ਬਰਨਾਲਾ, 15 ਅਗਸਤ 2018 : ਜ਼ਿਲ੍ਹਾ ਬਰਨਾਲਾ ਵਿੱਚ 72ਵਾਂ ਆਜ਼ਾਦੀ ਦਿਵਸ ਜ਼ਿਲ੍ਹਾ ਪੱਧਰ ਤੇ ਸਥਾਨਕ ਬਾਬਾ ਕਾਲਾ ਮਹਿਰ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਬੜੀ ਧੂਮਧਾਮ ਅਤੇ ਸਾਨੋ-ਸ਼ੋਕਤ ਨਾਲ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਯੋਜਿਤ ਕੀਤੇ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਸ਼੍ਰਮਤੀ ਰਜ਼ੀਆ ਸੁਲਤਾਨਾ, ਉਚੇਰੀ ਸਿੱਖਿਆ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਦੇਸ਼ ਦੀ ਆਜਾਦੀ ਦੇ 72 ਵੇਂ ਆਜ਼ਾਦੀ ਦਿਹਾੜੇ ਦੀਆਂ ਖੁਸ਼ੀਆਂ ਬਰਨਾਲਾ ਵਿਖੇ ਸਾਂਝੇ ਕਰਦੇ ਹੋਏ ਕਿਹਾ ਕਿ ਮੈਨੂੰ ਇਸ ਗੱਲ ਦੀ ਖੁਸ਼ੀ ਅਤੇ ਮਾਣ ਮਹਿਸੂਸ ਹੋ ਰਿਹਾ ਹੈ ਕਿ ਮਾਲਵੇ ਦੀ ਧਰਤੀ ਦਾ ਆਜ਼ਾਦੀ ਦੀ ਲੜਾਈ ਵਿੱਚ ਬਹੁਤ ਵੱਡਾ ਯੋਗਦਾਨ ਰਿਹਾ ਹੈ। ਆਜ਼ਾਦੀ ਦੀ ਪ੍ਰਾਪਤੀ ਲਈ ਚੱਲੇ ਸੰਘਰਸ਼ ਵਿੱਚ 80 ਫੀਸਦੀ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਦੇ ਹਿੱਸੇ ਆਈਆਂ।ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪੰਜਾਬ 'ਚ ਕਿਸਾਨੀ ਕਰਜ਼ਿਆਂ ਦੀ ਮੁਆਫ਼ੀ ਦੀ ਸ਼ੁਰੂਆਤ ਕੀਤੀ ਗਈ ਅਤੇ ਹੁਣ ਤੱਕ ਸਹਿਕਾਰੀ ਬੈਂਕਾਂ ਦੇ 3 ਲੱਖ ਤੋਂ ਵੱਧ ਸੀਮਾਂਤ ਕਿਸਾਨਾਂ ਦੇ 1710 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਅਤੇ ਆਉਂਦੇ ਸਮੇਂ ਵਿੱਚ ਸੀਮਾਂਤ ਕਿਸਾਨਾਂ ਵੱਲੋਂ ਕਮਰਸ਼ੀਅਲ ਬੈਂਕਾਂ ਤੋਂ ਲਏ ਗਏ ਕਰਜ਼ੇ ਵੀ ਮੁਆਫ ਕਰਨ ਦੀ ਸ਼ੁਰੂਆਤ ਅੱਜ ਤੋਂ ਕੀਤੀ ਜਾ ਰਹੀ ਹੈ।
ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਨਸ਼ਿਆਂ ਖਿਲਾਫ ਐਸ.ਟੀ.ਐਫ਼. ਬਣਾਈ ਗਈ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਏ ਅਤੇ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਗਿਆ 'ਡੇਪੋ' ਪ੍ਰੋਗਰਾਮ ਵੀ ਪੰਜਾਬ ਭਰ 'ਚ ਸਫ਼ਲਤਾਪੂਰਵਕ ਚੱਲ ਰਿਹਾ ਹੈ। ਇਸਦੇ ਨਾਲ ਹੀ ਅੱਜ ਤੋਂ ਸਕੂਲੀ ਬੱਚਿਆਂ ਨੂੰ ਵੀ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ 'ਬਡੀ' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਐਸ.ਸੀ. ਭਾਈਚਾਰੇ ਦੇ ਲੋਕਾਂ ਵੱਲੋਂ ਐਸ.ਸੀ. ਕਾਰਪੋਰੇਸ਼ਨ ਅਤੇ ਬੈਕਫਿੰਕੋ ਤੋਂ ਲਏ ਕਰਜ਼ੇ ਮੁਆਫ ਕੀਤੇ ਜਾ ਰਹੇ ਹਨ।ਇਸ ਸਕੀਮ ਤਹਿਤ ਹੁਣ ਤੱਕ 16000 ਦੇ ਕਰੀਬ ਲਾਭਪਾਤਰੀਆਂ ਦਾ 53 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ। ਉਹਨਾਂ ਕਿਹਾ ਕਿ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਸਰਕਾਰ ਨੇ ਇਤਿਹਾਸਕ ਕਦਮ ਚੁੱਕਦਿਆਂ ਪੰਚਾਇਤਾਂ ਤੇ ਮਿਊਸਪੈਲਟੀ ਚੋਣਾਂ ਵਿੱਚ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ ਅਤੇ ਸਰਕਾਰੀ ਨੌਕਰੀਆਂ ਲਈ 33 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ।
ਇਸ ਦੌਰਾਨ ਸ੍ਰੀਮਤੀ ਰਜ਼ੀਆ ਸੁਲਤਾਨਾ ਵੱਲੋਂ ਜ਼ਿਲ੍ਹੇ ਦੇ ਸੁਤੰਤਰਤਾ ਸੈਨਾਨੀਆਂ ਦਾ ਸਨਮਾਨ ਕੀਤਾ ਅਤੇ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ, ਕਰਮਚਾਰੀਆਂ, ਵਿਦਿਆਰਥੀਆਂ ਅਤੇ ਉੱਘੀਆ ਸਖ਼ਸੀਅਤਾ ਆਦਿ ਨੂੰ ਚੰਗੀਆਂ ਪ੍ਰਾਪਤੀਆਂ ਅਤੇ ਆਪਣੀ ਡਿਊਟੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣ ਬਦਲੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋ ਗਰੀਬ ਅਤੇ ਲੋੜਵੰਦਾ ਨੂੰ 20 ਸਿਲਾਈ ਮਸ਼ੀਨਾਂ ਅਤੇ 7 ਟਰਾਈਸਾਇਕਲ ਵੀ ਦਿੱਤੇ ਗਏ। ਇਸ ਦੌਰਾਨ ਕਰਜ਼ਾ ਮੁਆਫੀ ਸਕੀਮ ਅਧੀਨ ਐਸ.ਈ. ਅਤੇ ਬੀ.ਸੀ. ਕਾਰਪੋਰੇਸ਼ਨ ਦੇ ਲਾਭਪਾਤਰੀਆਂ ਨੂੰ ਪਰਮਾਣ ਪੱਤਰ ਵੰਡੇ ਗਏ ਅਤੇ ਐਮ.ਜੀ.ਐਸ.ਵੀ.ਵਾਈ. ਸਕੀਮ ਅਧੀਨ ਵੀ ਲਾਭਪਾਤਰੀਆਂ ਨੂੰ ਲਾਭਪਾਤਰੀ ਕਾਰਡ ਜਾਰੀ ਕੀਤੇ ਗਏ।ਇਸ ਤੋਂ ਇਲਾਵਾ ਘਰ-ਘਰ ਰੋਜ਼ਗਾਰ ਸਕੀਮ ਅਧੀਨ ਨਿਯੁਕਤੀ ਪੱਤਰਾਂ ਦੀ ਵੀ ਵੰਡ ਕੀਤੀ ਗਈ। ਸਮਾਰੋਹ ਦੌਰਾਨ ਵੱਖ-ਵੱਖ ਸਕੂਲਾਂ/ ਕਾਲਜਾ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।
ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਬੱਚਿਆ ਨੂੰ ਇੱਕ ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਅਤੇ ਨਾਲ ਹੀ ਜ਼ਿਲ੍ਹੇ ਦੇ ਸਾਰੇ ਵਿਦਿਅਕ ਅਦਾਰੀਆ ਨੂੰ ਕੱਲ ਮਿਤੀ 16 ਅਗਸਤ ਨੂੰ ਛੁੱਟੀ ਦਾ ਵੀ ਐਲਾਨ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡਮ ਜਸਪ੍ਰੀਤ ਤਲਵਾਰ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ, ਡਿਪਟੀ ਕਮਿਸ਼ਨਰ ਸ੍ਰੀ ਧਰਮ ਪਾਲ ਗੁਪਤਾ, ਐਸ.ਐਸ.ਪੀ. ਸ੍ਰੀ ਹਰਜੀਤ ਸਿੰਘ, ਇੰਚਾਰਜ ਜ਼ਿਲ੍ਹਾ ਤੇ ਸੈਸਨ ਜੱਜ ਮੈਡਮ ਰਮੇਸ਼ ਕੁਮਾਰੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਰੂਹੀ ਦੁੱਗ, ਸੂਬਾ ਉਪ ਪ੍ਰਧਾਨ ਅਤੇ ਸਾਬਕਾ ਐਮ.ਐਲ.ਏ. ਸ. ਕੇਵਲ ਸਿੰਘ ਢਿੱਲੋ, ਸਾਬਕਾ ਐਮ. ਐਲ. ਏ. ਬੀਬੀ ਹਰਚੰਦ ਕੌਰ ਘਨੌਰੀ, ਸਾਬਕਾ ਐਮ.ਐਲ.ਏ. ਸ੍ਰੀ ਜੋਗਿੰਦਰ ਸਿੰਘ ਪੰਜਗਰਾਈਆਂ, ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ੍ਰੀ ਅਰੁਣ ਗੁਪਤਾ, ਸਕੱਤਰ ਜ਼ਿਲ੍ਹਾ ਲੀਗਲ ਅਥਾਰਟੀ ਸ੍ਰੀ ਪੀ.ਐਸ. ਕਾਲੇਕਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪਰਵੀਨ ਕੁਮਾਰ, ਸਹਾਇਕ ਕਮਿਸ਼ਨਰ (ਜਰਨਲ) ਡਾ. ਕਰਮਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਕਾਂਗਰਸ ਸ੍ਰੀ ਮੱਖਣ ਸ਼ਰਮਾ, ਜ਼ਿਲ੍ਹਾ ਮਹਿਲਾ ਪ੍ਰਧਾਨ ਸ੍ਰੀਮਤੀ ਸੁੱਖਜਿੰਦਰ ਕੌਰ ਸੁੱਖੀ, ਸ੍ਰੀ ਗੁਰਜੀਤ ਸਿੰਘ ਬਰਾਰ, ਦਰਸ਼ਨ ਸਿੰਘ, ਭੁਪਿੰਦਰ ਸਿੰਘ, ਡਿੰਪਲ ਉੱਪਲੀ, ਵਰੁਣ ਬੱਤਾ, ਡਾ. ਜੁਗਲ ਕਿਸ਼ੋਰ ਸਿਵਲ ਸਰਜਨ, ਸ੍ਰੀ ਸ਼ਰਨਜੀਤ ਸਿੰਘ, ਪੁਲਿਸ ਕਪਤਾਨ, ਸ੍ਰੀ ਸੁਖਦੇਵ ਸਿੰਘ ਪੁਲਿਸ ਕਪਤਾਨ, ਡੀ.ਡੀ.ਪੀ.ਓ. ਸ੍ਰੀ ਸੰਜੀਵ ਸ਼ਰਮਾ, ਡੀ.ਐਫ.ਐਸ.ਈ. ਮੈਡਮ ਗੀਤਾ ਬੀ ਸੰਭੂ, ਈ.À. ਨਗਰ ਕੌਂਸਲ ਸ੍ਰੀ ਪਰਵਿੰਦਰ ਸਿੰਘ ਭੱਟੀ, ਸਹਾਇਕ ਡਾਇਰੈਕਟਰ ਯੂਵਕ ਸੇਵਾਵਾਂ ਸ੍ਰੀ ਵਿਜਯ ਭਾਸਕਰ ਅਤੇ ਜ਼ਿਲ੍ਹੇ ਦੇ ਸਮੂਹ ਅਧਿਕਾਰੀ/ਕਰਮਚਾਰੀ ਅਤੇ ਸਕੂਲਾਂ/ਕਾਲਜਾ ਦੇ ਵਿਦਿਆਰਥੀ ਹਾਜ਼ਸ ਸਨ।