ਪਿੰਡ ਚਨਾਰਥਲ ਕਲਾਂ ਵਿਖੇ ਨੰਬਰਦਾਰ ਜਗਦੀਪ ਸਿੰਘ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਤੇ ਸਨਮਾਨਿਤ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਨਾਗਰਾ।
ਫ਼ਤਹਿਗੜ੍ਹ ਸਾਹਿਬ 10 ਮਾਰਚ 2018 (ਦੀਦਾਰ ਗੁਰਨਾ): ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪਿੰਡ ਚਨਾਰਥਲ ਕਲਾਂ ਦੇ ਤੇ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਨੰਬਰਦਾਰ ਜਗਦੀਪ ਸਿੰਘ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ| ਉਨ੍ਹਾਂ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਤੇ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਨੰਬਰਦਾਰ ਜਗਦੀਪ ਸਿੰਘ ਨੂੰ ਉਨ੍ਹਾਂ ਦਾ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਵਿਧਾਇਕ ਨਾਗਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਰਟੀ ਪੱਧਰ ਤੋਂ ਉਪਰ ਉਠ ਕੇ ਕੀਤੇ ਜਾ ਰਹੇ ਕੰਮਾਂ ਨੂੰ ਮੁੱਖ ਰੱਖਦਿਆਂ ਹੋਰ ਕਈ ਆਗੂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਲਈ ਤਿਆਰ ਬੈਠੇ ਹਨ ਜਿਨ੍ਹਾਂ ਨੂੰ ਛੇਤੀ ਹੀ ਪਾਰਟੀ ਵਿੱਚ ਸ਼ਾਮਲ ਕੀਤਾ ਜਾਵੇਗਾ|
ਇਸ ਮੌਕੇ ਨੰਬਰਦਾਰ ਜਗਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿੱਚ ਦਿਨ ਪ੍ਰਤੀ ਦਿਨ ਆ ਰਹੇ ਨਿਘਾਰ ਅਤੇ ਪਾਰਟੀ ਵੱਲੋਂ ਪੰਥਕ ਮੁੱਦਿਆਂ ਨੂੰ ਦਰ ਕਿਨਾਰ ਕਰਨ ਕਾਰਨ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੇ ਲੋਕ ਪੱਖੀ ਨੀਤੀਆਂ ਨੂੰ ਮੁੱਖ ਰੱਖਦੇ ਹੋਏ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ| ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਨਾਗਰਾ ਵੱਲੋਂ ਇਲਾਕੇ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾਂ ਨਾਲ ਕੀਤੇ ਜਾ ਰਹੇ ਕੰਮਾਂ ਤੋਂ ਖ਼ੁਸ਼ੀ ਹੋ ਕੇ ਵੀ ਉਨ੍ਹਾਂ ਕਾਂਗਰਸ ਪਾਰਟੀ ਨੂੰ ਜੁਆਇਨ ਕੀਤਾ ਹੈ|ਇਸ ਦੌਰਾਨ ਨੰਬਰਦਾਰ ਜਗਦੀਪ ਸਿੰਘ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਪਰਮਜੀਤ ਸਿੰਘ ਠੇਕੇਦਾਰ, ਲਖਵਿੰਦਰ ਸਿੰਘ ਲੱਖੀ, ਇੰਦਰਪਾਲ ਸਿੰਘ, ਪ੍ਰਦੀਪ ਸਿੰਘ, ਅਵਤਾਰ ਸਿੰਘ, ਪਰਮਵੀਰ ਸਿੰਘ ਟਿਵਾਣਾ, ਕ੍ਰਿਸ਼ਨ ਲਾਲ,ਸਵਰਨ ਸਿੰਘ ਰਿੱਠਾ, ਗੁਰਸੇਵਕ ਸਿੰਘ,ਰਾਜ ਆੜਤੀ, ਮਨਦੀਪ ਸਿੰਘ, ਮਨਪ੍ਰੀਤ ਸਿੰਘ,ਗੁਰਦੇਵ ਸਿੰਘ, ਮਹਿੰਦਰ ਸਿੰਘ, ਕਰਮਜੀਤ ਸਿੰਘ,ਬਘਰੀਅਤ ਸਿੰਘ, ਭੁਪਿੰਦਰ ਸਿੰਘ, ਜੋਗਿੰਦਰ ਸਿੰਘ,ਗੁਰਮੇਲ ਸਿੰਘ ਆਦਿ ਹਾਜ਼ਰ ਸਨ।