← ਪਿਛੇ ਪਰਤੋ
ਚੰਡੀਗੜ੍ਹ, 14 ਜੁਲਾਈ - ਦੋਵੇਂ ਕੁਲ ਹਿੰਦ ਕਿਸਾਨ ਸਭਾਵਾਂ ਨੇ ਸਾਉਣੀ ਦੀਆਂ ਫਸਲਾਂ ਦੀਆਂ ਐਲਾਨੀਆਂ ਕੀਮਤਾਂ ਨੂੰ ਸਿਰੇ ਤੋਂ ਰੱਦ ਕਰ ਦਿੱਤਾ ਹੈ ਤੇ ਦੋਵੇਂ ਕਿਸਾਨ ਸਭਾਵਾਂ ਇਸ ਵਿਰੁੱਧ ਵਿਸ਼ਾਲ ਸਾਂਝਾ ਸੰਘਰਸ਼ ਸ਼ੁਰੂ ਕਰਨਗੀਆਂ। ਦੋਵੇਂ ਕਿਸਾਨ ਸਭਾਵਾਂ ਦੇ ਆਗੂਆਂ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਤੇ ਕਾਮਰੇਡ ਭੁਪਿੰਦਰ ਸਾਂਬਰ ਨੇ ਕਿਹਾ ਕਿ ਕੇਂਦਰ ਵੱਲੋਂ ਜਿਹੜੀਆਂ ਸਾਉਣੀ ਦੀਆਂ ਫਸਲਾਂ ਦੀਆਂ ਕੀਮਤਾਂ ਐਲਾਨੀਆਂ ਗਈਆਂ ਹਨ, ਉਹ ਸਵਾਮੀ ਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਨਾਲ ਮੇਲ ਨਹੀਂ ਖਾਂਦੀਆਂ ਤੇ ਇਹ ਲੋਕਾਂ 'ਚ ਭੁਲੇਖਾ ਪਾਉਂਦੀਆਂ ਹਨ। ਉਨ•ਾਂ ਕਿਹਾ ਕਿ ਇਹ ਸੱਚਾਈ ਤੋਂ ਕੋਹਾਂ ਦੂਰ ਹਨ। ਉਨ੍ਹਾਂ ਕਿਹਾ ਕਿ 16 ਜੁਲਾਈ ਨੂੰ ਦੋਵੇਂ ਜਥੇਬੰਦੀਆਂ ਦੀ ਇਕ ਸਾਂਝੀ ਮੀਟਿੰਗ ਲੁਧਿਆਣਾ ਵਿਖੇ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀਆਂ ਦੀ ਮੰਗ ਹੈ ਕਿ ਇਹ ਐਲਾਨੀਆਂ ਕੀਮਤਾਂ ਜੋ ਕਿ ਬਹੁਤ ਘੱਟ ਹਨ ਦੀ ਥਾਂ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ, ਜਿਸ 'ਚ ਫਸਲ ਦੀ ਲਾਗਤ ਕੀਮਤ 'ਚ 50 ਫੀਸਦ ਮੁਨਾਫਾ ਜੋੜਣ ਦੀ ਸਿਫਾਰਸ਼ ਕੀਤੀ ਗਈ ਹੈ ਤੈਅ ਕੀਤੀਆਂ ਜਾਣ। ਆਗੂਆਂ ਨੇ ਕਿਹਾ ਕਿ ਕੇਂਦਰ ਤੇ ਸੂਬਾਈ ਸਰਕਾਰਾਂ ਕਿਸਾਨਾਂ ਨਾਲ ਸਿਰਫ ਝੂਠੇ ਵਾਅਦੇ ਕਰਦੀਆਂ ਹਨ। ਉਨ•ਾਂ ਕਿਹਾ ਕਿ ਕਿਸਾਨ ਸੰਕਟ ਕਾਰਨ ਲਗਾਤਾਰ ਖੁਦਕੁਸ਼ੀਆਂ ਕਰ ਰਿਹਾ ਹੈ। ਉਨ•ਾਂ ਕਿਹਾ ਕਿ ਜਿੰਨੀ ਦੇਰ ਤੱਕ ਕਿਸਾਨਾਂ ਨੂੰ ਜਿਨਸਾਂ ਦੇ ਲਾਹੇਵੰਦ ਭਾਅ ਨਹੀਂ ਦਿੱਤੇ ਜਾਂਦੇ ਉਨ੍ਹਾਂ ਦੀ ਹਾਲਤ ਸੁਧਰਨ ਵਾਲੀ ਨਹੀਂ ਹੈ। ਆਗੂਆਂ ਨੇ ਕਿਹਾ ਕਿ ਦੋਵੇਂ ਜਥੇਬੰਦੀਆਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਕਿਸਾਨ ਵਿਰੁੱਧ ਨੀਤੀਆਂ ਨੂੰ ਲੈ ਕੇ ਵਿਸ਼ਾਲ ਲਾਮਬੰਦੀ ਕੀਤੀ ਜਾਵੇਗੀ।
Total Responses : 933