ਪਿੰਡ ਲਟੋਰ ਵਿਖੇ ਲਾਭਪਾਤਰੀਆਂ ਨੂੰ ਨਵੀਆਂ ਮਨਜ਼ੂਰ ਹੋਈਆਂ ਪੈਨਸ਼ਨਾਂ ਦੇ ਮਨਜ਼ੂਰੀ ਪੱਤਰ ਅਤੇ ਲੋੜਵੰਦ ਪਰਿਵਾਰਾਂ ਨੂੰ ਕਣਕ ਤਕਸੀਮ ਕਰਦੇ ਹੋਏ ਬੀਬੀ ਮਨਦੀਪ ਕੌਰ ਨਾਗਰਾ
ਫ਼ਤਹਿਗੜ੍ਹ ਸਾਹਿਬ, 13 ਜੂਨ (ਦੀਦਾਰ ਗੁਰਨਾ ) ਪੰਜਾਬ ਸਰਕਾਰ ਰਾਜ ਦੇ ਗਰੀਬ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਚਨਬੱਧ ਹੈ ਅਤੇ ਗਰੀਬ ਲੋਕਾਂ ਦੀ ਸਹੂਲਤ ਲਈ ਜਿਥੇ ਕੈਪਟਨ ਸਰਕਾਰ ਵੱਲੋਂ ਪੈਨਸ਼ਨ ਦੀ ਰਾਸ਼ੀ ਵਧਾ ਕੇ 750 ਰੁਪਏ ਕੀਤੀ ਹੈ ਉਥੇ ਹੀ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਮੌਕੇ ਦਿੱਤੀ ਜਾਂਦੀ ਆਸ਼ੀਰਵਾਦ ਸਕੀਮ ਦੀ ਰਾਸ਼ੀ ਵੀ ਵਧਾ ਕੇ 21 ਹਜਾਰ ਰੁਪਏ ਕੀਤੀ ਗਈ ਹੈ| ਇਸ ਗੱਲ ਤੋਂ ਸਿੱਧ ਹੁੰਦਾ ਹੈ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਗਰੀਬ ਤੇ ਪੱਛੜੇ ਵਰਗ ਦੇ ਲੋਕਾਂ ਦਾ ਜੀਵਨ ਮਿਆਰ ਉਚਾ ਚੁੱਕਣ ਲਈ ਕੰਮ ਕੀਤੇ ਹਨ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਦੀ ਸੁਪਤਨੀ ਸ਼੍ਰੀਮਤੀ ਮਨਦੀਪ ਕੌਰ ਨਾਗਰਾ ਨੇ ਪਿੰਡ ਲਟੌਰ ਵਿਖੇ ਵੱਖ^ਵੱਖ ਪੈਨਸ਼ਨ ਸਕੀਮਾਂ ਦੇ 9 ਲਾਭਪਾਤਰੀਆਂ ਨੂੰ ਨਵੀਆਂ ਮਨਜ਼ੂਰ ਹੋਈਆਂ ਪੈਨਸ਼ਨਾਂ ਦੇ ਮਨਜ਼ੂਰੀ ਪੱਤਰ ਅਤੇ 27 ਨਵੇਂ ਬਣੇ ਕਾਰਡ ਧਾਰਕ ਪਰਿਵਾਰਾਂ ਨੂੰ ਆਟਾ-ਦਾਲ ਸਕੀਮ ਅਧੀਨ ਕਣਕ ਵੰਡਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ| ਉਨ੍ਹਾਂ ਕਿਹਾ ਕਿ ਅਕਾਲੀ ਜਿਹੜੀ ਪੈਨਸ਼ਨ ਦੀ ਰਾਸ਼ੀ ਵਧਾਉਣ ਦੀ ਗੱਲ ਕਰਦੇ ਹਨ ਉਹ ਉਨ੍ਹਾਂ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਲੋਕਾਂ ਨਾਲ ਵਾਅਦਾ ਕੀਤਾ ਸੀ ਜੋ ਕਿ 10 ਸਾਲਾਂ ਬਾਅਦ ਸਿਰਫ ਕਾਗਜ਼ਾਂ ਵਿੱਚ ਹੀ ਪੂਰਾ ਹੋਇਆ ਅਤੇ ਪੈਨਸ਼ਨ ਦੀ ਰਾਸ਼ੀ ਵਧਾ ਕੇ 500 ਰੁਪਏ ਕਰ ਦਿੱਤੀ ਗਈ ਅਤੇ ਉਸ ਵਿੱਚੋਂ ਵੀ ਤਿੰਨ ਮਹੀਨਿਆਂ ਦੀ ਪੈਨਸ਼ਨ ਦਿੱਤੀ ਹੀ ਨਹੀਂ|
ਬੀਬੀ ਨਾਗਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਬਾਰੇ ਰਾਜ ਦੇ ਸਾਰੇ ਲੋਕ ਜਾਣਦੇ ਹਨ ਕਿ ਉਹ ਆਪਣੀ ਕਹਿਣੀ ਤੇ ਕਰਨੀ ਦੇ ਪੱਕੇ ਹਨ| ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਦੇ ਲੋਕਾਂ ਨਾਲ ਕੀਤਾ ਗਿਆ ਇੱਕ^ਇੱਕ ਵਾਅਦਾ ਪੂਰਾ ਕੀਤਾ ਜਾਵੇਗਾ। ਇਸ ਮੌਕੇ ਡਿਪੂ ਹੋਲਡਰ ਗੁਰਦਾਸ ਸਿੰਘ,ਅਮਰ ਸਿੰਘ, ਰਵਿੰਦਰ ਸਿੰਘ ਨੰਬਰਦਾਰ, ਜਸਪਾਲ ਸਿੰਘ, ਗੁਰਮੀਤ ਸਿੰਘ, ਰਣਧੀਰ ਸਿੰਘ ਆਦਿ ਹਾਜ਼ਰ ਸਨ।