ਜ਼ਿਲਾ ਪ੍ਰੀਸ਼ਦ ਫਤਿਹਗੜ੍ਹ ਸਾਹਿਬ ਦੇ ਚੇਅਰਮੈਨ ਬਲਜੀਤ ਸਿੰਘ ਭੁੱਟਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।
ਫਤਿਹਗੜ੍ਹ ਸਾਹਿਬ 18 ਜੁਲਾਈ (ਦੀਦਾਰ ਗੁਰਨਾ ) ਕੇਂਦਰ ਸਰਕਾਰ ਵਲੋਂ ਜ਼ਿਲਾ ਪ੍ਰੀਸ਼ਦ ਫਤਿਹਗੜ੍ਹ ਸਾਹਿਬ ਦੀ ਹਰ ਪੱਖ ਤੋਂ ਚੰਗੀ ਕਾਰਗੁਜ਼ਾਰੀ ਬਦਲੇ ਪਿਛਲੇ ਦਿਨੀਂ ਮੱਧ ਪ੍ਰਦੇਸ਼ ਵਿਚ ਰਾਸ਼ਟਰੀ ਪੱਧਰ ਦੇ ਸਮਾਗਮ ਵਿਚ ਜ਼ਿਲਾ ਪ੍ਰੀਸ਼ਦ ਫਤਿਹਗੜ੍ਹ ਸਾਹਿਬ ਦੇ ਚੇਅਰਮੈਨ ਬਲਜੀਤ ਸਿੰਘ ਭੁੱਟਾ ਦਾ ਪੰਚਾਇਤੀ ਰਾਜ ਸ਼ਸਕਤੀਕਰਨ ਰਾਸ਼ਟਰੀ ਪੁਰਸਕਾਰ ਨਾਲ ਨਿਵਾਜਿਆ ਗਿਆ ਸੀ, ਉਥੇ ਕੇਂਦਰ ਸਰਕਾਰ ਵਲੋਂ ਪੁਰਸਕਾਰ ਦੇ ਨਾਲ ਐਲਾਨੀ ਰਾਸ਼ੀ ਰਾਸ਼ੀ 50 ਲੱਖ ਰੁਪਏ ਦੀ ਰਾਸ਼ੀ ਜ਼ਿਲਾ ਪ੍ਰੀਸ਼ਦ ਫਤਿਹਗੜ੍ਹ ਸਾਹਿਬ ਦੇ ਖਾਤੇ ਵਿਚ ਆ ਚੁੱਕੀ ਹੈ। ਇਸ ਸਬੰਧੀ ਜ਼ਿਲਾ ਪ੍ਰੀਸ਼ਦ ਫਤਿਹਗੜ੍ਹ ਸਾਹਿਬ ਦੇ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਦੇਸ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਤੇ ਕੇਂਦਰੀ ਪੰਚਾਇਤ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਰਾਸ਼ੀ ਜ਼ਿਲਾ ਪ੍ਰੀਸ਼ਦ ਅਤੇ ਜ਼ਿਲੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵਰਤੀ ਜਾਵੇਗੀ। ਉਨ੍ਹਾਂ ਜ਼ਿਲਾ ਪ੍ਰੀਸਦ ਮੈਂਬਰ, ਬਲਾਕ ਸੰਮਤੀ ਦੇ ਚੇਅਰਮੈਨ, ਬਲਾਕ ਸੰਮਤੀ ਮੈਂਬਰ, ਸਰਪੰਚ, ਪੰਚ ਅਤੇ ਜ਼ਿਲਾ ਦੇ ਪ੍ਰਸਾਸ਼ਨਿਕ ਅਧਿਕਾਰੀਆਂ ਵਲੋਂ ਮਿਲੇ ਸਹਿਯੋਗ ਕਾਰਨ ਇਸ ਮੁਕਾਮ ਤੱਕ ਪਹੁੰਚਣ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਸਹਿਯੋਗ ਤੋਂ ਬਿਨ੍ਹਾਂ ਇਸ ਪੁਰਸਕਾਰ ਨੂੰ ਪ੍ਰਾਪਤ ਕਰਨਾ ਨਾ-ਮੁਨਕਿਨ ਸੀ। ਜ਼ਿਕਰਯੋਗ ਹੈ ਕਿ ਮੱਧ ਪ੍ਰਦੇਸ਼ ਵਿਚ ਰਾਸ਼ਟਰੀ ਪੱਧਰ ਦੇ ਸਮਾਗਮ ਵਿਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਸਰਵੇ ਵਿਚ ਚੰਗੀ ਕਾਰਗੁਜ਼ਾਰੀ ਕਰਨ ਵਾਲੀਆਂ ਪੰਚਾਇਤੀ ਸੰਸਥਾਵਾਂ ਜੋ ਕਿ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਤੇ ਜ਼ਿਨ੍ਹਾਂ ਦੁਆਰਾ ਦੇਸ਼ ਅਤੇ ਰਾਜ ਨੂੰ ਵਿਕਾਸ ਦੀਆਂ ਲੀਹਾਂ ਤੇ ਲਿਜਾਇਆ ਜਾ ਸਕਦਾ ਹੈ, ਉਨ੍ਹਾਂ ਦੀ ਚੰਗੀ ਕਾਰਗੁਜ਼ਾਰੀ ਤੇ ਕਾਬਲੀਅਤ ਨੂੰ ਦੇਖਦਿਆਂ ਹੋਇਆ ਹੋਰਾਂ ਰਾਜਾਂ ਸਮੇਤ ਪੰਜਾਬ ਵਿਚੋਂ ਕੇਵਲ ਜ਼ਿਲਾ ਪ੍ਰੀਸ਼ਦ ਫਤਿਹਗੜ੍ਹ ਸਾਹਿਬ ਦੇ ਚੇਅਰਮੈਨ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਸੀ, ਕਿਉਂਕਿ ਕੇਂਦਰ ਤੇ ਰਾਜ ਸਰਕਾਰ ਦੀਆਂ ਚੱਲ ਰਹੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੇ ਨਿਰਵਿਘਨ ਪਹੁੰਚਾਉਣ ਲਈ ਪੂਰੀ ਜਿੰਮੇਵਾਰੀ ਤੇ ਤਨਦੇਹੀ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕੀਤੀ ਅਤੇ ਜ਼ਿਲਾ ਪ੍ਰੀਸ਼ਦ ਅਧੀਨ ਆਉਂਦੇ ਵੱਖ-ਵੱਖ ਵਿਭਾਗਾਂ ਦੀ ਚੰਗੇ ਤਰੀਕੇ ਨਾਲ ਮੋਨੀਟਰਿੰਗ ਅਤੇ ਬਿਨ੍ਹਾ ਕਿਸੇ ਪਾਰਟੀਬਾਜੀ ਅਤੇ ਭੇਦ-ਭਾਵ ਤੋਂ ਚੱਲ ਰਹੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਣ ਲਈ ਮੋਹਰੀ ਰੋਲ ਅਦਾ ਕੀਤਾ। ਇਸ ਮੌਕੇ ਤੇ ਮਨਜੀਤ ਸਿੰਘ ਮਾਨ ਖਾਨਪੁਰ, ਦਵਿੰਦਰ ਸਿੰਘ ਮੰਡੋਫਲ, ਚਰਨਜੋਤ ਸਿੰਘ ਬਧੋਛੀ ਆਦਿ ਵੀ ਹਾਜਰ ਸਨ।