ਦੇਵਾ ਨੰਦ ਸ਼ਰਮਾ
ਫ਼ਰੀਦਕੋਟ, 21 ਫਰਵਰੀ 2018 :
ਸਰਕਾਰੀ ਬ੍ਰਿਜਿੰਦਰਾ ਕਾਲਜ, ਫ਼ਰੀਦਕੋਟ ਦੀ 75ਵੀਂ ਵਰ੍ਹੇ ਗੰਢ ਮੌਕੇ ਕਾਲਜ ਦੇ ਖੇਤੀਬਾੜੀ ਵਿਭਾਗ ਵੱਲੋਂ ਪ੍ਰਿੰਸੀਪਲ ਸ. ਹੁਸ਼ਿਆਰ ਸਿੰਘ ਸਰਾਂ ਦੀ ਅਗਵਾਈ ਹੇਠ 'ਕਿਸਾਨ ਖ਼ੁਦਕੁਸ਼ੀ' ਰੋਕਣ ਸਬੰਧੀ ਵਿਸ਼ੇ ਤੇ ਇੱਕ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਮੌਕੇ ਡਾ. ਸਰਬਜੀਤ ਸਿੰਘ, ਮੁਖੀ ਜਰਨਲਿਜ਼ਮ ਵਿਭਾਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਮੁੱਖ ਬੁਲਾਰੇ ਵਜੋਂ ਪਹੁੰਚੇ।
ਇਸ ਮੌਕੇ ਉਨ੍ਹਾਂ ਕਿਸਾਨ ਖੁਦਕੁਸ਼ੀਆਂ ਦੇ ਕਾਰਨ ਅਤੇ ਉਪਾਵਾਂ ਤੇ ਵਿਸਥਾਰ ਪੂਰਵਕ ਜਾਣਕਾਰੀ ਦੇ ਕੇ ਵਿਦਿਆਰਥੀਆਂ ਦੇ ਗਿਆਨ ਭੰਡਾਰ ਵਿੱਚ ਵਾਧਾ ਕਰਦੇ ਹੋਏ ਅਤੇ ਆਪੋ-ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਆਪਣੇ ਇਲਾਕੇ ਵਿਚਲੇ ਕਰਜ਼ਾਈ ਕਿਸਾਨਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਸਹੀ ਰਸਤਾ ਦਿਖਾਉਣ-"ਜ਼ਿੰਦਗੀ ਜਿਉਣ ਨੂੰ ਹਾਂ ਅਤੇ ਖ਼ੁਦਕੁਸ਼ੀ ਨੂੰ ਨਾ " ਕਰਨ ਵੱਲ ਮੋੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ " ਸਾਦੇ ਵਿਆਹ-ਸਾਦੇ ਭੋਗ ਅਤੇ ਨਾ ਕਰਜ਼ਾ-ਨਾ ਚਿੰਤਾ ਰੋਗ " ਵਿਸ਼ਿਆਂ ਤੇ ਜ਼ੋਰ ਦਿੰਦੇ ਹੋਏ ਸਾਦਾ ਜੀਵਨ ਅਪਣਾਉਣ ਦੀ ਅਪੀਲ ਕੀਤੀ। ਸੈਮੀਨਾਰ ਦੌਰਾਨ ਹਾਜ਼ਰ ਵਿਦਿਆਰਥੀਆਂ ਨੇ ਮੁੱਖ ਵਕਤਾ ਨਾਲ ਸਵਾਲ-ਜਵਾਬ ਕਰਕੇ ਆਪਣੇ ਸ਼ੰਕੇ ਦੂਰ ਕੀਤੇ।
ਇਸ ਸਮੇਂ ਪ੍ਰੋ. ਰਾਜਵੀਰ ਕੌਰ ਨੇ ਸਭਨਾਂ ਨੂੰ ਜੀ ਆਇਆ ਕਿਹਾ ਅਤੇ ਸੈਮੀਨਾਰ ਕਰਵਾਉਣ ਦੇ ਮਕਸਦ ਤੇ ਚਾਨਣਾ ਪਾਇਆ। ਕਾਲਜ ਦੇ ਯੂਥ ਕੋਆਰਡੀਨੇਟਰ ਡਾ. ਪਰਮਿੰਦਰ ਸਿੰਘ ਵੱਲੋਂ ਮੰਚ ਸੰਚਾਲਨ ਕਰਦੇ ਹੋਏ ਸਮਾਜ ਵਿੱਚ ਅਲਾਮਤਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਢੁਕਵੇਂ ਸੁਝਾਅ ਵਿਦਿਆਰਥੀਆਂ ਦੇ ਰੂ-ਬਰੂ ਪੇਸ਼ ਕੀਤੇ। ਅੰਤ ਵਿੱਚ ਪ੍ਰੋ. ਜੋਤਮਨਿੰਦਰ ਸਿੰਘ ਨੇ ਸਭਨਾਂ ਦਾ ਧੰਨਵਾਦ ਕਰਦੇ ਹੋਏ ਪੀਅਰ ਸਪੋਰਟ ਵਲੰਟੀਅਰ ਬਣਨ ਸਬੰਧੀ ਜਾਣਕਾਰੀ ਦੇ ਕੇ ਉਨ੍ਹਾਂ ਤੋਂ ਫਾਰਮ ਭਰਨ ਦੀ ਅਪੀਲ ਕੀਤੀ। ਜੋ ਵੀ ਪੀਅਰ ਸਪੋਰਟ ਵਲੰਟੀਅਰ ਬਣੇਗਾ ਉਹ ਆਪੋ-ਆਪਣੇ ਪਿੰਡਾਂ ਅਤੇ ਇਲਾਕਿਆਂ ਵਿੱਚ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕਸੀਆ ਨੂੰ ਰੋਕਣ ਲਈ ਬਣਦਾ ਯੋਗਦਾਨ ਅਦਾ ਕਰੇਗਾ। ਪੀਅਰ ਸਪੋਰਟ ਵਲੰਟੀਅਰ ਬਣਨ ਵਾਲੇ ਵਿਦਿਆਰਥੀ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਇੱਕ ਦਿਨ ਦੀ ਮੁਫ਼ਤ ਟ੍ਰੇਨਿੰਗ ਅਤੇ ਭੱਤਾ ਦਿੱਤਾ ਜਾਵੇਗਾ।
ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਕਾਲਜ ਦਾ ਬੀ.ਏ. ਭਾਗ ਤੀਜਾ ਦਾ ਵਿਦਿਆਰਥੀ ਸਤਵਿੰਦਰ ਸਿੰਘ ਪੀਅਰ ਸਪੋਰਟ ਵਲੰਟੀਅਰ ਪੰਜਾਬ ਦੇ 150 ਪੀਅਰ ਸਪੋਰਟ ਵਲੰਟੀਅਰਾਂ ਵਿੱਚੋਂ ਸਭ ਤੋਂ ਹੋਣਹਾਰ ਅਤੇ ਆਪਣੇ ਕੰਮ ਨੂੰ ਪੂਰੀ ਲਗਨ ਨਾਲ ਕਰਕੇ ਇਸ ਮੁਹਿੰਮ ਵਿੱਚ ਸ਼ਲਾਘਾਮਈ ਰੋਲ ਅਦਾ ਕਰ ਰਿਹਾ ਹੈ। ਇਸ ਮੌਕੇ ਕਾਲਜ ਦੀ ਤਰਫ਼ੋ ਡਾ. ਸਰਬਜੀਤ ਸਿੰਘ ਜੀ ਨੂੰ ਵਿਸ਼ੇਸ਼ ਰੂਪ ਵਿੱਚ ਕਾਲਜ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋਂ ਯਾਦਗਾਰੀ ਸਨਮਾਨ ਚਿੰਨ੍ਹ ਦਿੱਤਾ ਗਿਆ।
ਇਸ ਮੌਕੇ ਪ੍ਰੋ. ਤੇਜਿੰਦਰ ਸਿੰਘ ਢੀਂਡਸਾ, ਪ੍ਰੋ. ਗੁਰਲਾਲ ਸਿੰਘ, ਪ੍ਰੋ. ਮਨਿੰਦਰ ਕੌਰ, ਪ੍ਰੋ. ਅਰਮਿੰਦਰ ਸਿੰਘ, ਪ੍ਰੋ. ਨਵਦੀਪ ਸਿੰਘ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਦੀਪਇੰਦਰ ਕੌਰ, ਪ੍ਰੋ. ਹਰਪ੍ਰੀਤ ਸਿੰਘ, ਪ੍ਰੋ. ਜੋਤਮਨਿੰਦਰ ਸਿੰਘ, ਪ੍ਰੋ. ਸੁਖਪਾਲ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਨਵਪ੍ਰੀਤ ਅਰੋੜਾ, ਪ੍ਰੋ. ਪ੍ਰਿਯੰਕਾ ਮੋਗਾ, ਪ੍ਰੋ. ਨਰਿੰਦਰਜੀਤ ਸਿੰਘ ਤੋਂ ਖੇਤੀਬਾੜੀ ਵਿਭਾਗ ਦੇ ਸਮੂਹ ਵਿਦਿਆਰਥੀ, ਐਨ.ਐਸ.ਐਸ. ਅਤੇ ਰੈਡ ਰਿਬਨ ਕਲੱਬਾਂ ਦੇ 300 ਦੇ ਕਰੀਬ ਮੈਂਬਰ ਹਾਜ਼ਰ ਸਨ।
ਮੁੱਖ ਵਕਤਾ ਡਾ. ਸਰਬਜੀਤ ਸਿੰਘ, ਮੁਖੀ ਜਰਨਲਿਜ਼ਮ ਵਿਭਾਗ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਸ. ਹੁਸ਼ਿਆਰ ਸਿੰਘ ਸਰਾਂ ਅਤੇ ਸਟਾਫ਼ ਮੈਂਬਰ