← ਪਿਛੇ ਪਰਤੋ
ਜਗਦੀਸ਼ ਥਿੰਦ ਫਾਜ਼ਿਲਕਾ 11 ਮਾਰਚ 2018 : 18 ਮਾਰਚ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਵਿਚ ਗਿੱਦੜਬਾਹਾ ਵਿਖੇ ਹੋਣ ਜਾ ਰਹੀ 'ਮੁਕਤਸਰ ਮੈਰਾਥਨ' ਦੀ ਤਿਆਰੀ ਸਬੰਧੀ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਫਾਜ਼ਿਲਕਾ ਵਿਖੇ 'ਪ੍ਰੋਮੋ ਰਨ' ਦਾ ਆਯੋਜਨ 13 ਮਾਰਚ ਦਿਨ ਮੰਗਲਵਾਰ ਨੂੰ ਸਵੇਰੇ 7:30 ਵਜੇ ਕੀਤਾ ਜਾ ਰਿਹਾ ਹੈ। ਇਹ ਪ੍ਰੋਮੋ ਰਨ ਬਹੁਮੰਤਵੀ ਖੇਡ ਸਟੇਡੀਅਮ ਫਾਜ਼ਿਲਕਾ ਤੋਂ ਸ਼ੁਰੂ ਹੋ ਕੇ ਵਾਪਿਸ ਸਟੇਡੀਅਮ ਵਿਖੇ ਹੀ ਸਮਾਪਤ ਹੋਵੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰਮਤੀ ਈਸ਼ਾ ਕਾਲੀਆ ਨੇ ਫਾਜ਼ਿਲਕਾ ਵਾਸੀਆਂ ਨੂੰ ਇਸ ਪ੍ਰੋਮੋ ਰਨ ਵਿਚ ਭਾਗ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਮੌਕੇ ਮੁਕਤਸਰ ਮੈਰਾਥਨ ਦੀ ਤਿਆਰੀ ਅਤੇ ਰਜਿਸਟੇ੍ਰੇਸ਼ਨ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਜਦ ਕਿ ਮੌਕੇ ਤੇ ਵੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਉਨਾਂ ਸ਼ਹਿਰ ਵਾਸੀਆਂ ਨੂੰ ਵੱਧ ਤੋਂ ਵੱਧ ਸੰਖਿਆ ਵਿਚ ਮੰਗਲਵਾਰ ਨੂੰ ਸਵੇਰੇ 7:30 ਵਜੇ ਇਸ ਪ੍ਰੋਮੋ ਰਨ ਵਿਚ ਭਾਗ ਲੈਣ ਲਈ ਬਹੁਮੰਤਵੀ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਪਹੁੰਚਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਓਲਪਿੰਕ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਕਰਵਾਈ ਜਾ ਰਹੀ ਇਸ ਮੈਰਾਥਨ ਵਿਚ 21 ਕਿਲੋਮੀਟਰ ਤੋਂ ਇਲਾਵਾ 5 ਅਤੇ 10 ਕਿਲੋਮੀਟਰ ਦੀ ਦੌੜ ਵੀ ਹੋਵੇਗੀ ਅਤੇ ਜੇਤੂਆਂ ਨੂੰ 13 ਲੱਖ ਰੁਪਏ ਤੋਂ ਵੱਧ ਦੇ ਨਗਦ ਇਨਾਮ ਦਿੱਤੇ ਜਾਣਗੇ। ਉਨਾਂ ਨੇ ਦੱਸਿਆ ਕਿ 18 ਮਾਰਚ ਨੂੰ ਗਿੱਦੜਬਾਹਾ ਦੀ ਅਨਾਜ ਮੰਡੀ ਤੋਂ ਸੁਰੂ ਹੋਣ ਵਾਲੀ ਮੈਰਾਥਨ ਨੂੰ ਉਡਣਾ ਸਿੱਖ ਮਿਲਖਾ ਸਿੰਘ ਵੱਲੋਂ ਝੰਡੀ ਵਿਖਾ ਕੇ ਰਵਾਨਾ ਕੀਤਾ ਜਾਵੇਗਾ ਅਤੇ ਇਸ ਮੌਕੇ ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਵੀ ਆਪਣੀ ਪੇੇਸ਼ਕਾਰੀ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੌਜਵਾਨਾਂ ਲਈ ਆਪਣੇ ਜੋਸ਼, ਜ਼ਜਬੇ, ਜਨੂੰਨ ਅਤੇ ਸਮਰੱਥਾ ਨੂੰ ਪਰਖਨ ਦਾ ਸੁਨਹਿਰੀ ਮੌਕਾ ਹੈ। ਇਸ ਮੈਰਾਥਨ ਵਿਚ ਭਾਗ ਲੈਣ ਲਈ ਆਨ ਲਾਈਨ ਵੇਬਸਾਈਟ www.muktsarmarathon.org ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।
Total Responses : 942