22 ਫਰਵਰੀ ਦੀ ਅਮਲੋਹ ਪੋਲ ਖੋਲ੍ਹ ਰੈਲੀ ਸਬੰਧੀ ਅਨਾਜ ਮੰਡੀ ਅਮਲੋਹ ਵਿਖੇ ਪ੍ਰਬੰਧਾ ਦਾ ਜਾਇਜਾ ਲੈਂਦੇ ਹੋਏ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜਿਲ੍ਹਾ ਜੱਥੇਦਾਰ ਸਵਰਨ ਸਿੰਘ ਚਨਾਰਥਲ, ਭਾਈ ਰਵਿੰਦਰ ਸਿੰਘ ਖਾਲਸਾ ਤੇ ਹਲਕੇ ਦੀ ਸਮੁੱਚੀ ਲੀਡਰਸ਼ਿਪ।
ਅਮਲੋਹ, 19 ਫਰਵਰੀ 2018: 22 ਫਰਵਰੀ ਨੂੰ ਹਲਕਾ ਅਮਲੋਹ ਅੰਦਰ ਅਨਾਜ ਮੰਡੀ ਵਿੱਚ ਹੋਣ ਜਾ ਰਹੀ ਪੋਲ ਖੋਲ੍ਹ ਰੈਲੀ ਕਾਂਗਰਸ ਦੀਆਂ ਲੋਕਮਾਰੂ ਨੀਤੀਆਂ ਦਾ ਖੁਲਾਸਾ ਹੀ ਨਹੀਂ ਕਰੇਗੀ ਸਗੋਂ ਇਸ ਰੈਲੀ ਵਿੱਚ ਹੋਣ ਵਾਲਾ ਇੱਕਠ ਕਾਂਗਰਸ ਸਰਕਾਰ ਦੀਆਂ ਜੜਾਂ ਵੀ ਹਿਲਾ ਕੇ ਰੱਖ ਦੇਵੇਗਾ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦੇ ਜਿਲ੍ਹਾ ਪ੍ਰਧਾਨ ਜੱਥੇਦਾਰ ਸਵਰਨ ਸਿੰਘ ਚਨਾਰਥਲ, ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿਘ ਖਾਲਸਾ ਨੇ ਅੱਜ ਅਨਾਜ ਮੰਡੀ ਅਮਲੋਹ ਵਿਖੇ ਪੋਲ ਖੋਲ੍ਹ ਰੈਲੀ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਪਰੋਕਤ ਆਗੂਆਂ ਨੇ ਕਿਹਾ ਕਿ ਅਮਲੋਹ ਦੀ ਪੋਲ ਖੋਲ੍ਹ ਰੈਲੀ ਨੂੰ ਲੈ ਕੇ ਹਲਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ ਤੇ ਹਲਕੇ ਤੋਂ ਇਸ ਰੈਲੀ ਵਿੱਚ ਲੋਕ ਹਜਾਰਾਂ ਦੀ ਗਿਣਤੀ ਵਿੱਚ ਪੁੱਜ ਕੇ ਲੋਕ ਹਤੈਸ਼ੀ ਆਗੂ ਤੇ ਮਹਿਬੂਬ ਨੇਤਾ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਜਿੱਥੇ ਵਿਚਾਰ ਸੁਣਨਗੇ ਉੱਥੇ ਇਹ ਇਕੱਠ ਕਾਂਗਰਸ ਸਰਕਾਰ ਪ੍ਰਤੀ ਰੋਸ਼ ਦਾ ਪ੍ਰਗਟਾਵਾ ਵੀ ਕਰੇਗਾ। ਰਾਜੂ ਖੰਨਾ ਨੇ ਕਿਹਾ ਕਿ ਉਹਨਾਂ ਵੱਲੋਂ ਇਸ ਰੈਲੀ ਦੀ ਕਾਮਯਾਬੀ ਲਈ ਹਲਕੇ ਦੇ ਹਰ ਪਿੰਡ ਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਮੀਟਿੰਗਾ ਕੀਤੀਆਂ ਜਾ ਚੁੱਕੀਆਂ ਹਨ ਤੇ ਇਹਨਾਂ ਮੀਟਿੰਗਾਂ ਵਿੱਚ ਹੋਏ ਵੱਡੇ ਇਕੱਠ ਇਸ ਪੋਲ ਖੋਲ੍ਹ ਰੈਲੀ ਦੀ ਕਾਮਯਾਬੀ ਬਿਆਨ ਕਰਦੇ ਹਨ। ਉਹਨਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 22 ਫਰਵਰੀ ਨੂੰ ਕਾਂਗਰਸ ਸਰਕਾਰ ਦੀਆਂ ਜੜਾ ਹਿਲਾਉਣ ਲਈ ਵੱਡੀ ਗਿਣਤੀ ਵਿੱਚ ਸਵੇਰੇ 10 ਵਜੇ ਅਨਾਜ ਮੰਡੀ ਅਮਲੋਹ ਵਿੱਚ ਪੁੱਜਣ ਤਾਂ ਜੋ ਕਾਂਗਰਸ ਸਰਕਾਰ ਵੱਲੋਂ ਬੰਦ ਕੀਤੀਆਂ ਭਲਾਈ ਯੋਜਨਾਵਾਂ ਨੂੰ ਮੁੜ ਤੋਂ ਸ਼ੁਰੂ ਕਰਵਾਈਆਂ ਜਾ ਸਕਣ। ਇਸ ਮੋਕੇ ਤੇ ਉਹਨਾਂ ਨਾਲ ਜੱਥੇਦਾਰ ਕਰਮਜੀਤ ਸਿੰਘ ਭਗੜਾਣਾ, ਜੱਥੇਦਾਰ ਪਰਮਜੀਤ ਸਿੰਘ ਖਨਿਆਣ, ਇਸਤਰੀ ਵਿੰਗ ਦੀ ਜਿਲ੍ਹਾ ਪ੍ਰਧਾਨ ਬੀਬੀ ਮਨਪ੍ਰੀਤ ਕੌਰ ਹੁੰਦਲ, ਕੈਪਟਨ ਜਸਵੰਤ ਸਿੰਘ ਬਾਜਵਾ, ਯੂਥ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਅਮਿਤ ਸਿੰਘ ਰਾਠੀ, ਐਸ ਓ ਆਈ ਦੇ ਸਾਬਕਾ ਜੋਨਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਯੂਥ ਅਕਾਲੀ ਦਲ ਸ਼ਹਿਰੀ ਦੇ ਜਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਗਿੱਲ, ਜੱਥੇਦਾਰ ਜਰਨੈਲ ਸਿੰਘ ਮਾਜਰੀ, ਜਤਿੰਦਰ ਸਿੰਘ ਧਾਲੀਵਾਲ, ਭਿੰਦਰ ਸਿੰਘ ਮੰਡੀ, ਅਮੋਲਕ ਸਿੰਘ ਵਿਰਕ, ਜੱਥੇਦਾਰ ਸ਼ਰਧਾ ਸਿੰਘ ਛੰਨਾ, ਚੇਅਰਮੈਨ ਦਰਸ਼ਨ ਸਿੰਘ ਬੱਬੀ, ਚੇਅਰਮੈਨ ਜਤਿੰਦਰ ਸਿੰਘ ਚੈਰੀ ਭਾਂਬਰੀ, ਸੰੰਮਤੀ ਮੈਂਬਰ ਇਕਬਾਲ ਸਿੰਘ ਰਾਏ, ਜੱਥੇਦਾਰ ਕਾਲਾ ਸਿੰਘ ਬੈਣੀ, ਸੁਰਜੀਤ ਸਿੰਘ ਬਰੋਂਗਾ, ਜੱਥੇਦਾਰ ਸੰਤੋਖ ਸਿੰਘ ਖਨਿਆਣ, ਜੱਥੇਦਾਰ ਕੁਲਦੀਪ ਸਿੰਘ ਮਛਰਾਏ, ਕੁਲਜੀਤ ਸਿੰਘ ਨਰੈਣਗੜ੍ਹ, ਜੱਥੇਦਾਰ ਕਾਹਨ ਸਿੰਘ ਝੰਬਾਲਾ, ਜੱਥੇਦਾਰ ਮਹਿੰਦਰ ਸਿੰਘ ਕੁੰਭ, ਗੁਰਨਾਮ ਪੁਰੀ, ਗੁਰਸੇਵਕ ਸਿੰਘ ਕੋਟਲੀ, ਹਰਬੰਸ ਸਿੰਘ ਸਰਪੰਚ ਬਡਾਲੀ, ਹਰਜਿੰਦਰ ਸਿੰਘ ਮਿੱਠੂ, ਲੱਖੀ ਨੂਰਪੁਰਾ, ਪਰਗਟ ਸਿੰਘ ਮਾਜਰੀ, ਲੱਖੀ ਔਜਲਾ, ਬੇਅੰਤ ਸਿੰਘ ਰੁੜਕੀ, ਧਰਮਪਾਲ ਭੜੀ ਪੀਏ ਰਾਜੂ ਖੰਨਾ ਵਿਸ਼ੇਸ਼ ਤੌਰ ਤੇ ਹਾਜਰ ਸਨ।