ਪਿੰਡ ਭਮਾਰਸੀ ਜੇਰ ਵਿਖੇ ਮਹਾਤਮਾਂ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਲਗਾਏ ਗਏ ਕੈਂਪ ਵਿੱਚ ਸ਼ਿਰਕਤ ਕਰਦੇ ਹੋਏ ਬੀਬੀ ਮਨਦੀਪ ਕੌਰ ਨਾਗਰਾ ਤੇ ਹੋਰ।
ਫ਼ਤਹਿਗੜ੍ਹ ਸਾਹਿਬ,19 ਜੁਲਾਈ ਮਹਾਤਮਾਂ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਵੱਖ-ਵੱਖ ਸਕੀਮਾਂ ਦੇ ਯੋਗ ਲਾਭਪਾਤਰੀਆਂ ਨੂੰ ਸਕੀਮਾਂ ਦਾ ਲਾਭ ਪਹੁੰਚਾਉਂਣ ਲਈ ਪਿੰਡ ਭਮਾਰਸੀ ਜੇਰ ਵਿਖੇ ਕੈਂਪ ਦਾ ਆਯੋਜਨ ਕੀਤਾ ਗਿਆ ।ਜਿਸ ਵਿੱਚ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮਪਤਨੀ ਸ਼੍ਰੀਮਤੀ ਮਨਦੀਪ ਕੌਰ ਨਾਗਰਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਾਰੀਆ ਲੋਕ ਭਲਾਈ ਸਕੀਮਾਂ ਦਾ ਸਾਰੇ ਲੋੜਵੰਦ ਗਰੀਬ ਵਰਗ ਦੇ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਵਚਨਬੱਧ ਹੈ। ਇਸ ਲਈ ਸਰਕਾਰ ਵੱਲੋ ਇਹ ਉਪਰਾਲਾ ਕੀਤਾ ਗਿਆ ਹੈ ਕਿ ਪਿੰਡਾਂ ਵਿੱਚ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਖੁਦ ਜਾ ਕੇ ਯੋਗ ਲਾਭਪਾਤਰਾ ਦੀ ਪਹਿਚਾਣ ਕਰਨ ਅਤੇ ਉਹਨਾਂ ਦੇ ਫਾਰਮ ਭਰਵਾ ਕੇ ਹਰ ਸਕੀਮ ਦਾ ਲਾਭ ਉਹਨਾਂ ਤੱਕ ਪਹੁੰਚਾਇਆ ਜਾਵੇ। ਉਹਨਾਂ ਇਹ ਵੀ ਆਖਿਆ ਕਿ ਇਸ ਸਕੀਮ ਦਾ ਮੁੱਖ ਮਕਸਦ ਇਹ ਵੀ ਹੈ ਕਿ ਕੋਈ ਵੀ ਯੋਗ ਲਾਭਪਾਤਰ ਕਿਸੇ ਵੀ ਸਕੀਮ ਦਾ ਲਾਭ ਲੈਣ ਤੋਂ ਵਾਝਾਂ ਨਾ ਰਹੇ। ਇਸ ਕੈਂਪ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ,ਜਲ ਸਪਲਾਈ,ਜ਼ਿਲਾ ਭਲਾਈ ਅਫ਼ਸਰ, ਸਹਿਕਾਰਤਾ ਵਿਭਾਗ, ਖੇਤੀਬਾੜੀ ਵਿਭਾਗ, ਖੁਰਾਕ ਤੇ ਸਪਲਾਈ ਵਿਭਾਗ,ਬਾਲ ਵਿਕਾਸ ਪ੍ਰੋਜੈਕਟ ਅਫ਼ਸਰ, ਸਿਹਤ ਵਿਭਾਗ, ਪੰਜਾਬ ਮੰਡੀ ਬੋਰਡ, ਬਿਜਲੀ ਬੋਰਡ, ਸਿੱਖਿਆ ਵਿਭਾਗ, ਪਸ਼ੂ ਪਾਲਣ ਵਿਭਾਗ,ਕਿਰਤ ਵਿਭਾਗ, ਰੋਜ਼ਗਾਰ ਵਿਭਾਗ,ਮਾਲ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ। ਇਸ ਕੈਂਪ ਵਿੱਚ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿੱਚ ਪੈਂਦੇ ਬਲਾਕ ਸਰਹਿੰਦ ਦੇ ਪਿੰਡ ਭਮਾਰਸੀ ਬੁਲੰਦ,ਬੀੜ ਭਮਾਰਸੀ, ਸੌਂਢਾ, ਭਮਾਰਸੀ ਜੇਰ, ਜੱਲ੍ਹਾ ਦੇ 532 ਲੋਕਾਂ ਨੇ ਵੱਖ-ਵੱਖ ਭਲਾਈ ਸਕੀਮਾਂ ਦੇ ਫ਼ਾਰਮ ਭਰੇ।ਕੈਂਪ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ 328,ਜਲ ਸਪਲਾਈ ਵਿਭਾਗ ਨਾਲ ਸਬੰਧਤ 10, ਜ਼ਿਲ੍ਹਾ ਭਲਾਈ ਅਫ਼ਸਰ ਨਾਲ ਸਬੰਧਤ 2, ਖੁਰਾਕ ਤੇ ਸਪਲਾਈ ਵਿਭਾਗ ਨਾਲ ਸਬੰਧਤ 36,ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਨਾਲ ਸਬੰਧਤ 28,ਸਿਹਤ ਵਿਭਾਗ ਨਾਲ ਸਬੰਧਤ 12, ਬਿਜਲੀ ਬੋਰਡ ਵਿਭਾਗ ਨਾਲ ਸਬੰਧਤ 7, ਕਿਰਤ ਵਿਭਾਗ ਨਾਲ ਸਬੰਧਤ 80, ਰੋਜ਼ਗਾਰ ਵਿਭਾਗ ਨਾਲ ਸਬੰਧਤ 9,ਮਾਲ ਵਿਭਾਗ ਨਾਲ ਸਬੰਧਤ 20 ਲੋਕਾਂ ਨੇ ਫ਼ਾਰਮ ਭਰੇ। ਇਸ ਮੌਕੇ ਪੰਜਾਬ ਕਾਂਗਰਸ ਦੇ ਸਕੱਤਰ ਗੁਰਸਤਿੰਦਰ ਸਿੰਘ ਜੱਲ੍ਹਾ, ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਦਵਿੰਦਰ ਸਿੰਘ ਜੱਲ੍ਹਾ, ਬਹਾਦਰ ਸਿੰਘ ਸਾਨੀਪੁਰ, ਜਸਵਿੰਦਰ ਸਿੰਘ, ਮੋਹਨ ਸਿੰਘ, ਕੁਲਵਿੰਦਰ ਬਾਗੜੀਆਂ, ਗੁਰਜੰਟ ਸਿੰਘ, ਗੁਰਮੁੱਖ ਸਿੰਘ ਟੈਨੀ, ਇੰਦਰਜੀਤ ਖਰੇ, ਤੀਰਥ ਸਿੰਘ ਸੌਂਢਾ, ਹਰਮਨਦੀਪ ਗੋਗੀ, ਰਣਜੀਤ ਸਿੰਘ ਸੌਂਢਾ, ਪਰਮਜੀਤ ਸਿੰਘ ਜੱਲ੍ਹਾ ਆਦਿ ਹਾਜ਼ਰ ਸਨ।