← ਪਿਛੇ ਪਰਤੋ
ਫਰੀਦਕੋਟ, 22 ਮਈ 2018: ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਪਰਾਸ਼ਰ ਦੀਆਂ ਹਿਦਾਇਤਾਂ ਤੇ ਸਹਾਇਕ ਕਮਿਸ਼ਨਰ (ਜਨਰਲ) ਸ. ਖੁਸ਼ਦਿਲ ਸਿੰਘ ਵੱਲੋਂ ਆਉਣ ਵਾਲੇ ਬਰਸਾਤਾਂ ਦੇ ਮੌਸਮ ਦੌਰਾਨ ਹਂੜ•ਾਂ ਤੋਂ ਬਚਾਓ ਸਬੰਧੀ ਡਰੇਨਾਂ ਦੀ ਸਫ਼ਾਈ ਨੂੰ ਲੈ ਕੇ ਪਿੱਪਲੀ ਲਿੰਕ ਡਰੇਨ ਤੇ ਡਗੋ ਰੋਮਾਣਾ ਲਿੰਕ ਡਰੇਨ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ•ਾਂ ਨਾਲ ਡਰੇਨੇਜ ਵਿਭਾਗ ਦੇ ਅਧਿਕਾਰੀ ਐਸ.ਡੀ.ਓ ਜਗਸੀਰ ਸਿੰਘ ਨੂੰ ਹਿਦਾਇਤ ਕੀਤੀ ਕਿ ਇੰਨ•ਾਂ ਡਰੇਨਾਂ ਦੀ ਸਫ਼ਾਈ ਦਾ ਐਸਟੀਮੇਟ ਜਲਦ ਤੋ ਜਲਦ ਬਣਾਇਆ ਜਾਵੇ ਤਾਂ ਜੋ ਆਉਣ ਵਾਲੇ ਬਰਸਾਤਾਂ ਦੇ ਮੌਸਮ ਆਉਣ ਤੋਂ ਪਹਿਲਾਂ ਪਹਿਲਾਂ ਸਫ਼ਾਈ ਦਾ ਕੰਮ ਮੁਕੰਮਲ ਕੀਤਾ ਜਾ ਸਕੇ। ਉਨ•ਾਂ ਇਹ ਵੀ ਦੱਸਿਆ ਕਿ ਜ਼ਿਲ•ਾ ਪੱਧਰ ਦਾ ਫਲੱਡ ਕੰਟਰੋਲ ਰੂਮ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਨੰਬਰ 01639-250338 ਹੈ। ਇਹ ਕੰਟਰੋਲ ਰੂਮ 1 ਜੂਨ 2018 ਤੋਂ ਸ਼ੁਰੂ ਹੋਵੇਗਾ ਜੋ ਕਿ 24 ਘੰਟ ਕਾਰਜਸ਼ੀਲ ਰਹੇਗਾ ।
Total Responses : 189