ਫਤਿਹਗੜ੍ਹ ਸਾਹਿਬ, 22 ਜਨਵਰੀ 2018: ਸੀਨੀਅਰ ਕਾਂਗਰਸੀ ਆਗੂ ਤੇ ਸਮਾਜ ਸੇਵਕ ਅਮਰਜੀਤ ਸਿੰਘ ਖਾਬੜਾ ਵਲੋਂ ਗੋਲਡਨ ਸਿਟੀ ਵਿਖੇ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸਾਹਿਤ ਕਰਨ ਦੇ ਉਦੇਸ਼ ਨਾਲ ਖੇਡਾਂ ਦਾ ਸਮਾਨ ਵੰਡਿਆ ਗਿਆ। ਉਨ੍ਹਾਂ ਕਿਹਾ ਕਿ ਇੱਕ ਚੰਗੇ ਸਮਾਜ ਦੀ ਸਿਰਜਣਾ ਕਰਨ ਲਈ ਖੇਡਾਂ ਨੂੰ ਉਤਸਾਹਿਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਜਿਨ੍ਹਾਂ ਨੂੰ ਸ਼ਰੀਰਕ ਤੇ ਮਾਨਸਿਕ ਤੌਰ 'ਤੇ ਤੰਦਰੁਸਤ ਰੱਖਣ ਦੇ ਲਈ ਖੇਡਾਂ ਬਹੁਤ ਸਹਾਈ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਭਾਗ ਲੈ ਕੇ ਬੱਚੇ ਜਿੱਥੇ ਸਿਹਤਮੰਦ ਹੋਣਗੇ ਉੱਥੇ ਸਮਾਜ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਂਦੇ ਹੋਏ ਸਮਾਜਿਕ ਕੁਰੀਤੀਆਂ ਤੋਂ ਵੀ ਬਚੇ ਰਹਿਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਚਿਆਂ ਨੂੰ ਫੁੱਟਬਾਲ ਖਿਡਾਰੀ ਹਰਪ੍ਰੀਤ ਸਿੰਘ ਸੋਢੀ ਵਲੋਂ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ। ਇਸ ਮੌਕੇ ਨਰਿੰਦਰ ਸਿੰਘ, ਨਵਤੇਜ ਸਿੰਘ ਸਿੱਧੂ, ਰੁਪਿੰਦਰ ਬੰਟੀ, ਜਸਕਰਨ ਸਿੰਘ ਰਾਠੌਰ, ਰਣਵੀਰ ਸਿੰਘ ਖਾਬੜਾ, ਹਰਪ੍ਰੀਤ ਸਿੰਘ ਸੋਢੀ, ਹਰਵਿੰਦਰ ਸਿੰਘ ਭੱਟ, ਅਨਮੋਲ, ਰਾਜਦੀਪ ਕੌਰ, ਸ਼ੇਰ ਪ੍ਰਤਾਪ ਸਿੰਘ ਢਿੱਲੋਂ, ਸ਼ੌਂਕੀ ਸ਼ੰਟੀ ਆਦਿ ਮੌਜੂਦ ਸਨ।