ਮੰਡੀ ਗੋਬਿੰਦਗੜ ਵਿਚ ਸਲਾਨਾ 40 ਰੋਜ਼ਾ ਪਵਿੱਤਰ ਚਰਨ ਛੋਹ ਗੁਰਮਤਿ ਸਮਾਗਮਾਂ ਦੀ ਆਰੰਭਤਾ ਦੀ ਖੁਸ਼ੀ ਵਿਚ ਸਜਾਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ।
ਮੰਡੀ ਗੋਬਿੰਦਗੜ, 18 ਫਰਵਰੀ 2018: ਸਥਾਨਕ ਮੁਹੱਲਾ ਗੁਰੂ ਕੀ ਨਗਰੀ ਸਥਿੱਤ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਚ 20 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਸਲਾਨਾ 40 ਰੋਜ਼ਾ ਪਵਿੱਤਰ ਚਰਨ ਛੋਹ ਗੁਰਮਤਿ ਸਮਾਗਮਾਂ ਦੀ ਆਰੰਭਤਾ ਦੀ ਖੁਸ਼ੀ ਵਿਚ ਅੱਜ ਗੁਰਦੁਆਰਾ ਸਾਹਿਬ ਤੋਂ ਪੂਰੇ ਖਾਲਸਾਈ ਸ਼ਾਨੋ ਸ਼ੌਕਤ ਨਾਲ ਵਿਸ਼ਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਜਿਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ਸਾਹਿਬ ਵਿਚ ਸ਼ਸ਼ੋਭਿਤ ਸਨ ਜਦੋਂਕਿ ਨਗਰ ਕੀਰਤਨ ਦੀ ਸਮੁੱਚੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਇਹ ਨਗਰ ਕੀਤਰਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਇਲਾਕੇ ਦੇ ਦਰਜਨ ਭਰ ਪਿੰਡਾਂ ਤੋਂ ਇਲਾਵਾ ਮੁਹੱਲਾ ਨਸਰਾਲੀ ਤੋਂ ਹੁੰਦਾ ਹੋਇਆ ਮੇਨ ਬਾਜਾਰ ਰਾਹੀਂ ਵਾਪਸ ਗੁਰਦੁਆਰਾ ਸਾਹਿਬ ਪੁੱਜ ਕੇ ਸਮਾਪਤ ਹੋਇਆ। ਇਸ ਦੌਰਾਨ ਪਿੰਡਾਂ ਵਿਚ ਗੁਰੂ ਘਰਾਂ ਦੀ ਪ੍ਰਬੰਧੰਕ ਕਮੇਟੀਆਂ ਅਤੇ ਸ਼ਰਧਾਲੂਆਂ ਵੱਲੋਂ ਵੱਖ-ਵੱਖ ਥਾਵਾਂ 'ਤੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪੇ ਭੇਂਟ ਕੀਤੇ ਗਏ। ਨਗਰ ਕੀਰਤਨ ਵਿਚ ਜਿੱਥੇ ਕੀਰਤਨੀ ਜੱਥਿਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਨਾਮ ਦੀ ਮਹਿਮਾ ਦੀ ਸੁਗੰਧੀ ਫੈਲਾਈ ਉੱਥੇ ਹੀ ਗੱਤਕਾ ਪਾਰਟੀ ਦੇ ਸਿੰਘਾਂ ਨੇ ਵੀ ਆਪਣੀ ਕਲਾ ਦੇ ਜੌਹਰ ਵਿਖਾ ਕੇ ਨਗਰ ਕੀਰਤਨ ਦੀ ਸ਼ੋਭਾ ਨੂੰ ਚਾਰਚੰਨ ਲਾਏ।ਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਤੋਂ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਦੱਸਿਆ ਕਿ ਇਹ ਸਮਾਗਮ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੰਡੀ ਗੋਬਿੰਦਗੜ ਵਿਖੇ ਚਰਨ ਪਾਉਣ ਅਤੇ 40 ਦਿਨ ਤੱਕ ਇੱਥੇ ਠਹਿਰਨ ਦੀ ਖੁਸ਼ੀ ਵਿਚ ਸ੍ਰੋਮਣੀ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਕਰਵਾਏ ਜਾਂਦੇ ਹਨ। ਇਸ ਨਗਰ ਕੀਰਤਨ ਵਿਚ ਸੰਤ ਬਾਬਾ ਸੁਜਾਨ ਸਿੰਘ ਜੀ ਕਾਰਸੇਵਾ ਦਿੱਲੀ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਜਰਨੈਲ ਸਿੰਘ ਮਾਜਰੀ, ਭਾਈ ਰਵਿੰਦਰਜੀਤ ਸਿੰਘ ਭੰਗੂ ਨੰਬਰਦਾਰ, ਮੈਨੇਜਰ ਸਰਬ ਦਿਆਲ ਸਿੰਘ, ਭਾਈ ਕੁਲਵਿੰਦਰ ਸਿੰਘ ਹੈੱਡ ਗ੍ਰੰਥੀ, ਗਿਆਨੀ ਅੱਤਰ ਸਿੰਘ, ਰੂਪ ਸਿੰਘ ਫੋਰਮੈਨ ਪ੍ਰਧਾਨ, ਕੌਂਸਲਰ ਬਲਦੇਵ ਸਿੰਘ ਭੰਗੂ, ਕੇਸਰ ਸਿੰਘ, ਹਿੰਮਤ ਸਿੰਘ, ਗੁਰਸੇਵਕ ਸਿੰਘ, ਕੁਲਵਿੰਦਰ ਸਿੰਘ ਭੰਗੂ, ਗੁਰਚਰਨ ਸਿੰਘ ਸੋਹਲ, ਸੁਜੀਤ ਸਿੰਘ ਚੌਧਰੀ, ਡਾ. ਮਨਜੀਤ ਸਿੰਘ ਲੁਹਾਰ ਮਾਜਰਾ, ਗੁਰਸ਼ਰਨ ਸਿੰਘ ਭੱਟੀ, ਮਨਜੀਤ ਸਿੰਘ, ਅਵਤਾਰ ਸਿੰਘ, ਮੱਘਰ ਸਿੰਘ, ਹਰਨੇਕ ਸਿੰਘ, ਸਤਨਾਮ ਸਿੰਘ, ਅਮਰੀਕ ਸਿੰਘ, ਮਲਕੀਤ ਸਿੰਘ, ਮੇਜਰ ਸਿੰਘ, ਧੰਨਾ ਸਿੰਘ, ਰਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਲਵਾਈ।