ਸੰਗਰੂਰ/ਭਵਾਨੀਗੜ, 20 ਅਪ੍ਰੈਲ 2018: ਐਮ.ਡੀ. ਮਾਰਕਫੈਡ ਸੀ੍ਰ ਰਾਹੁਲ ਤਿਵਾੜੀ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਘਨਸ਼ਿਆਮ ਥੋਰੀ ਨੇ ਜ਼ਿਲ•ੇ ਦੀਆਂ ਸੰਗਰੂਰ ਭਵਾਨੀਗੜ• ਦੀ ਮੰਡੀਆਂ 'ਚ ਪਹੁੰਚ ਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸ੍ਰੀ ਰਾਹੁਲ ਤਿਵਾੜੀ ਅਤੇ ਡਿਪਟੀ ਕਮਿਸ਼ਨਰ ਵੱਲੋਂ ਮਾਰਕੀਟ ਕਮੇਟੀ ਦਫ਼ਤਰ ਭਵਾਨੀਗੜ• ਵਿਖੇ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਖਰੀਦ, ਲਿਫਟਿੰਗ ਅਤੇ ਅਦਾਇਗੀ ਬਾਰੇ ਸਮੀਖਿਆ ਕੀਤੀ ਅਤੇ ਸਮੂਹ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਆਉਣ ਵਾਲੀ ਕਣਕ ਨੂੰ ਸਮੇਂ ਨਿਯਮਾਂ ਅਨੁਸਾਰ ਬੋਲੀ ਕਰਵਾ ਕੇ ਖਰੀਦ ਕਰਨ ਦੇ ਆਦੇਸ਼ ਦਿੱਤੇ। ਉਨ•ਾਂ ਕਿਹਾ ਕਿ ਖਰੀਦ ਪ੍ਰਕਿਰਿਆ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ।
ਸਮੂਹ ਖਰੀਦ ਏਜੰਸੀਆਂ ਨੇ ਸ੍ਰੀ ਤਿਵਾੜੀ ਨੂੰ ਭਰੋਸਾ ਦਿੱਤਾ ਕਿ ਉਨ•ਾਂ ਵੱਲੋਂ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਰਹੇਗੀ ਅਤੇ ਖਰੀਦ ਨੂੰ ਸੁਚੱਜੇ ਤਰੀਕੇ ਨਾਲ ਸਿਰੇ ਚਾੜਿਆ ਜਾਵੇਗਾ। ਡਿਪਟੀ ਕਮਿਸ਼ਨਰ ਸ੍ਰੀ ਥੋਰੀ ਨੇ ਜ਼ਿਲ•ੇ ਦੇ ਸਮੂਹ ਕਿਸਾਨਾਂ ਨੂੰ ਸੁੱਕੀ 'ਤੇ ਸਾਫ਼ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ। ਉਨ•ਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ•ਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਨੂੰ ਮੰਡੀਆਂ ਵਿੱਚ ਰੁੱਲਣ ਨਹੀ ਦਿੱਤਾ ਜਾਵੇਗਾ। ਸ੍ਰੀ ਥੋਰੀ ਨੇ ਸਪੱਸ਼ਟ ਕੀਤਾ ਕਿ ਜੇਕਰ ਕੋਈ ਕੰਬਾਇਨ ਰਾਤ ਵੇਲੇ ਜਾਂ ਗਿੱਲੀ ਕਣਕ ਕੱਟਣ ਦੀ ਕੋਸ਼ਿਸ ਕਰੇਗੀ ਤਾਂ ਕੰਬਾਇਨ ਮਾਲਕ ਤੇ ਕਿਸਾਨ ਖ਼ਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਕੰਬਾਇਨ ਨੂੰ ਜ਼ਬਤ ਕਰ ਲਿਆ ਜਾਵੇਗਾ। ਸ੍ਰੀ ਥੋਰੀ ਨੇ ਕਿਹਾ ਕਿ ਜੇਕਰ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਵੇਚਣ ਸਮੇਂ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ 01672-234004 ਜਾਂ 234042 'ਤੇ ਆਪਣੀ ਸ਼ਿਕਾਇਤ ਦਰਜ਼ ਕਰਵਾ ਸਕਦੇ ਹਨ। Àਨ•ਾਂ ਕਿਹਾ ਕਿ ਇਹ ਹੈਲਪ ਲਾਈਨ ਨੰਬਰ 24 ਘੰਟੇ ਉਪਲੱਬਧ ਰਹਿਣਗੇ।
ਇਸ ਮੌਕੇ ਡੀ.ਐਫ.ਸੀ. ਸੰਗਰੂਰ ਸ੍ਰੀ ਜਸਪ੍ਰੀਤ ਸਿੰਘ ਵੱਲੋਂ ਐਮ.ਡੀ. ਮਾਰਕਫੈਡ ਅਤੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੂੰ ਦੱਸਿਆ ਕਿ ਜ਼ਿ•ਲ•ੇ ਅੰਦਰ 18 ਅਪ੍ਰੈਲ ਤੱਕ 5.50 ਲੱਖ ਐਮ.ਟੀ. ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ ਖਰੀਦ ਏਜੰਸੀਆਂ ਵੱਲੋਂ 4.97 ਲੱਖ ਐਮ.ਟੀ. ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ•ਾਂ ਦੱਸਿਆ ਕਿ ਖਰੀਦ ਹੋਈ ਕਣਕ ਵਿੱਚੋਂ 1.59 ਲੱਖ ਐਮ.ਟੀ. ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ 3.48 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਜਿੰਦਰ ਸਿੰਘ ਬੱਤਰਾ, ਐਸ.ਡੀ.ਐਮ. ਸੰਗਰੂਰ ਅਵਿਕੇਸ਼ ਗੁਪਤਾ, ਐਸ.ਡੀ.ਐਮ. ਭਵਾਨੀਗੜ• ਅਮਰਿੰਦਰ ਸਿੰਘ ਟਿਵਾਣਾ ਵੀ ਹਾਜ਼ਰ ਸਨ।