ਫ਼ਤਹਿਗੜ੍ਹ ਸਾਹਿਬ, 19 ਜਨਵਰੀ 2018 : ਨਹਿਰੂ ਯੁਵਾ ਕੇਂਦਰ ਵੱਲੋਂ ਮਨਾਏ ਜਾ ਰਹੇ ਯੂਥ ਵੀਕ ਦਾ ਸਮਾਪਤੀ ਸਮਾਰੋਹ ਕੇਂਦਰ ਦੇ ਦਫ਼ਤਰ ਵਿਖੇ ਆਯੋਜਿਤ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਯੂਥ ਕਲੱਬਾਂ ਦੇ ਆਹੁਦੇਦਾਰਾਂ ਤੇ ਮੈਂਬਰਾਂ ਨੇ ਭਾਗ ਲਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਬਾਲ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਗੁਲਸ਼ਨ ਰਾਏ ਬੌਬੀ ਨੇ ਕਿਹਾ ਕਿ ਨਹਿਰੂ ਯੁਵਾ ਕੇਂਦਰ ਇੱਕ ਅਜਿਹਾ ਪਲੇਟ ਫਾਰਮ ਹੈ ਜਿਸ ਨਾਲ ਜੁੜ ਕੇ ਨੌਜਵਾਨ ਆਪਣੀ ਯੁਵਾ ਸੋਚ, ਸਮਰੱਥਾ ਨੂੰ ਸਾਰਥਕ ਢੰਗ ਨਾਲ ਸਮਾਜ ਦੀ ਬਿਹਤਰੀ ਲਈ ਇਸਤੇਮਾਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹੱਥ ਵਿੱਚ ਦੇਸ਼ ਦਾ ਭਵਿੱਖ ਹੁੰਦਾ ਹੈ ਇਸ ਲਈ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਸਹੀ ਰਾਹ 'ਤੇ ਚੱਲਦੇ ਹੋਏ ਸਮਾਜ ਦੀ ਬਿਹਤਰੀ ਲਈ ਕੰਮ ਕੀਤੇ ਜਾਣ ਤਾਂ ਜੋ ਸਾਡਾ ਦੇਸ਼ ਦੁਨੀਆਂ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ਾਂ ਵਿੱਚ ਸ਼ਾਮਲ ਹੋ ਸਕੇ।
ਇਸ ਮੌਕੇ ਨੋਇਡਾ ਵਿਖੇ ਹੋਏ ਰਾਸ਼ਟਰੀ ਯੁਵਾ ਮਹਾਂਉਤਸਵ ਵਿਖੇ ਗਏ ਸ਼੍ਰੀਮਤੀ ਵੀਨਾ ਸ਼ਰਮਾ ਤੇ ਸਰਬਜੀਤ ਕੌਰ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ। ਜਦੋਂ ਕਿ ਵਿਨੋਦ ਕੁਮਾਰ ਨੇ ਨਹਿਰੂ ਯੁਵਾ ਕੇਂਦਰ ਵੱਲੋਂ ਚੱਲ ਰਹੀਆਂ ਗਤੀਵਿਧੀਆਂ ਤੇ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਜਤਿੰਦਰ ਕੁਮਾਰ, ਹਰਭਜਨ ਸਿੰਘ, ਗੁਰਦੀਪ ਸਿੰਘ, ਇੰਦਰਪ੍ਰੀਤ ਸਿੰਘ, ਜੀਵਨ ਰੇਖਰਾਉ, ਮਨਦੀਪ ਸਿੰਘ, ਬਲਵਿੰਦਰ ਸਿੰਘ, ਨਵਪ੍ਰੀਤ ਕੌਰ ਵੀ ਹਾਜਰ ਸਨ।