ਲੁਧਿਆਣਾ, 14 ਜੁਲਾਈ -ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਨਸ਼ੇ ਦੇ ਕਾਰੋਬਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚ ਲਿਜਾਣ ਵਾਲਾ ਕੋਈ ਵੀ ਅਜਿਹਾ ਵਿਅਕਤੀ ਕਾਨੂੰਨ ਦੇ ਹੱਥਾਂ ਤੋਂ ਬਚੇਗਾ ਨਹੀਂ। ਉਨ੍ਹਾਂ ਇਹ ਵਿਚਾਰ ਅੱਜ ਹਲਕਾ ਲੁਧਿਆਣਾ (ਪੂਰਬੀ) ਦੇ ਵਿਧਾਇਕ ਸ੍ਰੀ ਸੰਜੇ ਤਲਵਾੜ ਵੱਲੋਂ ਆਯੋਜਿਤ ਕਰਵਾਈ ਗਈ ਨਸ਼ਾ ਵਿਰੋਧੀ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਹ ਰੈਲੀ ਸਮਰਾਲਾ ਚੌਕ ਤੋਂ ਲੈ ਕੇ ਸ਼ਿਵਪੁਰੀ ਚੌਕ ਤੱਕ ਕੱਢੀ ਗਈ।
ਇਸ ਰੈਲੀ ਵਿੱਚ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਪੁਲਿਸ ਕਮਿਸ਼ਨਰ ਸ੍ਰ. ਸੁਖਚੈਨ ਸਿੰਘ ਗਿੱਲ ਅਤੇ ਹੋਰ ਹਾਜ਼ਰ ਸਨ। ਇਸ ਮੌਕੇ ਸ੍ਰ. ਬਿੱਟੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦੇ ਕਾਰੋਬਾਰੀਆਂ ਅਤੇ ਵਪਾਰੀਆਂ ਬਾਰੇ ਪੁਲਿਸ ਨੂੰ ਜਾਣਕਾਰੀ ਦੇਣ ਤਾਂ ਜੋ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਪਾਰਟੀ ਦਾ ਕੋਈ ਵੀ ਰਾਜਸੀ ਵਿਅਕਤੀ ਅਜਿਹੇ ਲੋਕਾਂ ਦੀ ਹਮਾਇਤ ਨਹੀਂ ਕਰੇਗਾ। ਪੁਲਿਸ ਕਾਨੂੰਨ ਮੁਤਾਬਿਕ ਹਰੇਕ ਕਦਮ ਉਠਾਉਣ ਲਈ ਬਿਲਕੁਲ ਮੁਕਤ ਹੈ।
ਉਨ੍ਹਾਂ ਕਿਹਾ ਕਿ ਜੋ ਵਿਅਕਤੀ ਨਸ਼ੇ ਦੇ ਜਾਲ ਵਿੱਚ ਫਸੇ ਹੋਏ ਹਨ, ਉਨ੍ਹਾਂ ਨੂੰ ਇਸ ਜਾਲ ਵਿੱਚੋਂ ਕੱਢਣ ਲਈ ਵਿਸ਼ੇਸ਼ ਸਹਾਇਤਾ ਅਤੇ ਸਹਾਰੇ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਇੱਕ-ਇੱਕ ਵਿਅਕਤੀਆਂ ਨੂੰ ਨਸ਼ਾ ਛੁਡਾਉਣ ਲਈ ਅੱਗੇ ਆਉਣ ਤਾਂ ਜੋ ਉਨ੍ਹਾਂ ਨੂੰ ਸਿਹਤਮੰਦ ਸਮਾਜ ਮੁੱਖ ਧਾਰਾ ਵਿੱਚ ਵਾਪਸ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਸਾਡੇ ਦੇਸ਼ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਹੈ, ਜਿਸ ਨੂੰ ਕਿਸੇ ਵੀ ਹੀਲੇ ਭਟਕਣ ਨਹੀਂ ਦਿੱਤਾ ਜਾਵੇਗਾ।
ਸ੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ੇ ਦੀ ਜੜ੍ਹ ਪੁੱਟਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜਦੋਂ ਤੋਂ ਕਾਂਗਰਸ ਪਾਰਟੀ ਨੇ ਸੂਬੇ ਦੀ ਵਾਗਡੋਰ ਸੰਭਾਲੀ ਹੈ, ਉਦੋਂ ਤੋਂ ਵੱਡੀ ਗਿਣਤੀ ਵਿੱਚ ਨਸ਼ਾ ਤਸਕਰ ਫੜ੍ਹ ਕੇ ਸਲਾਖ਼ਾਂ ਪਿੱਛੇ ਭੇਜੇ ਜਾ ਚੁੱਕੇ ਹਨ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਸਜ਼ਾ ਮੁਕੱਰਰ ਕਰਵਾਈ ਜਾਵੇਗੀ। ਵਿਧਾਇਕ ਸ੍ਰੀ ਤਲਵਾੜ ਨੇ ਕਿਹਾ ਕਿ ਅੱਜ ਦੀ ਰੈਲੀ ਦਾ ਮੁੱਖ ਮਕਸਦ ਲੋਕਾਂ ਨੂੰ ਨਸ਼ੇ ਦੀ ਬੁਰਾਈ ਤੋਂ ਜਾਣੂ ਕਰਾਉਣਾ ਸੀ। ਡਿਪਟੀ ਕਮਿਸ਼ਨਰ ਸ੍ਰੀ ਅਗਰਵਾਲ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਨਸ਼ੇ ਦੀ ਬੁਰਾਈ ਨੂੰ ਖ਼ਤਮ ਕਰਨ ਲਈ ਪ੍ਰਸਾਸ਼ਨ