ਫਿਰੋਜ਼ਪੁਰ 16 ਜੁਲਾਈ (ਗੁਰਿੰਦਰ ਸਿੰਘ): ਪੰਜਾਬ ਰੋਡਵੇਜ਼ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਫਿਰੋਜ਼ਪੁਰ ਵੱਲੋਂ 18 ਡਿਪੂਆਂ ਦੇ ਨਾਲ ਫਿਰੋਜ਼ਪੁਰ ਡਿਪੂ ਦਾ ਮੁਕੰਮਲ ਚੱਕਾ ਜਾਮ ਕੀਤਾ ਗਿਆ ਅਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ।
ਇਸ ਮੌਕੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਦੇ ਉੱਚ ਅਧਿਕਾਰੀਆਂ ਕੋਲ ਲਗਭਗ 18 ਦਿਨ ਪਹਿਲਾ ਨੋਟਿਸ ਦਿੱਤਾ ਗਿਆ ਸੀ ਕਿ 2 ਜੁਲਾਈ 2018 ਨੂੰ ਸੈਕਟਰੀ ਟਰਾਂਸਪੋਰਟ ਅਤੇ ਡਾਇਰੈਕਟਰ ਟਰਾਂਸਪੋਰਟ ਦੀ ਅਗਵਾਈ ਵਿਚ ਪਨਬੱਸ ਸੈਂਟਰਬਾਡੀ ਦੀ ਮੀਟਿੰਗ ਹੋਈ। ਜਿਸ ਵਿਚ ਉੱਚ ਅਧਿਕਾਰੀਆਂ ਨੇ ਮੰਨਿਆ ਕਿ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਦੀਆਂ ਮੰਗਾਂ ਜਾਇਜ਼ ਹਨ, ਉੱਚ ਅਧਿਕਾਰੀਆਂ ਵੱਲੋਂ ਕਿਹਾ ਗਿਆ ਕਿ 10 ਦਿਨਾਂ ਤੋਂ ਪਹਿਲਾ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਕਰਵਾ ਮੰਗਾਂ ਦਾ ਹੱਲ ਕੀਤਾ ਜਾਵੇਗਾ। ਜਤਿੰਦਰ ਸਿੰਘ ਡਿਪੂ ਪ੍ਰਧਾਨ ਫਿਰੋਜ਼ਪੁਰ ਨੇ ਦੱÎਸਆ ਕਿ ਪਨਬੱਸ ਮੁਲਾਜ਼ਮਾਂ ਨੂੰ ਹੜਤਾਲ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਉੱਚ ਅਧਿਕਾਰੀਆਂ ਵੱਲੋਂ ਟਾਲ ਮਟੋਲ ਦੀ ਨੀਤੀ ਜਾਰੀ ਹੈ। 16 ਜੁਲਾਈ ਨੂੰ ਮੁਕੰਮਲ ਚੱਕਾ ਜਾਮ ਕੀਤਾ ਅਤੇ 17 ਜੁਲਾਈ ਨੂੰ ਦੀਨਾਨਗਰ ਵਿਖੇ ਪਹੁੰਚ ਕੇ ਸੂਬਾ ਪੱਧਰੀ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਦੀਨਾਨਗਰ ਵਿਖੇ ਰੋਸ ਪ੍ਰਦਰਸ਼ਨ ਕਰਕੇ ਟਰਾਂਸਪੋਰਟ ਮੰਤਰੀ ਦਾ ਪੁਤਲਾ ਫੂਕਿਆ ਜਾਵੇਗਾ ਅਤੇ 18 ਜੂਲਾਈ ਨੂੰ ਪੰਜਾਬ ਦੇ ਮੈਨ ਰੋਡ ਜਾਮ ਕੀਤੇ ਜਾਣਗੇ। ਸਰਕਾਰ ਦੀ ਟਾਲ ਮਟੋਲ ਦੀ ਨੀਤੀ ਤੋਂ ਸਪਸ਼ਟ ਹੁੰਦਾ ਹੈ ਉੱਚ ਅਧਿਕਾਰੀ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੀ ਕੋਈ ਵੀ ਮੰਗਾਂ ਮੰਨਣ ਨੂੰ ਨਹੀਂ ਹੈ। ਪੰਜਾਬ ਸਰਕਾਰ ਅਤੇ ਟਰਾਂਸਪੋਰਟ ਦੇ ਉੱਚ ਅਧਿਕਾਰੀ ਪ੍ਰਾਈਵੇਟ ਟਰਾਂਸਪੋਰਟ ਮਾਫੀਏ ਦੇ ਹੱਥਾ ਵਿਚ ਖੇਡ ਰਹੇ ਹਨ ਅਤੇ ਪੰਜਾਬ ਦੀ ਜਨਤਾ ਨੂੰ ਖਰਾਬ ਕਰ ਰਹੇ ਹਨ। ਜੇਕਰ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਇਹ ਹੜਤਾਲ ਅਣਮਿੱਥੇ ਸਮੇਂ ਲਈ ਕੀਤੀ ਜਾਵੇਗੀ।