ਗੁਰਿੰਦਰ ਸਿੰਘ
ਫ਼ਿਰੋਜ਼ਪੁਰ 21 ਫਰਵਰੀ 2018 :
ਮਾਣਯੋਗ ਮਿਸਟਰ ਜਸਟਿਸ ਟੀ.ਪੀ.ਐੱਸ. ਮਾਨ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ ਚੇਅਰਮੈਨ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਐੱਸ.ਕੇ.ਅਗਰਵਾਲ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੀ ਰਹਿਨੁਮਾਈ ਹੇਠ ਸ਼੍ਰੀ ਬਲਜਿੰਦਰ ਸਿੰਘ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਵੱਲੋਂ ਪਿੰਡ ਬਾਰੇ ਕੇ ਵਿਖੇ ਕਾਨੂੰਨੀ ਸਾਖਰਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਸੈਮੀਨਾਰ ਵਿਚ ਐਡਵੋਕੇਟ ਪੰਕਜ ਰਾਮਪਾਲ ਵੱਲੋਂ ਪਿੰਡ ਵਾਸੀਆ ਨੂੰ ਨਾਲਸਾ ਦੀ ਸਕੀਮਾਂ ਜਿਵੇਂ ਕਿ ਮੁਫ਼ਤ ਕਾਨੂੰਨੀ ਸੇਵਾਵਾਂ, ਮਿਡੀਏਸ਼ਨ ਸੈਂਟਰ, ਸਥਾਈ ਲੋਕ ਅਦਾਲਤ, ਅਪਰਾਧ ਪੀੜਤ ਮੁਆਵਜ਼ਾ ਲੋਕ ਅਦਾਲਤਾਂ ਅਤੇ ਪੀ.ਐਲ ਵੀ ਸਕੀਮ ਤੋਂ ਇਲਾਵਾ ਉਨ੍ਹਾਂ ਦੇ ਮਾਨਵੀ ਅਤੇ ਕਾਨੂੰਨੀ ਅਧਿਕਾਰਾਂ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ ਗਈ।ਉਨ੍ਹਾਂ ਵੱਲੋਂ ਲੋਕਾਂ ਨੂੰ ਭਰੂਣ ਹੱਤਿਆ ਨੂੰ ਰੋਕਣ ਅਤੇ ਬੇਟੀ ਪੜ੍ਹਾਓ ਅਤੇ ਬੇਟੀ ਬਚਾਓ ਬਾਰੇ ਵੀ ਪ੍ਰੇਰਿਤ ਕੀਤਾ ਗਿਆ।ਉਨ੍ਹਾਂ ਵੱਲੋਂ ਪਿੰਡ ਦੀਆਂ ਔਰਤਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਅਤੇ ਸਮਾਜ ਵਿਚ ਉਨ੍ਹਾਂ ਦੇ ਉੱਚਾ ਸਥਾਨ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸਮੂਹ ਸਟਾਫ਼ ਹਾਜ਼ਰ ਸੀ।