ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਲਕਾ ਮੀਨਾ, ਅੰੰਤਰ ਰਾਸ਼ਟਰੀ ਯੋਗਾ ਦਿਵਸ ਮੌਕੇ ਪੁਲਿਸ ਲਾਈਨ ਮਹਾਦੀਆਂ ਵਿਖੇ ਮਨਾਏ ਯੋਗਾ ਦਿਵਸ ਮੌਕੇ ਯੋਗਾ ਕਰਦੇ ਹੋਏ।
ਫ਼ਤਹਿਗੜ੍ਹ ਸਾਹਿਬ, 21 ਜੂਨ:(ਦੀਦਾਰ ਗੁਰਨਾ ) ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਲਕਾ ਮੀਨਾ ਦੀ ਅਗਵਾਈ ਹੇਠ ਸਮੂਹ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਅੰੰਤਰ ਰਾਸ਼ਟਰੀ ਯੋਗਾ ਦਿਵਸ ਮੌਕੇ ਪੁਲਿਸ ਲਾਈਨ ਮਹਾਦੀਆਂ ਵਿਖੇ ਯੋਗਾ ਦਿਵਸ ਮਨਾਇਆ ਗਿਆ।ਜਿਸ ਵਿੱਚ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਾਗ ਲਿਆ। ਇਸ ਮੌਕੇ ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਸ਼੍ਰੀਮਤੀ ਮੀਨਾ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਯੋਗਾ ਕਾਫੀ ਲਾਹੇਵੰਦ ਹੈ ਕਿਉਂਕਿ ਯੋਗ ਨਾਲ ਜਿਥੇ ਮਾਨਸਿਕ ਤਣਾਅ ਦੂਰ ਹੁੰਦਾ ਹੈ ਉਥੇ ਹੀ ਸਰੀਰਕ ਪੱਖੋਂ ਵੀ ਵਿਅਕਤੀ ਚੁਸਤ ਦਰੁਸਤ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਯੋਗਾ ਸਾਡੇ ਦੇਸ਼ ਦੀ ਸਭ ਤੋਂ ਪੁਰਾਤਨ ਵਿਧੀ ਹੈ ਜਿਸ ਨਾਲ ਕਈ ਬਿਮਾਰੀਆਂ ਦਾ ਇਲਾਜ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜਮਾਂ ਨੂੰ ਰੋਜ਼ਾਨਾਂ ਕੁਝ ਸਮਾਂ ਯੋਗਾ ਜਰੂਰ ਕਰਨਾ ਚਾਹੀਦਾ ਹੈ ਕਿਉਂਕਿ ਹਰ ਵੇਲੇ ਦੀ ਡਿਊਟੀ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਜਿਆਦਾ ਸਮਾਂ ਡੀਲ ਕਰਨਾ ਪੁਲਿਸ ਮੁਲਾਜ਼ਮਾਂ ਨੂੰ ਮਾਨਸਿਕ ਪੱਖੋਂ ਕਾਫੀ ਥਕਾ ਦੇਣ ਵਾਲਾ ਹੁੰਦਾ ਹੈ ਅਤੇ ਜੇਕਰ ਸਾਰੇ ਮੁਲਾਜਮ ਸਵੇਰੇ ਜਾਂ ਸ਼ਾਮ ਨੂੰ ਕੁਝ ਸਮਾਂ ਯੋਗਾ ਕਰ ਲੈਣ ਤਾਂ ਉਨ੍ਹਾਂ ਨੂੰ ਕਾਫੀ ਫਾਇਦਾ ਪਹੁੰਚ ਸਕਦਾ ਹੈ।
ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਯੋਗਾ ਮਾਨਸਿਕ ਤੌਰ ਤੇ ਸ਼ਕਤੀ ਵੀ ਪੈਦਾ ਕਰਦਾ ਹੈ ਜਿਸ ਨਾਲ ਇਨਸਾਨ ਕਾਫੀ ਚੁਸਤ ਦਰੁਸਤ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਯੋਗਾ ਇੱਕ ਅਜਿਹੀ ਪ੍ਰਣਾਲੀ ਹੈ ਜੋ ਕਿ ਸਾਡੇ ਦੇਸ਼ ਤੋਂ ਸ਼ੁਰੂ ਹੋਈ ਸੀ ਅਤੇ ਅੱਜ ਪੂਰੀ ਦੁਨੀਆਂ ਵਿੱਚ ਯੋਗਾ ਨੂੰ ਜਾਣਿਆਂ ਜਾਂਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਯੋਗਾ ਹਰੇਕ ਵਿਅਕਤੀ ਲਈ ਲਾਹੇਵੰਦ ਹੈ ਅਤੇ ਇਸ ਨੂੰ ਰੋਜ਼ਾਨਾਂ ਕੁਝ ਸਮਾਂ ਕਰਨ ਨਾਲ ਮਨੁੱਖ ਕਈ ਬਿਮਾਰੀਆਂ ਤੋਂ ਬਚ ਸਕਦਾ ਹੈ। ਇਸ ਮੌਕੇ ਐਸ ਪੀ ਐਚ ਰਵਿੰਦਰਪਾਲ ਸਿੰਘ ਸੰਧੂ ,ਐਸ ਪੀ ਡੀ ਹਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।