ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ, ਆਮ ਖਾਸ ਬਾਗ ਤੋਂ ਸਰਹਿੰਦ ਮੰਡੀ ਅਖਾੜਾ ਰੋਡ ਤੱਕ ਨਵੀਂ ਬਣੀ ਸੜਕ ਦਾ ਉਦਘਾਟਨ ਕਰਦੇ ਹੋਏ !
ਫ਼ਤਹਿਗੜ੍ਹ ਸਾਹਿਬ, 19 ਅਪ੍ਰੈਲ :-( ਦੀਦਾਰ ਗੁਰਨਾ ) ਸਰਹਿੰਦ ਸ਼ਹਿਰ ਦੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਦੇਣ ਲਈ ਵੱਡੀ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸੇ ਕੜੀ ਤਹਿਤ ਲਗਭਗ 1 ਕਿਲੋਮੀਟਰ ਲੰਮੀ ਆਮ ਖਾਸ ਬਾਗ ਤੋਂ ਸਰਹਿੰਦ ਮੰਡੀ ਤੱਕ ਅਖਾੜਾ ਰੋਡ ਨੂੰ ਸੀਵਰੇਜ ਤੇ ਪਾਣੀ ਦੀਆਂ ਪਾਈਪਾਂ ਪਾਉਣ ਉਪਰੰਤ 19 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਬਣਾਇਆ ਗਿਆ ਹੈ। ਇਸ ਸੜਕ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਸ਼ਹੀਦੀ ਸਭਾ 'ਤੇ ਆਉਣ ਵਾਲੇ ਸ਼ਰਧਾਲੂਆਂ ਦੇ ਆਉਣ ਜਾਣ ਵਾਸਤੇ ਵੀ ਇਹ ਸੜਕ ਸਹਾਈ ਹੋਵੇਗੀ। ਇਹ ਜਾਣਕਾਰੀ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਆਮ ਖਾਸ ਬਾਗ ਤੋਂ ਸਰਹਿੰਦ ਮੰਡੀ ਅਖਾੜਾ ਰੋਡ ਤੱਕ ਦੀ ਲਿੰਕ ਸੜਕ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਾਲ ਹੀ ਡਰੇਨਜ਼ ਵਿਭਾਗ ਵੱਲੋਂ ਪਾਣੀ ਦੀ ਨਿਕਾਸੀ ਲਈ ਕਰੀਬ 32 ਫੁੱਟ ਚੌੜੀਆਂ 2 ਪੁਲੀਆਂ ਵੀ ਬਣਾਈਆਂ ਜਾਣਗੀਆਂ ਜਿਨ੍ਹਾਂ 'ਤੇ ਤਕਰੀਬਨ 33 ਲੱਖ ਰੁਪਏ ਦਾ ਖਰਚਾ ਆਵੇਗਾ। ਉਨ੍ਹਾਂ ਕਿਹਾ ਕਿ ਇਹ ਪੁਲੀਆਂ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਪਾਣੀ ਦੀ ਨਿਕਾਸੀ ਵਿੱਚ ਕਾਫੀ ਰਾਹਤ ਮਿਲੇਗੀ ਕਿਉਂਕਿ ਪਹਿਲਾਂ ਬਰਸਾਤੀ ਪਾਣੀ ਖੜਾ ਹੋਣ ਨਾਲ ਲੋਕਾਂ ਨੂੰ ਭਾਰੀ ਮੁਸੀਬਤ ਦਾ ਸਾਹਮਣਾ ਕਰਨਾ ਪੈਂਦਾ ਸੀ।
ਵਿਧਾਇਕ ਨਾਗਰਾ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਵਿਧਾਨ ਸਭਾ ਹਲਕੇ ਦੇ ਲੋਕਾਂ ਨੇ ਜਿਸ ਵਿਸ਼ਵਾਸ਼ ਨਾਲ ਉਨ੍ਹਾਂ ਨੂੰ ਜਿਤਾਇਆ ਹੈ, ਉਸ ਵਿਸ਼ਵਾਸ ਨੂੰ ਕਦੇ ਵੀ ਗਲਤ ਸਾਬਤ ਨਹੀਂ ਹੋਣ ਦੇਣਗੇ ਅਤੇ ਪੂਰੀ ਮਿਹਨਤ, ਨਿਸ਼ਠਾ ਤੇ ਤਨਦੇਹੀ ਨਾਲ ਇੱਕ ਸੇਵਕ ਵਜੋਂ ਉਹ ਇਲਾਕੇ ਦੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਦੇ ਸਮੇਂ ਅੰਦਰ ਫ਼ਤਹਿਗੜ੍ਹ ਸਾਹਿਬ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਜਦੋਂ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬਿਨਾਂ ਕਿਸੇ ਭੇਦ ਭਾਵ ਤੋਂ ਸੂਬੇ ਦਾ ਸਮੁੱਚਾ ਵਿਕਾਸ ਕਰਵਾਉਣ ਦਾ ਤਹੱਈਆ ਕੀਤਾ ਹੋਇਆ ਹੈ।
ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਐੱਸ.ਡੀ.ਓ ਮਨਦੀਪ ਸਿੰਘ, ਜੇ.ਈ ਬਲਜਿੰਦਰ ਸਿੰਘ, ਠੇਕੇਦਾਰ ਨਿਰਮਲ ਸਿੰਘ ਟਿਵਾਣਾ, ਪੰਜਾਬ ਕਾਂਗਰਸ ਦੇ ਸਕੱਤਰ ਸੁਭਾਸ਼ ਸੂਦ,ਨਗਰ ਕੌਂਸਲ ਸਰਹਿੰਦ ਦੇ ਸਾਬਕਾ ਪ੍ਰਧਾਨ ਚਰਨਜੀਵ ਚੰਨਾ, ਕੁਲਦੀਪ ਕੌਰ, ਪਵਨ ਕਾਲੜਾ, ਜਗਜੀਤ ਕੋਕੀ ਸਾਰੇ ਕੌਂਸਲਰ, ਸਾਬਕਾ ਕੌਂਸਲਰ ਅਨੰਦ ਮੋਹਨ, ਅਨਿਲ ਗੁਪਤਾ, ਹਰਮਿੰਦਰ ਸੂਦ, ਗੁਰਜੀਤ ਲੋਗੀ, ਸਰਜੀਵਨ ਸ਼ਰਮਾ, ਪ੍ਰਿੰਸ ਔਜਲਾ, ਜੋਗਰਾਜ, ਕਸ਼ਮੀਰੀ ਲਾਲ,ਲਾਭ ਸਿੰਘ, ਰਵਿੰਦਰ ਬਾਸੀ,ਬਿੱਲਾ, ਗੁਰਚਰਨ ਸਿੰਘ,ਮਾਸਟਰ ਰਮੇਸ਼ ਸੂਦ, ਸ਼ਹਿਰ ਵਾਸੀ ਹਾਜ਼ਰ ਸਨ।