ਸ਼ਹੀਦੀ ਦਿਹਾੜੇ ਮੌਕੇ ਵਾਰਾਂ ਗਾਇਨ ਕਰਦਾ ਭਾਈ ਜੋਗਾ ਸਿੰਘ ਭਾਗੋਵਾਲੀਆ ਦਾ ਢਾਡੀ ਜਥਾ ਤੇ ਹਾਜਰ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ।
ਭਿੱਖੀਵਿੰਡ 16 ਜੁਲਾਈ (ਹਰਜਿੰਦਰ ਸਿੰਘ ਗੋਲ੍ਹਣ)-ਸਿੱਖ ਕੌਮ ਦੇ ਮਹਾਨ ਯੋਧੇ ਸ਼ਹੀਦ ਭਾਈ ਤਾਰੂ ਸਿੰਘ ਪੂਹਲਾ ਜੀ ਦਾ ਸ਼ਹੀਦੀ ਦਿਹਾੜਾ ਇਤਿਹਾਸਕ ਪਿੰਡ ਪੂਹਲਾ ਦੇ ਗੁਰਦੁਆਰਾ ਭਾਈ ਤਾਰੂ ਸਿੰਘ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਬੀਬੀ ਕੌਲਾ ਜੀ ਭਲਾਈ ਕੇਂਦਰ ਟਰੱਸਟ ਤੇ ਇਲਾਕੇ ਦੀਆਂ ਸੰਗਤਾ ਦੇ ਸਹਿਯੋਗ ਨਾਲਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਭੋਗ ਪਾਏ ਗਏ ਤੇ ਰਾਗੀ ਜਥਿਆਂ ਵੱਲੋਂ ਰੱਬੀ ਬਾਣੀ ਦਾ ਕੀਰਤਨ ਕੀਤਾ ਗਿਆ। ਉਪਰੰਤ ਖੁੱਲੇ ਪੰਡਾਲ ਵਿਚ ਸਜਾਏ ਗਏ ਧਾਰਮਿਕ ਦੀਵਾਨ ਦੌਰਾਨ ਪੰਥ ਪ੍ਰਸਿੱਧ ਢਾਡੀ ਜੋਗਾ ਸਿੰਘ ਭਾਗੋਵਾਲੀਆ ਸਮੇਤ ਆਦਿ ਢਾਡੀ ਤੇ ਕਵੀਸ਼ਰ ਜਥਿਆਂ ਵੱਲੋਂ ਵਾਰਾਂ ਗਾਇਨ ਕਰਕੇ ਗੁਰੂ ਇਤਿਹਾਸ ‘ਤੇ ਚਾਨਣਾ ਪਾਇਆ ਗਿਆ, ਉਥੇ ਕਹਿਣੀ ਤੇ ਕਥਨੀ ਦੇ ਪੂਰੇ ਸ਼ਹੀਦ ਭਾਈ ਤਾਰੂ ਸਿੰਘ ਪੂਹਲਾ ਦਾ ਗੋਰਵਮਈ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਣ ਲਈ ਆਖਿਆ। ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਸ਼ਹੀਦ ਭਾਈ ਤਾਰੂ ਸਿੰਘ ਪੂਹਲਾ ਜੀ ਦੀ ਕੁਰਬਾਨੀ ਦਾ ਜਿਕਰ ਕਰਦਿਆਂ ਕਿਹਾ ਉਹਨਾਂ ਨੇ ਕੌਮ ਦੀ ਖਾਤਰ ਲਾਮਿਸਾਲ ਕੁਰਬਾਨੀ ਕਰਕੇ ਸਿੱਖ ਕੌਮ ਦਾ ਇਤਿਹਾਸ ਸੁਨਹਿਰੀ ਅੱਖਰਾਂ ‘ਚ ਲਿਖ ਦਿੱਤਾ ਹੈ। ਸ੍ਰੋਮਣੀ ਕਮੇਟੀ ਪ੍ਰਚਾਰਕ ਭਾਈ ਗੁਰਬਚਨ ਸਿੰਘ ਕਲਸੀਆ, ਹੀਰਾ ਸਿੰਘ ਮਨਿਆਲਾ ਵੱਲੋਂ ਕਥਾ ਵਿਚਾਰਾਂ ਰਾਂਹੀ ਸੰਗਤਾਂ ਨਾਲ ਸਾਂਝ ਪਾਈ ਗਈ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬਾਪੂ ਜਗੀਰ ਸਿੰਘ ਪਹੂਵਿੰਡ, ਬਲਵਿੰਦਰ ਸਿੰਘ ਪਾਹੜਾ, ਨਿਰਮਲ ਸਿੰਘ ਸੁਰਸਿੰਘ, ਭਾਈ ਹਰਮਿੰਦਰ ਸਿੰਘ ਬੀਬੀ ਕੌਲਾ ਜੀ ਭਲਾਈ ਕੇਂਦਰ ਵਾਲੇ, ਠੇਕੇਦਾਰ ਵਿਰਸਾ ਸਿੰਘ, ਜਥੇਦਾਰ ਅਮਰ ਸਿੰਘ ਬਾਸਰਕੇ, ਲੇਖਕ ਮਾਸਟਰ ਗੁਰਦੇਵ ਸਿੰਘ ਨਾਰਲੀ, ਜਥੇਦਾਰ ਹਰਪਾਲ ਸਿੰਘ ਬਲ਼੍ਹੇਰ, ਜਥੇਦਾਰ ਇੰਦਰਜੀਤ ਸਿੰਘ, ਸਰਪੰਚ ਹਰਜੀਤ ਸਿੰਘ, ਸਰਪੰਚ ਰਸਾਲ ਸਿੰਘ, ਰੰਗਾ ਸਿੰਘ ਬਿਜਲੀ ਵਾਲੇ, ਸਰਪੰਚ ਹਰਪ੍ਰੀਤ ਸਿੰਘ ਹਰਜੀ ਸਿੰਘਪੁਰਾ, ਭਾਈ ਸੁਖਵਿੰਦਰ ਸਿੰਘ, ਭਾਈ ਤੇਜਪਾਲ ਸਿੰਘ, ਬਾਬਾ ਦਲਜੀਤ ਸਿੰਘ ਵਿੱਕੀ, ਅਰਜਨ ਸਿੰਘ ਧੰੁਨ, ਰਾਮ ਸਿੰਘ ਧੰੁਨ, ਬਾਬਾ ਬਲਵਿੰਦਰ ਸਿੰਘ, ਬਾਬਾ ਪ੍ਰਗਟ ਸਿੰਘ, ਬਾਬਾ ਪ੍ਰਕਾਸ਼ ਸਿੰਘ, ਜਸਕਰਨ ਸਿੰਘ, ਟਰਾਂਸਪੋਰਟਰ ਸੇਵਕ ਸਿੰਘ ਧੰੁਨ, ਮਿਸਤਰੀ ਹਰਪਾਲ ਸਿੰਘ, ਜਥੇਦਾਰ ਸੁਖਦੀਪ ਸਿੰਘ ਪੂਹਲਾ, ਹਰੀ ਸਿੰਘ ਧੰੁਨ ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ। ਮੇਲੇ ਮੌਕੇ ਕਰਵਾਏ ਗਏ ਅੰਮ੍ਰਿਤ ਸੰਚਾਰ ਸਮਾਗਮ ਦੌਰਾਨ 52 ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਇਸ ਮੌਕੇ ਸੰਗਤਾਂ ਦੀ ਸੇਵਾ ਲਈ ਗੁਰੂ ਦਾ ਲੰਗਰ ਅਤੁੱਟ ਵਰਤਿਆ। ਸ਼ਾਮ ਵੇਲੇ ਕਬੱਡੀ ਦੀਆਂ ਪ੍ਰਸਿੱਧ ਟੀਮਾਂ ਵਿਚਕਾਰ ਕਬੱਡੀ ਦਾ ਮੈਚ ਵੀ ਕਰਵਾਇਆ ਗਿਆ।