ਸੰਗਰੂਰ, 23 ਅਪ੍ਰੈਲ 2018 : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ•ੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਅਤੇ 22 ਅਪ੍ਰੈਲ ਸ਼ਾਮ ਤੱਕ ਵੱਖ ਵੱਖ ਮੰਡੀਆਂ ਵਿੱਚ 8 ਲੱਖ 59 ਹਜਾਰ 675 ਮੀਟਰਕ ਟਨ ਕਣਕ ਆਈ ਹੈ, ਜਿਸ ਵਿੱਚੋਂ ਵੱਖ- ਵੱਖ ਖਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋ 8 ਲੱਖ 31 ਹਜਾਰ 758 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵੱਲੋ 2 ਲੱਖ 34 ਹਜਾਰ 205 ਮੀਟਰਕ ਟਨ, ਮਾਰਕਫੈੱਡ ਵੱਲੋਂ 1 ਲੱਖ 85 ਹਜਾਰ 480 ਮੀਟਰਕ ਟਨ, ਪਨਸਪ ਵੱਲੋਂ 1 ਲੱਖ 35 ਹਜਾਰ 455 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਉਸ ਵੱਲੋਂ 1 ਲੱਖ 110 ਮੀਟਰਕ ਟਨ , ਪੰਜਾਬ ਐਗਰੋ ਵੱਲੋਂ 1 ਲੱਖ 42 ਹਜ਼ਾਰ 924 ਮੀਟਰਕ ਟਨ, ਐਫ.ਸੀ.ਆਈ ਵੱਲੋਂ 30 ਹਜ਼ਾਰ 244 ਮੀਟਰਕ ਟਨ ਅਤੇ ਵਪਾਰੀਆਂ ਵੱਲੋਂ 3 ਹਜ਼ਾਰ 340 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ•ਾਂ ਦੱਸਿਆ ਕਿ ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 1080 ਕਰੋੜ 75 ਲੱਖ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ। ਉਨ•ਾਂ ਕਿਹਾ ਕਿ ਕਿਸਾਨਾਂ, ਆੜ•ਤੀਆਂ, ਮਜ਼ਦੂਰਾਂ ਸਮੇਤ ਕਣਕ ਦੇ ਖਰੀਦ ਕਾਰਜਾਂ ਨਾਲ ਸਬੰਧਤ ਹਰ ਵਰਗ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਜ਼ਿਲ•ਾ ਪ੍ਰਸ਼ਾਸ਼ਨ ਪੂਰੀ ਤਰ•ਾਂ ਯਤਨਸ਼ੀਲ ਹੈ।
ਸ੍ਰੀ ਥੋਰੀ ਨੇ ਦੱਸਿਆ ਕਿ ਜ਼ਿਲ•ੇ ਦੀਆਂ ਮੰਡੀਆਂ ਵਿੱਚ ਸਮੂਹ ਖਰੀਦ ਏਜੰਸੀਆਂ ਕੋਲ ਲੋੜੀਂਦੀ ਮਾਤਰਾ ਵਿੱਚ ਬਾਰਦਾਨਾ ਉਪਲੱਬਧ ਹੈ। ਉਨ•ਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਵੇਚਣ ਸਮੇਂ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ 01672-234004 ਜਾਂ 234042 'ਤੇ ਆਪਣੀ ਸ਼ਿਕਾਇਤ ਦਰਜ਼ ਕਰਵਾ ਸਕਦੇ ਹਨ। Àਨ•ਾਂ ਕਿਹਾ ਕਿ ਇਹ ਹੈਲਪ ਲਾਈਨ ਨੰਬਰ 24 ਘੰਟੇ ਉਪਲੱਬਧ ਰਹਿਣਗੇ।