22 ਫਰਵਰੀ ਦੀ ਪੋਲ ਖੋਲ ਰੈਲੀ ਸਬੰਧੀ ਪਿੰਡ ਲਾਡਪੁਰ (ਸ) ਵਿਖੇ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ।
ਅਮਲੋਹ, 16 ਫਰਵਰੀ 2018: ਪੰਜਾਬ ਦੀ ਕੈਪਟਨ ਸਰਕਾਰ ਤੋਂ ਪੰਜਾਬ ਦੇ ਭਲੇ ਦੀ ਕੋਈ ਉਮੀਦ ਨਹੀਂ ਕਿਉਕਿ ਜਿਹੜੀ ਸਰਕਾਰ ਦੇ ਮੁੱਖ ਮੰਤਰੀ ਇੱਕ ਦਿਨ ਵੀ ਦਫਤਰ ਜਾ ਕੇ ਸਰਕਾਰ ਦੀਆਂ ਸਕੀਮਾਂ ਅਤੇ ਵੱਖ ਵੱਖ ਵਰਗਾਂ ਦੀ ਭਲਾਈ ਲਈ ਚਲਦੀਆਂ ਸਕੀਮਾਂ ਪ੍ਰਤੀ ਜਾਣਕਾਰੀ ਹਾਸਿਲ ਨਹੀਂ ਕਰ ਸਕਦੇ, ਉਹ ਸਰਕਾਰ ਪੰਜਾਬ ਦੇ ਹਿੱਤਾਂ ਦੀ ਕੀ ਰਾਖੀ ਕਰੇਗੀ? ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਤੋਂ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪਿੰਡ ਲਾਡਪੁਰ (ਸ) ਵਿਖੇ ਹਲਕਾ ਅਮਲੋਹ ਅੰਦਰ 22 ਫਰਵਰੀ ਨੂੰ ਹੋ ਰਹੀ ਪੋਲ ਖੋਲ ਰੈਲੀ ਸਬੰਧੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਕੈਪਟਨ ਨੇ ਕਿਸਾਨਾਂ ਸਿਰ ਚੜੇ ਹਰ ਤਰਾਂ ਦੇ ਕਰਜੇ ਨੂੰ ਮੁਆਫ ਕਰਨ, ਦੁਗਣੀ ਪੈਨਸ਼ਨ, ਸ਼ਗਨ ਸਕੀਮ, ਘਰ ਘਰ ਨੌਕਰੀ, ਬੇਰੁਜਗਾਰੀ ਭੱਤਾ ਅਤੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਵਰਗੇ ਗੁਮਰਾਹ ਕੁਨ ਲਾਰਿਆਂ ਨਾਲ ਸਰਕਾਰ ਬਣਾ ਲਈ, ਤੇ ਹੁਣ ਉਹਨ ਵਾਅਦੇ ਪੂਰੇ ਤਾਂ ਕੀ ਕਰਨੇ ਸਨ, ਸਗੋਂ ਅਕਾਲੀ ਭਾਜਪਾ ਸਰਕਾਰ ਵੇਲੇ ਜਾਰੀ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਵੀ ਬੰਦ ਕਰ ਦਿੱਤਾ ਹੈ। ਜਿਸਨੂੰ ਲੈ ਕੇ ਸੂਬੇ ਦੇ ਲੋਕਾਂ ਵਿੱਚ ਕੈਪਟਨ ਸਰਕਾਰ ਪ੍ਰਤੀ ਵਧੇਰੇ ਰੋਸ ਪਾਇਆ ਜਾ ਰਿਹਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਦੇ ਲੋਕਾਂ ਦੇ ਦੁੱਖ ਦਰਦ ਨੂੰ ਸਮਝਦੇ ਹੋਏ ਪੰਜਾਬ ਅੰਦਰ ਪੋਲ ਖੋਲ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਬੰਦ ਕੀਤੀਆਂ ਸਕੀਮਾਂ ਨੂੰ ਲਾਗੂ ਕਰਵਾਉੇਣ ਲਈ ਹਰ ਪਾਸੇ ਤੋਂ ਕਾਂਗਰਸ ਸਰਕਾਰ ਨੂੰ ਘੇਰਿਆਂ ਜਾ ਸਕੇ। ਉਹਨਾਂ ਲਾਡਪੁਰ ਪਿੰਡ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 22 ਫਰਵਰੀ ਨੂੰ ਅਨਾਜ ਮੰਡੀ ਅਮਲੋਹ ਵਿੱਚ ਹੋ ਰਹੀ ਪੋਲ ਖੋਲ ਰੈਲੀ ਵਿੱਚ ਹੁੰਮ ਹੁਮਾ ਕੇ ਪੁੱਜਣ, ਤਾਂ ਜੋ ਸੁੱਤੀ ਪਈ ਕੈਪਟਨ ਸਰਕਾਰ ਨੂੰ ਸਮੇਂ ਸਿਰ ਜਗਾਇਆ ਜਾ ਸਕੇ। ਇਸ ਮੌਕੇ ਤੇ ਸਾਬਕਾ ਸਰਪੰਚ ਕੁਲਵੰਤ ਸਿੰਘ ਲਾਡਪੁਰ ਦੀ ਅਗਵਾਈ ਵਿੱਚ ਹਲਕੇ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਤੇ ਜੱਥੇਦਾਰ ਕੁਲਦੀਪ ਸਿੰਘ ਮਛਰਾਈ, ਗੁਰਸੇਵਕ ਸਿੰਘ ਕੋਟਲੀ, ਚਮਕੌਰ ਸਿੰਘ, ਜੱਥੇਦਾਰ ਸੰਤੋਖ ਸਿੰਘ ਖਨਿਆਣ, ਸੁਰਜੀਤ ਸਿੰਘ ਮਾਂਗਟ, ਕੁਲਵਿੰਦਰ ਸਿੰਘ ਮਾਂਗਟ, ਧਰਮ ਸਿੰਘ, ਗੁਰਦਿਆਲ ਸਿੰਘ, ਜਗਵਿੰਦਰ ਸਿੰਘ ਜੱਗੀ, ਅਜੈਬ ਸਿੰਘ, ਹਰਮੇਸ਼ ਸਿੰਘ, ਹਾਕਮ ਸਿੰਘ, ਜੀਤ ਸਿੰਘ, ਭਗਵਾਨ ਸਿੰਘ, ਬੂਟਾ ਸਿੰਘ, ਗੁਰਵਿੰਦਰ ਫੌਜੀ, ਬੀਬੀ ਚਰਨਜੀਤ ਕੌਰ, ਸੁਖਵਿੰਦਰ ਕੌਰ, ਹਰਪਲਾ ਕੌਰ, ਜਸਪਾਲ ਕੌਰ, ਧਰਮਪਾਲ ਭੜੀ ਪੀਏ ਰਾਜੂ ਖੰਨਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜਰ ਸਨ।