← ਪਿਛੇ ਪਰਤੋ
ਬਠਿੰਡਾ, 16 ਜੁਲਾਈ 2018: ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਅਤੇ ਖ਼ਸ਼ਹਾਲੀ ਦੇ ਰਾਖੇ (ਗਾਰਜ਼ੀਨੈਸ ਆਫ਼ ਗਵਰਨੈਂਸ) ਬੋਰਡ ਦੇ ਚੇਅਰਮੈਨ ਲੈਫ. ਜਨਰਲ ਟੀ.ਐਸ. ਸ਼ੇਰਗਿੱਲ (ਸੇਵਾ ਮੁਕਤ) ਨੇ ਅੱਜ ਪਿੰਡ ਬਾਂਲਿਆਂਵਾਲੀ ਵਿਖੇ ਜ਼ਿਲਾ ਬਠਿੰਡਾ ਦੇ ਖੁਸ਼ਹਾਲੀ ਦੇ ਰਾਖਿਆਂ ਦੀ ਅਹਿਮ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖ਼ੁਸ਼ਹਾਲੀ ਦੇ ਰਾਖੇ ਪੰਜਾਬ ਸਰਕਾਰ ਕੰਨ ਅਤੇ ਅੱਖਾਂ ਹਨ ਜਿਨਾਂ ਤੋਂ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਦਾ ਬਾਰੇ ਜਾਣਕਾਰੀ ਮਿਲਦੀ ਹੈ। ਉਨਾਂ ਦੱਸਿਆ ਕਿ ਜ਼ਿਲਾ ਬਠਿੰਡਾ ਵਿੱਚ 80 ਤੋਂ ਵੱਧ ਸਾਬਕਾ ਫੌਜੀਆਂ ਨੂੰ ਦੇ ਖ਼ੁਸ਼ਹਾਲੀ ਦੇ ਰਾਖਿਆਂ ਵਜੋਂ ਨਿਯੁਕਤ ਕੀਤਾ ਗਿਆ ਹੈ। ਇਨਾਂ ਸਾਬਕਾ ਫੌਜੀਆਂ ਦਾ ਮੁੱਖ ਕੰਮ ਜ਼ਮੀਨੀ ਪੱਧਰ 'ਤੇ ਸਰਕਾਰ ਦੀਆਂ ਨੀਤੀਆਂ ਨੂੰ ਲਾਗੂ ਕਰਨ ਸਬੰਧੀ ਦਰਪੇਸ਼ ਆਉਂਦੀਆਂ ਸਮੱਸਿਆਵਾਂ ਦੀ ਜਾਣਕਾਰੀ ਦੇਣਾ ਹੈ। ਉਨਾਂ ਦੱਸਿਆ ਕਿ ਸਾਰੇ ਖ਼ੁਸ਼ਹਾਲੀ ਦੇ ਰਾਖਿਆਂ ਵਲੋਂ ਆਪਣੇ-ਆਪਣੇ ਮੋਬਾਇਲ ਫੋਨਾਂ 'ਤੇ ਖ਼ੁਸ਼ਹਾਲੀ ਦੇ ਰਾਖੇ ਐਪ ਡਾਊਂਨਲੋਡ ਕੀਤਾ ਗਿਆ ਹੈ। ਇਸ ਐਪ ਰਾਹੀਂ ਪੰਜਾਬ ਸਰਕਾਰ ਦੀਆਂ 36 ਸਕੀਮਾਂ ਸਬੰਧੀ ਜਾਣਕਾਰੀ ਸਿੱਧੇ ਤੌਰ 'ਤੇ ਮੁੱਖ ਮੰਤਰੀ ਪੰਜਾਬ, ਸਬੰਧਤ ਵਿਭਾਗ ਦੇ ਸਕੱਤਰ, ਸਬੰਧਤ ਜ਼ਿਲੇ ਦੇ ਡਿਪਟੀ ਕਮਿਸ਼ਨਰ ਅਤੇ ਸਬੰਧਤ ਇਲਾਕੇ ਦੇ ਉਪ ਮੰਡਲ ਮੈਜਿਸਟੇ੍ਰਟ ਨੂੰ ਜਾਂਦੀ ਹੈ। ਇਸ ਐਪ ਰਾਹੀਂ ਸਾਬਕਾ ਫੌਜੀ ਆਪਣੇ ਆਪਣੇ ਖੇਤਰ ਦੀਆਂ ਸਮੱਸਿਆਵਾਂ ਜਿਵੇਂ ਕਿ ਕਿਸੇ ਵੀ ਪ੍ਰਕਾਰ ਦੀ ਸਰਕਾਰੀ ਸਕੀਮ ਦਾ ਲਾਭ ਲੈਣ ਲਈ ਬਿਨੈ ਕਰਤਾ ਨੂੰ ਦਰਪੇਸ਼ ਆਉਂਦੀਆਂ ਸਮੱਸਿਆਵਾਂ ਆਦਿ ਸਬੰਧੀ ਜਾਣਕਾਰੀ ਦਿੰਦਾ ਹੈ। ਇਸ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਸਬੰਧਤ ਅਫ਼ਸਰ ਵਲੋਂ ਸੁਧਾਰ ਕੀਤੇ ਜਾਂਦੇ ਹਨ। ਇਸੇ ਤਰਾਂ ਸਾਬਕਾ ਫੌਜੀਆਂ ਵਲੋਂ ਚੰਗੇ ਕੰਮਾਂ ਸਬੰਧੀ ਵੀ ਵੇਰਵਾ ਦਿੱਤਾ ਜਾਂਦਾ ਹੈ। ਜਿਸ ਨੂੰ ਮੱਦੇ ਨਜ਼ਰ ਰੱਖਦੇ ਹੋਏ ਚੰਗਾ ਕੰਮ ਕਰਨ ਵਾਲੇ ਵਿਅਕਤੀ ਨੂੰ ਸ਼ਲਾਘਾ ਪੱਤਰ ਦਿੱਤੇ ਜਾਂਦੇ ਹਨ। ਇਸ ਮੌਕੇ ਬੋਲਦਿਆਂ ਜੀ.ਓ.ਜੀ. ਬਠਿੰਡਾ ਦੇ ਹੈੱਡ ਕਰਨਲ ਦਇਆ ਸਿੰਘ (ਸੇਵਾ ਮੁਕਤ) ਨੇ ਦੱਸਿਆ ਕਿ ਮੁੱਖ ਦਫ਼ਤਰ ਵਲੋਂ ਸਾਰੇ ਜ਼ਿਲਿਆਂ ਨੂੰ ਵੱਖ-ਵੱਖ ਸਕੀਮਾਂ ਸਬੰਧੀ ਵੇਰਵਾ ਇਕੱਠਾ ਕਰਨ ਲਈ ਨਿਰਧਾਰਤ ਸ਼ਡਿਊਲ ਦਿੱਤਾ ਜਾਂਦਾ ਹੈ। ਇਸ ਸ਼ਡਿਊਲ ਦੀ ਪਾਲਣਾ ਕਰਦੇ ਹੋਏ ਸਾਰੇ ਖ਼ੁਸ਼ਹਾਲੀ ਦੇ ਰਾਖੇ ਆਪਣਾ-ਆਪਣਾ ਡਾਟਾ ਐਪ ਰਾਹੀਂ ਜਮਾਂ ਕਰਵਾਉਂਦੇ ਹਨ। ਇਸ ਮੌਕੇ ਉਪ ਮੰਡਲ ਮੈਜਿਸਟੇ੍ਰਟ ਬਠਿੰਡਾ ਸ਼੍ਰੀ ਬਲਵਿੰਦਰ ਸਿੰਘ ਅਤੇ ਹੋਰ ਪੱਤਵੰਤੇ ਸੱਜਣ ਵੀ ਹਾਜ਼ਰ ਸਨ।
Total Responses : 266