ਸੰਤ ਬਾਬਾ ਮੁਖਤਿਆਰ ਸਿੰਘ ਦੇ ਨਾਲ ਸਰਵ ਕੰਬੋਜ ਸਮਾਜ ਦੇ ਆਗੂ ਬੌਬੀ ਕੰਬੋਜ, ਪੰਮਾ ਹਰਮੀਤ, ਬਲਦੇਵ ਰਾਜ ਥਿੰਦ ਅਤੇ ਹੋਰ ।
ਜਗਦੀਸ਼ ਥਿੰਦ
ਗੁਰੂਹਰਸਹਾਏ / ਫਿਰੋਜ਼ਪੁਰ 13 ਫਰਵਰੀ 2018 :
ਜਲਿਆਂ ਵਾਲੇ ਬਾਗ ਦੇ ਖੂਨੀ ਸਾਕੇ ਦਾ ਬਦਲਾ ਲੈਣ ਵਾਲੇ ਕੌਮੀ ਸ਼ਹੀਦ ਸਰਦਾਰ ਊਧਮ ਸਿੰਘ ਦੀ ਯਾਦਗਾਰ ਜਲਿਆਂ ਵਾਲਾ ਬਾਗ ਵਿੱਚ ਸਥਾਪਿਤ ਕਰਨ ਲਈ 13 ਮਾਰਚ ਨੂੰ ਜਲਿਆਂ ਵਾਲੇ ਬਾਗ ਵਿੱਚ ਸ਼ਹੀਦ ਊਧਮ ਸਿੰਘ ਦੇ ਲਗਾਏ ਜਾ ਰਹੇ ਬੁੱਤ ਦੇ ਸਮਾਗਮ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਲੋਕ ਸ਼ਾਮਲ ਹੋਣਗੇ। ਇਸ ਸਬੰਧੀ ਅੱਜ ਸੰਤ ਬਾਬਾ ਮੁਖਤਿਆਰ ਸਿੰਘ ਗੱਦੀਨਸ਼ੀਨ ਡੇਰਾ ਭਜਨਗੜ ਗੋਲੂ ਕਾ ਮੋੜ ਨੇ ਪੋਸਟਰ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਦਾਨੀ , ਪ੍ਰਮੇਸ਼ਵਰ ਦੇ ਭਗਤ ਅਤੇ ਸੂਰਮੇ ਹਮੇਸ਼ਾ ਜਿਊਂਦੇ ਰਹਿੰਦੇ ਹਨ। ਇਸ ਮੌਕੇ ਇੰਟਰਨੈਸ਼ਨਲ ਸਰਵ ਕੰਬੋਜ ਸਮਾਜ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਬੌਬੀ ਕੰਬੋਜ ਨੇ ਦੱਸਿਆ ਕਿ ਸ਼ਹੀਦ ਦੇ ਬੁੱਤ ਤੋਂ ਪਰਦਾ ਹਟਾਉਣ ਦੀ ਰਸਮ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਿਭਾਉਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਰਾਜਸੀ, ਧਾਰਮਿਕ ਅਤੇ ਸਮਾਜਿਕ ਖੇਤਰ ਦੀਆਂ ਅਹਿਮ ਹਸਤੀਆਂ ਵੀ ਮੌਜੂਦ ਹੋਣ ਗੀਆਂ। ਇਸ ਮੌਕੇ ਉਨ੍ਹਾਂ ਉਨ੍ਹਾਂ ਦੇ ਪੰਮਾ ਹਰਮੀਤ ਪੰਜਾਬ ਪ੍ਰਧਾਨ ਅੰਤਰ-ਰਾਸ਼ਟਰੀ ਸਰਵ ਕੰਬੋਜ ਸਮਾਜ ਨਾਲ ਬਲਦੇਵ ਰਾਜ ਥਿੰਦ ਰਾਸ਼ਟਰੀ ਜਨਰਲ ਸਕੱਤਰ ਇੰਟਰਨੈਸ਼ਨਲ ਸਰਵ ਕੰਬੋਜ ਸਮਾਜ, ਕੇਵਲ ਕੰਬੋਜ, ਸ਼ਬਦੀਸ਼ ਥਿੰਦ, ਸੁਖਜਿੰਦਰ ਸਿੰਘ ਬੇਦੀ, ਰਾਜ ਕੁਮਾਰ ਆਦਿ ਹਾਜ਼ਰ ਸਨ ।