ਵੀ ਹਾਜ਼ਰ ਸਨ।